Giani Harpreet Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਦੱਸ ਦਈਏ ਕਿ ਬੀਤ ਦਿਨੀਂ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਐਲਾਨਿਆ ਗਿਆ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਸਵਾਲ ਦੇ ਜਵਾਬ ਦਿੰਦਿਆਂ ਕਈ ਵੱਡੇ ਖੁਲਾਸੇ ਕੀਤੇ।
ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫੰਰਸ ਦੌਰਾਨ ਸਾਬਕਾ ਜਥੇਦਾਰ ਸਾਹਬ ਨੂੰ ਸਵਾਲ ਕੀਤਾ ਗਿਆ ਕਿ ਕੀ ਤੁਹਾਡਾ ਅਸਤੀਫ਼ਾ ਲਿਆ ਗਿਆ ਹੈ ਜਾਂ ਤੁਸੀਂ ਆਪ ਅਹੁਦਾ ਛੱਡਿਆ ਹੈ ਜਾਂ ਫਿਰ ਤੁਹਾਡੇ ‘ਤੇ ਕੋਈ ਦਬਾਅ ਪਾਇਆ ਗਿਆ ਸੀ। ਇਸ ਸਵਾਲ ਦੇ ਜਵਾਬ ‘ਚ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਇੱਕ ਪੁਰਾਣੀ ਇੰਟਰਵੀਊ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੰਗਲੈਂਡ ਵਿੱਚ ਮੈਂ ਇੱਕ ਚੈਨਲ ਨੂੰ ਇੰਟਰਵੀਊ ਦਿੱਤਾ ਸੀ ਜਿਸ ਵਿੱਚ ਮੈਂ ਇਹ ਕਿਹਾ ਸੀ ਕਿ ਜਦੋਂ ਮੇਰੇ ‘ਤੇ ਸਿਆਸੀ ਦਬਾਅ ਪਾਇਆ ਜਾਵੇਗਾ ਤਾਂ ਮੈਂ ਉਦੋਂ ਆਪ ਹੀ ਘਰ ਚੱਲ ਜਾਵਾਗਾਂ।”
ਜਥੇਦਾਰ ਸਾਹਬ ਨੇ ਅੱਗੇ ਕਿਹਾ ਕਿ “ਮੈਂ ਆਪਣੀ ਇੱਛਾ ਮੁਤਾਬਕ ਹੀ ਅਸਤੀਫ਼ਾ ਦਿੱਤਾ ਹੈ। ਮੈਂ ਆਸਟਰੇਲੀਆ ਜਾਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦੋਵੇਂ ਤਖ਼ਤਾਂ ਤੋਂ ਸੇਵਾਮੁਕਤ ਕਰਨ ਲਈ ਕਿਹਾ ਸੀ, ਪਰ ਸ਼੍ਰੋਮਣੀ ਕਮੇਟੀ ਨੇ ਮੇਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਜਾਰੀ ਰੱਖੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਵੀ ਇਹੀ ਚਾਹੁੰਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਕਾ ਜਥੇਦਾਰ ਮਿਲੇ।”
ਵਿਰਸਾ ਸਿੰਘ ਵਲਟੋਹਾ ‘ਤੇ ਭੜਕੇ ਜਥੇਦਾਰ
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦੇ ਬਿਆਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਲਟੋਹਾ ਦੇ ਬਿਆਨ ਬਾਰੇ ਪਤਾ ਲੱਗਾ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਨ ਲਈ ਕਥਾਵਾਚਕ, ਗ੍ਰੰਥੀ ਜਾਂ ਵਿਦਵਾਨ ਹੋਣਾ ਜ਼ਰੂਰੀ ਨਹੀਂ ਹੈ। ਜਥੇਦਾਰ ਨੂੰ ਹੀ ਹਿੰਮਤ ਕਰਨੀ ਚਾਹੀਦੀ ਹੈ।
ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਕੀਤੀ ਗਈ ਟਿੱਪਣੀ ‘ਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਇਆ ਜਾਵੇ। ਉਹ ਬਹੁਤ ਦਲੇਰ (ਹਿੰਮਤ ਵਾਲੇ) ਹਨ।
ਨਾਲ ਹੀ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਅਹੁਦਾ ਸੰਭਾਲਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਏ ਜਾਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੀਬ ਸਾਢੇ ਪੰਜ ਸਾਲ ਇਸ ਗੱਦੀ ਦੀ ਸੇਵਾ ਕੀਤੀ ਹੈ ਤੇ ਹੁਣ ਗੁਰੂਆਂ ਨੇ ਉਨ੍ਹਾਂ ਨੂੰ ਇਹ ਮੌਕਾ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h