ਸ਼ੁੱਕਰਵਾਰ, ਜਨਵਰੀ 23, 2026 08:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

by Gurjeet Kaur
ਦਸੰਬਰ 15, 2023
in ਪੰਜਾਬ
0

ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ: ਸਪੀਕਰ ਸੰਧਵਾਂ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਹਾਜ਼ਰ ਹੋ ਕੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਹੈ। ਇਸ ਬਾਰੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਆਲ ਉਠਾਉਂਦਿਆਂ ਕਿਹਾ ਹੈ ਕਿ ਇਹ ਦੇਖਣ ਦੀ ਬਹੁਤ ਲੋੜ ਹੈ ਕਿ ਇਸ ਮੁਆਫ਼ੀ ਪਿੱਛੇ ਸੁਖਬੀਰ ਬਾਦਲ ਦਾ ਮਕਸਦ ਕੀ ਹੈ?

 ਸੰਧਵਾਂ ਨੇ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਸਾਲ 2015 ਵਿੱਚ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨੱਕ ਹੇਠਾਂ ਪਾਵਨ ਪਵਿੱਤਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲੜੀਵਾਰ ਘਟਨਾਵਾਂ ਵਾਪਰੀਆਂ। ਉਨ੍ਹਾਂ ਕਿਹਾ ਕਿ ਇਸ ਸਾਰੇ ਘਟਨਾਕ੍ਰਮ ਵਿੱਚ ਪੰਜਾਬ ਸਰਕਾਰ ਨੇ ਪੂਰੀ ਤਰ੍ਹਾਂ ਲਾਪਰਵਾਹੀ ਵਾਲਾ ਵਤੀਰਾ ਅਪਣਾਇਆ, ਜਿਸ ਕਾਰਨ ਇਨ੍ਹਾਂ ਸਮਾਜ ਦੋਖੀ ਦੁਸ਼ਟ ਤੱਤਾਂ ਦੇ ਹੌਂਸਲੇ ਵਧੇ।

ਸਪੀਕਰ ਨੇ ਕਿਹਾ ਕਿ ਬਾਦਲ ਸਰਕਾਰ ਵਿੱਚ ਗ੍ਰਹਿ ਵਿਭਾਗ ਸੁਖਬੀਰ ਬਾਦਲ ਕੋਲ ਸੀ ਅਤੇ ਇਨ੍ਹਾਂ ਵੱਲੋਂ ਆਖਿਆ ਜਾਂਦਾ ਸੀ ਕਿ ਪੰਜਾਬ ਵਿੱਚ ਸਾਡੇ ਹੁਕਮ ਬਿਨਾਂ ਪੱਤਾ ਨਹੀਂ ਹਿੱਲਦਾ। ਏਨੇ ਹੰਕਾਰੇ ਹੋਏ ਰਵਈਏ ਦੇ ਚਲਦਿਆਂ ਲਗਾਤਾਰ ਬੇਅਦਬੀ ਦੀਆਂ ਵਾਰਦਾਤਾਂ ਹੋਈਆਂ ਅਤੇ ਕਿਸੇ ਥਾਂ ਵੀ ਦੁਸ਼ਟ ਦੋਸ਼ੀਆਂ ਨੂੰ ਬਾਦਲ ਸਰਕਾਰ ਫੜ ਨਾ ਸਕੀ।

 ਸੰਧਵਾਂ ਨੇ ਸਵਾਲ ਕੀਤਾ ਕਿ ਸੁਖਬੀਰ ਬਾਦਲ ਜੀ ਤੁਹਾਡੇ ਰਾਜ ਭਾਗ ਵੇਲੇ ਹੋਈਆਂ ਬੇਅਦਬੀਆਂ ਲਈ ਤਾਂ ਤੁਸੀਂ ਆਪਣੇ ਸਿਆਸੀ ਮੁਫਾਦਾਂ ਖ਼ਾਤਰ ਮੁਆਫ਼ੀ ਮੰਗ ਲਈ ਹੈ ਪਰ ਬੇਅਦਬੀ ਦਾ ਇਨਸਾਫ਼ ਲੈਣ ਲਈ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਂਕ ਵਿਖੇ ਇਕੱਤਰ ਹੋਈ ਗੁਰੂ ਦੀ ਸਾਜੀ ਨਿਵਾਜੀ ਸਾਧ ਸੰਗਤ ਦੇ ਸ਼ਾਂਤਮਈ ਇਕੱਠ ਉਪਰ ਅੰਮ੍ਰਿਤ ਵੇਲੇ ਗੋਲੀਆਂ ਵਰ੍ਹਾਉਣ ਅਤੇ ਦੋ ਗੁਰੂ ਪਿਆਰੇ ਸਿੰਘਾਂ ਭਾਈ ਗੁਰਜੀਤ ਸਿੰਘ ਅਤੇ ਭਾਈ ਕ੍ਰਿਸ਼ਨ ਭਗਵਾਨ ਸਿੰਘ ਨੂੰ ਸ਼ਹੀਦ ਕੀਤੇ ਜਾਣ ਲਈ ਮੁਆਫ਼ੀ ਕੌਣ ਮੰਗੇਗਾ?

ਸਪੀਕਰ ਸੰਧਵਾਂ ਨੇ ਇਹ ਵੀ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਰਧਾਵਾਨ ਸਿੱਖ ਵਜੋਂ ਮੇਰਾ ਮੰਨਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀ ਮੰਦਭਾਗੀ ਘਟਨਾ ਲਈ ਕੋਈ ਮੁਆਫ਼ੀ ਹੋ ਹੀ ਨਹੀਂ ਸਕਦੀ। ਜੇਕਰ ਸੁਖਬੀਰ ਬਾਦਲ ਬੇਅਦਬੀ ਦੇ ਗੁਨਾਹਾਂ ਲਈ ਸੱਚੇ ਦਿਲੋਂ ਪਸ਼ਚਾਤਾਪ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਸਰਗਰਮ ਸਿਆਸਤ ਤੋਂ ਕਿਨਾਰਾ ਕਰ ਕੇ ਗੁਰੂ ਦੇ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਮੂਹ ਸਿੱਖ ਸੰਗਤਾਂ ਅੱਗੇ ਨਤਮਤਸਕ ਹੋ ਕੇ ਜੋਦੜੀ ਬੇਨਤੀ ਕਰਨੀ ਚਾਹੀਦੀ ਹੈ। ਅਕਾਲੀ ਦਲ ਬਾਦਲ ਦੇ ਪ੍ਰਧਾਨ ਵਜੋਂ ਮੰਗੀ ਗਈ ਇਹ ਮੁਆਫ਼ੀ, ਜਿਸ ਤਹਿਤ ਮੁਆਫ਼ੀ ਦੇ ਨਾਲ ਹੀ ਆਪਣੀ ਸਿਆਸੀ ਅਧੋਗਤੀ ਦਾ ਰੋਣਾ ਰੋਂਦਿਆਂ ਪੰਜਾਬ ਦਾ ਰਾਜ ਭਾਗ ਦੁਬਾਰਾ ਲੋਟੂ ਬਾਦਲ ਪਰਿਵਾਰ ਹਵਾਲੇ ਕਰਨ ਦੇ ਵੀ ਤਰਲੇ ਲਏ ਗਏ ਹਨ, ਮਹਿਜ਼ ਇੱਕ ਸਿਆਸੀ ਤਿਕੜਮਬਾਜ਼ੀ ਤੋਂ ਵੱਧ ਕੁਝ ਨਹੀਂ ਹੈ।

 ਸੰਧਵਾਂ ਨੇ ਅੱਗੇ ਕਿਹਾ ਕਿ ਮੁਆਫ਼ੀ ਬਹਾਨੇ ਸਿਆਸੀ ਦਾਅਪੇਚ ਖੇਡ ਕੇ ਸੁਖਬੀਰ ਬਾਦਲ ਨੇ ਆਪਣੇ ਬੱਜਰ ਗੁਨਾਹਾਂ ਦੇ ਘੜੇ ਵਿੱਚ ਇੱਕ ਹੋਰ ਗੁਨਾਹ ਜੋੜ ਲਿਆ ਹੈ। ਇਤਿਹਾਸ ਦੀ ਸੇਧ ਵਿੱਚ ਇਹ ਗੱਲ ਸਵੈ ਸਿੱਧ ਹੈ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਜ਼ਮਤ ਵੱਲ ਕੈਰੀ ਅੱਖ ਨਾਲ ਦੇਖਣ ਵਾਲਿਆਂ ਦਾ ਨਾ ਪਹਿਲਾਂ ਕੱਖ ਰਿਹਾ ਹੈ ਅਤੇ ਨਾ ਹੀ ਰਹੇਗਾ।

Tags: aapKultar Singh Sandhawapro punjab tvpunjabi newsSukhbir Singh Badal
Share206Tweet129Share52

Related Posts

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ 14 ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ, CM ਮਾਨ ਨੇ ਨਵ-ਨਿਯੁਕਤ ਵਰਕਰਾਂ ਨੂੰ ਦਿੱਤੀ ਵਧਾਈ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ ਪਲੇਵੇਅ ਸਕੂਲਾਂ ਲਈ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਕੀਤਾ ਲਾਂਚ

ਜਨਵਰੀ 22, 2026

ਵਿਜੀਲੈਂਸ ਦੀ ਵੱਡੀ ਕਾਰਵਾਈ: ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਜਨਵਰੀ 22, 2026

ਪੰਜਾਬ ਸਰਕਾਰ ਵੱਲੋਂ 26 IAS ਸਮੇਤ PCS ਅਫਸਰਾਂ ਦਾ ਹੋਇਆ ਤਬਾਦਲਾ, ਪੜ੍ਹੋ ਸੂਚੀ

ਜਨਵਰੀ 22, 2026

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026
Load More

Recent News

13.7 ਕਰੋੜ ਰੁਪਏ ਦੀ ਇਸ ਘੜੀ ‘ਚ ਸਮਾਇਆ ਪੂਰਾ ਜੰਗਲ, ਅੰਦਰ ਬੈਠੇ ਅਨੰਤ ਅੰਬਾਨੀ ਅਤੇ ਸ਼ੇਰ

ਜਨਵਰੀ 23, 2026

ਸੱਭਿਆਚਾਰ ਮੰਤਰਾਲਾ 2026 ਦੇ ਗਣਤੰਤਰ ਦਿਵਸ ‘ਤੇ ‘ਵੰਦੇ ਮਾਤਰਮ ਦੇ 150 ਸਾਲ’ ਦੇ ਥੀਮ ‘ਤੇ ਇੱਕ ਝਾਕੀ ਕਰੇਗਾ ਪੇਸ਼

ਜਨਵਰੀ 22, 2026

ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਮਨਾਇਆ ਜਾ ਰਿਹਾ ਜਸ਼ਨ

ਜਨਵਰੀ 22, 2026

ਡੀਜੀਸੀਏ ਨੇ ਏਅਰਲਾਈਨ ਟ੍ਰਾਂਸਪੋਰਟ ਪਾਇਲਟ ਲਾਇਸੈਂਸ ਲਈ ਇਲੈਕਟ੍ਰਾਨਿਕ ਪਰਸੋਨਲ ਲਾਇਸੈਂਸ ਸੇਵਾ ਕੀਤੀ ਸ਼ੁਰੂ

ਜਨਵਰੀ 22, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.