ਐਤਵਾਰ, ਜੁਲਾਈ 12, 2026 07:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਦਾ ਵੱਡਾ ਬਿਆਨ, ‘ਸਿਆਸੀ ਦਬਾਅ ਪਾਇਆ ਇਸ ਲਈ ਛੱਡਿਆ ਅਹੁਦੇ’, ਸੁਣੋ ਕੀ ਬੋਲੇ ਸਾਬਕਾ ਜਥੇਦਾਰ

Amritsar News: ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫੰਰਸ ਦੌਰਾਨ ਸਾਬਕਾ ਜਥੇਦਾਰ ਸਾਹਬ ਨੂੰ ਸਵਾਲ ਕੀਤਾ ਗਿਆ ਕਿ ਕੀ ਤੁਹਾਡਾ ਅਸਤੀਫ਼ਾ ਲਿਆ ਗਿਆ ਹੈ ਜਾਂ ਤੁਸੀਂ ਆਪ ਅਹੁਦਾ ਛੱਡਿਆ ਹੈ।

by ਮਨਵੀਰ ਰੰਧਾਵਾ
ਜੂਨ 22, 2023
in ਧਰਮ, ਪੰਜਾਬ, ਵੀਡੀਓ
0

Giani Harpreet Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਦੱਸ ਦਈਏ ਕਿ ਬੀਤ ਦਿਨੀਂ ਉਨ੍ਹਾਂ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੂੰ ਐਲਾਨਿਆ ਗਿਆ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਸਵਾਲ ਦੇ ਜਵਾਬ ਦਿੰਦਿਆਂ ਕਈ ਵੱਡੇ ਖੁਲਾਸੇ ਕੀਤੇ।

ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫੰਰਸ ਦੌਰਾਨ ਸਾਬਕਾ ਜਥੇਦਾਰ ਸਾਹਬ ਨੂੰ ਸਵਾਲ ਕੀਤਾ ਗਿਆ ਕਿ ਕੀ ਤੁਹਾਡਾ ਅਸਤੀਫ਼ਾ ਲਿਆ ਗਿਆ ਹੈ ਜਾਂ ਤੁਸੀਂ ਆਪ ਅਹੁਦਾ ਛੱਡਿਆ ਹੈ ਜਾਂ ਫਿਰ ਤੁਹਾਡੇ ‘ਤੇ ਕੋਈ ਦਬਾਅ ਪਾਇਆ ਗਿਆ ਸੀ। ਇਸ ਸਵਾਲ ਦੇ ਜਵਾਬ ‘ਚ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਇੱਕ ਪੁਰਾਣੀ ਇੰਟਰਵੀਊ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇੰਗਲੈਂਡ ਵਿੱਚ ਮੈਂ ਇੱਕ ਚੈਨਲ ਨੂੰ ਇੰਟਰਵੀਊ ਦਿੱਤਾ ਸੀ ਜਿਸ ਵਿੱਚ ਮੈਂ ਇਹ ਕਿਹਾ ਸੀ ਕਿ ਜਦੋਂ ਮੇਰੇ ‘ਤੇ ਸਿਆਸੀ ਦਬਾਅ ਪਾਇਆ ਜਾਵੇਗਾ ਤਾਂ ਮੈਂ ਉਦੋਂ ਆਪ ਹੀ ਘਰ ਚੱਲ ਜਾਵਾਗਾਂ।”

ਜਥੇਦਾਰ ਸਾਹਬ ਨੇ ਅੱਗੇ ਕਿਹਾ ਕਿ “ਮੈਂ ਆਪਣੀ ਇੱਛਾ ਮੁਤਾਬਕ ਹੀ ਅਸਤੀਫ਼ਾ ਦਿੱਤਾ ਹੈ। ਮੈਂ ਆਸਟਰੇਲੀਆ ਜਾਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਦੋਵੇਂ ਤਖ਼ਤਾਂ ਤੋਂ ਸੇਵਾਮੁਕਤ ਕਰਨ ਲਈ ਕਿਹਾ ਸੀ, ਪਰ ਸ਼੍ਰੋਮਣੀ ਕਮੇਟੀ ਨੇ ਮੇਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸੇਵਾ ਜਾਰੀ ਰੱਖੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਵੀ ਇਹੀ ਚਾਹੁੰਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਕਾ ਜਥੇਦਾਰ ਮਿਲੇ।”

ਵਿਰਸਾ ਸਿੰਘ ਵਲਟੋਹਾ ‘ਤੇ ਭੜਕੇ ਜਥੇਦਾਰ

ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦੇ ਬਿਆਨ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਲਟੋਹਾ ਦੇ ਬਿਆਨ ਬਾਰੇ ਪਤਾ ਲੱਗਾ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਨ ਲਈ ਕਥਾਵਾਚਕ, ਗ੍ਰੰਥੀ ਜਾਂ ਵਿਦਵਾਨ ਹੋਣਾ ਜ਼ਰੂਰੀ ਨਹੀਂ ਹੈ। ਜਥੇਦਾਰ ਨੂੰ ਹੀ ਹਿੰਮਤ ਕਰਨੀ ਚਾਹੀਦੀ ਹੈ।

ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ‘ਤੇ ਕੀਤੀ ਗਈ ਟਿੱਪਣੀ ‘ਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਇਆ ਜਾਵੇ। ਉਹ ਬਹੁਤ ਦਲੇਰ (ਹਿੰਮਤ ਵਾਲੇ) ਹਨ।

ਨਾਲ ਹੀ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਅਹੁਦਾ ਸੰਭਾਲਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਏ ਜਾਣ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੀਬ ਸਾਢੇ ਪੰਜ ਸਾਲ ਇਸ ਗੱਦੀ ਦੀ ਸੇਵਾ ਕੀਤੀ ਹੈ ਤੇ ਹੁਣ ਗੁਰੂਆਂ ਨੇ ਉਨ੍ਹਾਂ ਨੂੰ ਇਹ ਮੌਕਾ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarFormer Jathedar of Sri Akal Takht Sahibgiani harpreet singhGiani Raghubir Singhpro punjab tvpunjab newspunjabi newssgpcSri Akal Takht Sahibvirsa singh valtoha
Share239Tweet149Share60

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.