ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ, ਸਰਕਾਰੀ ਕੰਮ ‘ਚ ਰੁਕਾਵਟ ਪਾਉਣ ਅਤੇ ਅਧਿਕਾਰੀਆਂ ਨਾਲ ਝਗੜੇ ਦੇ ਦੋਸ਼ ‘ਚ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਉਸ ਦੀ ਗ੍ਰਿਫਤਾਰੀ ਸ਼ੁੱਕਰਵਾਰ ਸ਼ਾਮ ਨੂੰ ਕੀਤੀ ਗਈ। ਪੁਲਿਸ ਨੇ ਮੌਕੇ ਤੋਂ ਇੱਕ ਟਿੱਪਰ ਅਤੇ ਪੋਕਲੇਨ ਮਸ਼ੀਨ ਵੀ ਬਰਾਮਦ ਕੀਤੀ ਹੈ। ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਹਨ ਅਤੇ ਇੱਥੋਂ ਦੀ ਭੋਆ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ।