ਸ਼ੁੱਕਰਵਾਰ, ਜੁਲਾਈ 18, 2025 08:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

by Gurjeet Kaur
ਜਨਵਰੀ 10, 2024
in ਪੰਜਾਬ
0

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

Tags: khedan vatan punjab diynਖੇਡਾਂ ਵਤਨ ਪੰਜਾਬ ਦੀਆਂਮੁੱਖ ਮੰਤਰੀ ਭਗਵੰਤ ਸਿੰਘ ਮਾਨ
Share207Tweet130Share52

Related Posts

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਰੋਪੜ ਥਰਮਲ ਪਲਾਂਟ ਤੇ ਲੱਗਿਆ ਕਰੋੜਾਂ ਦਾ ਜ਼ੁਰਮਾਨਾ, ਜਾਣੋ ਕੀ ਰਿਹਾ ਕਾਰਨ

ਜੁਲਾਈ 17, 2025

ਕਰਨਲ ਬਾਠ ਮਾਮਲੇ ਦੀ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ CBI ਨੂੰ ਸੌਂਪਿਆ ਮਾਮਲਾ

ਜੁਲਾਈ 16, 2025

ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਬੀੜ ‘ਚ ਮਿੱਟੀ ਹੇਠ ਦੱਬ ਲੁਕੋ ਰੱਖਿਆ ਸੀ ਇਹ ਸਮਾਨ

ਜੁਲਾਈ 16, 2025

ਐਥਲੀਟ ਫੌਜਾ ਸਿੰਘ ਨੂੰ ਟੱਕਰ ਮਾਰਨ ਵਾਲਾ NRI ਗ੍ਰਿਫ਼ਤਾਰ, 8 ਦਿਨ ਪਹਿਲਾਂ ਹੀ ਕੈਨੇਡਾ ਤੋਂ ਪਰਤਿਆ

ਜੁਲਾਈ 16, 2025
Load More

Recent News

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.