ਸ਼ੁੱਕਰਵਾਰ, ਨਵੰਬਰ 6, 2026 05:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

by Pro Punjab Tv
ਨਵੰਬਰ 6, 2026
in Featured, Featured News, ਧਰਮ, ਪੰਜਾਬ
0

“ਸਰਦਾਰ ਸਤਨਾਮ ਸਿੰਘ ਜੀ ਸੰਧੂ ਨੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੇ ਇਤਿਹਾਸ ਅਤੇ ਪਿਛੋਕੜ ਨੂੰ ਪੁਸਤਕ ਦੇ ਰੂਪ ਵਿੱਚ ਕਲਮਬੱਧ ਕਰਕੇ ਬਹੁਤ ਵੱਡਾ ਯੋਗਦਾਨ ਪਾਇਆ ਹੈ। ਇਸ ਪੁਸਤਕ, ਇਸ ਦੀ ਸੰਭਾਲ ਅਤੇ ਇਸ ਦੇ ਉਪਰਾਲੇ ਤੋਂ ਸਾਨੂੰ ਵੱਡੀ ਪ੍ਰੇਰਣਾ ਅਤੇ ਸੇਧ ਲੈਣੀ ਚਾਹੀਦੀ ਹੈ। ਇਹ ਪੁਸਤਕ ਨਾ ਸਿਰਫ਼ ਸਾਨੂੰ ਸਿੱਖ ਪੰਥ ਦੇ ਅਮੀਰ ਇਤਿਹਾਸ ਤੋਂ ਜਾਣੂ ਕਰਵਾਉਂਦੀ ਹੈ, ਸਗੋਂ ਸਾਡੀ ਸ਼ਾਨਾਮੱਤੀ ਇਤਿਹਾਸਕ ਵਿਰਾਸਤ ਨੂੰ ਵੀ ਉਜਾਗਰ ਕਰਦੀ ਹੈ।” ਇਹ ਵਿਚਾਰ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀਯੂ), ਅੰਮ੍ਰਿਤਸਰ ਵਿਖੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਲਿਖੀ ਅਤੇ ਸਵਰਾਜ ਪਬਲੀਕੇਸ਼ਨ ਵੱਲੋਂ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਪ੍ਰਕਾਸ਼ਿਤ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਆਪਣੇ ਸੰਬੋਧਨ ਵਿੱਚ ਪ੍ਰਗਟ ਕੀਤੇ। ਇਸ ਮੌਕੇ ਪ੍ਰਮੁੱਖ ਸਿੱਖ ਆਗੂਆਂ, ਸੰਤ ਸਮਾਜ ਦੇ ਨੁਮਾਇੰਦਿਆਂ ਅਤੇ ਸਾਬਕਾ ਜਥੇਦਾਰਾਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਧਿਆਤਮਿਕ ਵਿਰਾਸਤ ਅਤੇ ਉਨ੍ਹਾਂ ਦੀਆਂ ਉਦਾਸੀਆਂ ਨਾਲ ਸਬੰਧਤ ਇਤਿਹਾਸਕ ਸਿੱਖ ਅਸਥਾਨ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਸੰਭਾਲ ਲਈ ਕੀਤੇ ਗਏ ਵਿਲੱਖਣ ਯਤਨਾਂ ਨੂੰ ਸਮਰਪਿਤ ਇਹ ਪੁਸਤਕ ਗੁਰੂ ਸਾਹਿਬ ਦੀਆਂ ਸਦੀਵੀ ਸਿੱਖਿਆਵਾਂ ਨੂੰ ਸਾਹਿਤਕ ਸ਼ਰਧਾਂਜਲੀ ਭੇਟ ਕਰਦੀ ਹੈ। ਇਸ ਵਿੱਚ ਗੁਜਰਾਤ ਦੇ ਕੱਛ ਸਥਿਤ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਇਤਿਹਾਸਕ ਅਤੇ ਅਧਿਆਤਮਿਕ ਮਹੱਤਤਾ, ਸਾਲ 2001 ਦੇ ਭਿਆਨਕ ਗੁਜਰਾਤ ਭੂਚਾਲ ਤੋਂ ਬਾਅਦ ਇਸ ਦੀ ਮੁੜ ਉਸਾਰੀ ਅਤੇ ਇਸ ਦੀ ਇਮਾਰਤੀ ਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਸਿੱਖ ਸੰਗਤ, ਸੰਭਾਲ ਮਾਹਿਰਾਂ ਅਤੇ ਰਵਾਇਤੀ ਕਾਰੀਗਰਾਂ ਵੱਲੋਂ ਕੀਤੀ ਗਈ ਸਮੂਹਿਕ ਸੇਵਾ ਨੂੰ ਵਿਸਥਾਰ ਨਾਲ ਦਰਸਾਇਆ ਗਿਆ ਹੈ।

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ, “ਭਾਵੇਂ ਦੋ ਭਿਆਨਕ ਭੂਚਾਲਾਂ ਕਾਰਨ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਮੂਲ ਪ੍ਰਾਚੀਨ ਇਮਾਰਤ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਸੀ, ਪਰ ਬਾਅਦ ਵਿੱਚ ਇਸ ਗੁਰਦੁਆਰਾ ਸਾਹਿਬ ਦਾ ਮੁੜ ਨਿਰਮਾਣ ਕੀਤਾ ਗਿਆ। ਇਸ ਦੇ ਨਿਰਮਾਣ ਵਿੱਚ ਸਦੀਆਂ ਪੁਰਾਣੀ ਮੂਲ ਇਮਾਰਤ ਦੇ ਨਕਸ਼ੇ ਅਤੇ ਉਸ ਸਮੇਂ ਵਰਤੀਆਂ ਗਈਆਂ ਸਮੱਗਰੀਆਂ ਨੂੰ ਉਸੇ ਤਰ੍ਹਾਂ ਅਪਣਾਇਆ ਗਿਆ, ਤਾਂ ਜੋ ਇਸ ਅਸਥਾਨ ਦੀ ਅਸਲ ਦਿੱਖ ਅਤੇ ਪੁਰਾਤਨ ਸਰੂਪ ਨੂੰ ਕਾਇਮ ਰੱਖਿਆ ਜਾ ਸਕੇ। ਸਦੀਆਂ ਪਹਿਲਾਂ ਜਿਨ੍ਹਾਂ ਪਰਿਵਾਰਾਂ ਦੇ ਪੁਰਖਿਆਂ ਨੂੰ ਸਤਿਗੁਰੂ ਜੀ ਦੀ ਚਰਨਛੋਹ ਪ੍ਰਾਪਤ ਹੋਈ ਸੀ, ਉਨ੍ਹਾਂ ਦੇ ਵਾਰਸਾਂ ਨੇ ਇਸ ਅਸਥਾਨ ਦਾ ਮੁੜ ਨਿਰਮਾਣ ਕਰਵਾਇਆ ਸੀ। ਇਸ ਤੋਂ ਬਾਅਦ ਭਾਰਤ ਸਰਕਾਰ ਅਤੇ ਸੰਗਤ ਦੇ ਸਾਂਝੇ ਯਤਨਾਂ ਸਦਕਾ ਇਸ ਦੀ ਮੁੜ ਸੰਭਾਲ ਅਤੇ ਬਹਾਲੀ ਕੀਤੀ ਗਈ। ਇਸ ਇਤਿਹਾਸਕ ਅਸਥਾਨ ਨੂੰ ਯੂਨੈਸਕੋ ਵੱਲੋਂ ਏਸ਼ੀਆ-ਪੈਸੀਫਿਕ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ। ਸਰਦਾਰ ਸਤਨਾਮ ਸਿੰਘ ਸੰਧੂ ਨੇ ਇਸ ਸਬੰਧੀ ਇੱਕ ਬਹੁਤ ਹੀ ਮਹੱਤਵਪੂਰਨ ਇਤਿਹਾਸਕ ਉਪਰਾਲਾ ਕੀਤਾ ਹੈ। ‘’ਅੱਜ ਇਸ ਪੁਸਤਕ ਨੂੰ ਸੰਗਤ ਦੇ ਸਨਮੁੱਖ ਕਰਨ ਲਈ ਪੰਥ ਦੀਆਂ ਅਨੇਕਾਂ ਪ੍ਰਮੁੱਖ ਸ਼ਖ਼ਸੀਅਤਾਂ, ਮਾਨੋ ਸਿੱਖ ਪੰਥ ਦੇ ਬਾਗ਼ ਦੇ ਸੁੰਦਰ ਫੁੱਲ, ਇਸ ਆਡੀਟੋਰੀਅਮ ਵਿੱਚ ਇਕੱਠੀਆਂ ਹੋਈਆਂ ਹਨ, ਜੋ ਇਸ ਪੁਸਤਕ ਨੂੰ ਲੋਕ ਅਰਪਣ ਕਰਨ ਲਈ ਇੱਥੇ ਪਹੁੰਚੀਆਂ ਹਨ।”

Tags: former Jathedar Giani Raghbir SinghFormer Jathedar Giani Raghbir Singh participated in the public dedication ceremony of MP Satnam Singh Sandhu's book 'Gurdwara Sri Lakhpat SahibMP SATNAM SINGH SANDHU
Share198Tweet124Share49

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.