Former DSP Balwinder Sekhon: ਪੰਜਾਬ ਦੇ ਲੁਧਿਆਣਾ ‘ਚ ਤਾਇਨਾਤ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸੋਮਵਾਰ ਨੂੰ ਸੇਖੋਂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਸੇਖੋਂ ਨੇ ਹਾਈ ਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ ਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਾਏ ਸੀ। ਸੇਖੋਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਰੁੱਧ ਗਲਤ ਟਿੱਪਣੀਆਂ ਅਤੇ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ।
ਅਦਾਲਤ ਨੇ ਪੁਲਿਸ ਨੂੰ ਸੇਖੋਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਸੀ। ਦੂਜੇ ਪਾਸੇ ਸੇਖੋਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਲੜ ਰਹੇ ਹਨ, ਉਹ ਕਿਸੇ ਤੋਂ ਡਰਨ ਵਾਲੇ ਨਹੀਂ ਹਨ।
ਪੜ੍ਹੋ ਹਾਈਕੋਰਟ ਦੇ ਹੁਕਮ
ਦੱਸ ਦਈਏ ਕਿ ਬਲਵਿੰਦਰ ਸੇਖੋਂ ਨੇ ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ। ਜਿਸ ਵਿੱਚ ਉਸ ਨੇ ਪੰਜਾਬ ਦੇ ਦੋ ਸਾਬਕਾ ਡੀਜੀਪੀਜ਼ ਸੁਰੇਸ਼ ਅਰੋੜਾ, ਦਿਨਕਰ ਗੁਪਤਾ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ ‘ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਗਏ ਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ, ਜਦੋਂ ਕਿ ਇਸ ਮਾਮਲੇ ਦੀ ਸੁਣਵਾਈ ਦੋ ਦਿਨ ਪਹਿਲਾਂ ਚੱਲ ਰਹੀ ਸੀ। ਅਦਾਲਤ ਨੇ ਡੇਢ ਮਹੀਨੇ ਬਾਅਦ 28 ਮਾਰਚ ਦੀ ਤਰੀਕ ਤੈਅ ਕੀਤੀ ਹੈ।
ਸਾਬਕਾ ਮੰਤਰੀ ਆਸ਼ੂ ਨਾਲ ਵਿਵਾਦ ਤੋਂ ਬਾਅਦ ਆਏ ਸੀ ਸੁਰਖੀਆਂ ‘ਚ
ਬਲਵਿੰਦਰ ਸੇਖੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਝਗੜੇ ਤੋਂ ਬਾਅਦ ਸੁਰਖੀਆਂ ‘ਚ ਆ ਗਏ ਸਨ। ਜਿਸ ਤੋਂ ਬਾਅਦ ਹਾਈਕੋਰਟ ਨੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਸੇਖੋਂ ਲਗਾਤਾਰ ਹਾਈ ਕੋਰਟ ਦੇ ਜੱਜਾਂ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਦੇ ਰਹੇ। ਉਨ੍ਹਾਂ 12 ਫਰਵਰੀ ਨੂੰ ਪ੍ਰੈੱਸ ਕਾਨਫਰੰਸ ਵੀ ਕੀਤੀ ਸੀ।
ਮੰਤਰੀ ਆਸ਼ੂ ਨਾਲ ਗੱਲਬਾਤ ਦਾ ਆਡੀਓ ਹੋਇਆ ਵਾਇਰਲ
2019 ਵਿੱਚ ਬਲਵਿੰਦਰ ਸਿੰਘ ਸੇਖੋਂ ਨਗਰ ਨਿਗਮ ਵਿੱਚ ਡੀਐਸਪੀ ਦੇ ਅਹੁਦੇ ’ਤੇ ਤਾਇਨਾਤ ਸੀ। ਉਸ ਸਮੇਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਨ੍ਹਾਂ ਦੀ ਗੱਲਬਾਤ ਦਾ ਆਡੀਓ ਵਾਇਰਲ ਹੋਇਆ ਸੀ, ਜਿਸ ‘ਚ ਉਹ ਇੱਕ-ਦੂਜੇ ਨੂੰ ਬਹੁਤ ਬੁਰਾ-ਭਲਾ ਬੋਲ ਰਹੇ ਸੀ। ਇਸ ਆਡੀਓ ਕਲਿੱਪ ਤੋਂ ਬਾਅਦ ਦੋਵਾਂ ਵਿਚਾਲੇ ਦੂਰੀ ਕਾਫੀ ਵਧ ਗਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h