Chandigarh: ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣ ਲਈ ਸੰਮਨ ਮਿਲਣ ਤੋਂ ਬਾਅਦ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸੁਮੇਧ ਸੈਣੀ (Sumedh Saini) ਮੰਗਲਵਾਰ ਨੂੰ ਏਜੰਸੀ ਸਾਹਮਣਾ ਪੇਸ਼ ਹੋਣਗੇ।
ਦੱਸ ਦਈਏ ਕਿ ਐਸਆਈਟੀ ਨੇ 2015 ਵਿੱਚ ਪੰਜਾਬ ਦੇ ਕੋਟਕਪੂਰਾ ਵਿੱਚ ਪੁਲਿਸ ਦੁਆਰਾ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਸਾਬਕਾ ਡੀਜੀਪੀ ਨੂੰ ਸੰਮਨ ਜਾਰੀ ਕੀਤਾ ਸੀ ਜਿਸ ਵਿੱਚ ਕਥਿਤ ਤੌਰ ‘ਤੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਟੀਮ ਸੁਮੇਧ ਸੈਣੀ ਤੋਂ ਪੁੱਛਗਿੱਛ ਕਰੇਗੀ। ਸੂਤਰਾਂ ਮੁਤਾਬਕ ਐਸ.ਆਈ.ਟੀ ਦੀ ਇਸ ਜਾਂਚ ਤੋਂ ਕਈ ਸਵਾਲਾਂ ਦੇ ਜਵਾਬ ਸਾਹਮਣੇ ਆਉਣ ਦੀ ਸੰਭਾਵਨਾ ਹੈ ਜਿਵੇਂ ਕਿ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਤੇ ਕੀ ਇਸ ਪਿੱਛੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਈ ਭੂਮਿਕਾ ਸੀ।
ਇਸ ਤੋਂ ਪਹਿਲਾਂ, ਸੈਣੀ ਨੂੰ ਅਗਸਤ ਵਿੱਚ ਵੀ ਸੰਮਨ ਜਾਰੀ ਕੀਤਾ ਗਿਆ ਸੀ ਜਿੱਥੇ ਉਸ ਤੋਂ ਚੰਡੀਗੜ੍ਹ ਦੇ ਸੈਕਟਰ 32 ਸਥਿਤ ਐਸਆਈਟੀ ਦਫ਼ਤਰ ਵਿੱਚ ਕਰੀਬ ਚਾਰ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ।
ਕੀ ਸੀ ਮਾਮਲਾ
2015 ਵਿੱਚ ਫਰੀਦਕੋਟ ਦੇ ਬੁਰਜ ਜਵਾਹਰਸਿੰਘਵਾਲਾ ਦੇ ਇੱਕ ਗੁਰਦੁਆਰੇ ਚੋਂ ਪਵਿੱਤਰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਣ ਅਤੇ ਬਰਗਾੜੀ, ਫਰੀਦਕੋਟ ਵਿੱਚ ਪਵਿੱਤਰ ਗ੍ਰੰਥ ਦੇ ਪਾਟੇ ਪੰਨਿਆਂ ਦੀ ਖੋਜ ਤੋਂ ਬਾਅਦ ਜੂਨ ਤੋਂ ਅਕਤੂਬਰ ਦੇ ਵਿਚਕਾਰ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ।
ਇਨ੍ਹਾਂ ਘਟਨਾਵਾਂ ਕਾਰਨ ਸਿੱਖ ਭਾਈਚਾਰੇ ਦੇ ਮੈਂਬਰਾਂ ਵਿੱਚ ਵਿਆਪਕ ਅਸੰਤੋਸ਼ ਅਤੇ ਰੋਹ ਫੈਲ ਗਿਆ ਅਤੇ ਥਾਂ-ਥਾਂ ਪ੍ਰਦਰਸ਼ਨ ਹੋਏ। ਅਜਿਹਾ ਹੀ ਇੱਕ ਪ੍ਰਦਰਸ਼ਨ 14 ਅਕਤੂਬਰ ਨੂੰ ਬਰਗਾੜੀ ਨੇੜਲੇ ਪਿੰਡ ਬਹਿਬਲ ਕਲਾਂ ਵਿੱਚ ਹੋ ਰਿਹਾ ਸੀ, ਜਿੱਥੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪਹੁੰਚੀ ਪੁਲਿਸ ਨੇ ਗੋਲੀ ਚਲਾ ਦਿੱਤੀ ਅਤੇ ਇਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਹਾਲਾਂਕਿ ਦੋਵੇਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਸ ਮਾਮਲੇ ‘ਚ 90-90 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ ਪਰ ਉਹ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h