ਵਿਦੇਸ਼ ਬੈਠੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਕਿ ‘ਉਹ ਜਦੋਂ ਮਰਜ਼ੀ ਮੈਨੂੰ ਸੰਪਰਕ ਕਰ ਸਕਦੇ ਹੋ,ਕਿਉਂਕਿ ਮੇਰਾ ਮੋਬਾਇਲ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਹੈ ਅਤੇ ਮੈਂ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ।ਵਿਦੇਸ਼ ਤੋਂ ਫੋਨ ਤੇ ਗੱਲਬਾਤ ਕਰਦਿਆਂ ਸਾਬਕਾ ਸੀਐੱਮ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰ ਵਲੋਂ ਜਾਂ ਫਿਰ ਮੁੱਖ ਮੰਤਰੀ ਵਲੋਂ ਕੋਈ ਅਜਿਹਾ ਸੁਨੇਹਾ ਜਾਂ
ਲਿਖਤੀ ਸੰਦੇਸ਼ ਨਹੀਂ ਮਿਲਿਆ , ਜਿਸ ਰਾਹੀਂ ਕਿਸੇ ਫਾਈਲ ਬਾਰੇ ਕੋਈ ਜਾਣਕਾਰੀ ਮੰਗੀ ਗਈ ਹੋਵੇ।
ਚੰਨੀ ਨੇ ਕਿਹਾ ਕਿ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਭਲੇ ਲਈ 150 ਤੋਂ ਵੱਧ ਫਾਇਲਾਂ ਤੇ ਹਸਤਾਖ਼ਰ ਕਰਕੇ ਫ਼ੈਸਲੇ ਕੀਤੇ, ਜਿਨ੍ਹਾਂ ਵਿੱਚੋਂ ਬਿਜਲੀ ਦੇ ਤਿੰਨ ਰੁਪਏ ਪ੍ਰਤੀ ਯੂਨਿਟ ਦਰਾਂ ਘਟਾਉਣ ਦਾ ਵੀ ਸ਼ਾਮਲ ਸੀ। ਹੁਣ ਮੈਨੂੰ ਨਹੀਂ ਪਤਾ ਕਿ, ਭਗਵੰਤ ਮਾਨ ਕਿਹੜੀ ਫ਼ਾਈਲ ਦੇ ਬਾਰੇ ਜਾਣਕਾਰੀ ਲੈਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ, ਉਨ੍ਹਾਂ ਦਾ ਫ਼ੋਨ 24 ਘੰਟੇ ਖੁੱਲ੍ਹਾ ਹੈ, ਜਦੋਂ ਮਰਜ਼ੀ ਸੰਪਰਕ ਕਰਕੇ ਕੋਈ ਵੀ ਜਾਣਕਾਰੀ ਭਗਵੰਤ ਮਾਨ ਜਾਂ ਸਰਕਾਰ ਲੈ ਸਕਦੀ ਹੈ।
ਇਹ ਵੀ ਪੜ੍ਹੋ : ਹੈੱਡ ਕਾਂਸਟੇਬਲ ਭਰਤੀ ਲਈ ਨਿਕਲੀਆਂ ਭਰਤੀਆਂ, ਸਿਰਫ਼ ਇਹੀ ਕਰ ਸਕਦੇ ਹਨ ਅਪਲਾਈ
ਇਹ ਵੀ ਪੜ੍ਹੋ : Government Jobs 2022: ASI ਦੇ ਅਹੁਦੇ ਲਈ ਨਿਕਲੀਆਂ ਭਰਤੀ, ਗ੍ਰੈਜੂਏਟ ਇੰਝ ਕਰੋ ਅਪਲਾਈ
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਅਦਾਲਤ ‘ਚ ਪੇਸ਼ ਨਾ ਕਰਨਾ ਜੇਲ੍ਹ ਸੁਪਰਡੈਂਟ ਨੂੰ ਪਿਆ ਮਹਿੰਗਾ, ਸੁਪਰਡੈਂਟ ਖਿਲਾਫ਼ ਵਾਰੰਟ ਜਾਰੀ