Keshub Mahindra Death: ਭਾਰਤ ਦੇ ਸਭ ਤੋਂ ਬਜ਼ੁਰਗ ਅਰਬਪਤੀ ਅਤੇ ਮਹਿੰਦਰਾ ਐਂਡ ਮਹਿੰਦਰਾ ਦੇ ਐਮਰੀਟਸ ਚੇਅਰਮੈਨ ਕੇਸ਼ਬ ਮਹਿੰਦਰਾ ਦਾ 12 ਅਪ੍ਰੈਲ, 2023 ਨੂੰ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 99 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਉਹ ਭਾਰਤ ਦੇ 16 ਨਵੇਂ ਅਰਬਪਤੀਆਂ ਵਿੱਚੋਂ 2023 ਦੀ ਫੋਰਬਸ ਅਰਬਪਤੀਆਂ ਦੀ ਹਾਲ ਹੀ ਵਿੱਚ ਜਾਰੀ ਕੀਤੀ ਗਈ ਸੂਚੀ ਵਿੱਚ ਸ਼ਾਮਲ ਸੀ।
ਉਹ ਆਪਣੇ ਪਿੱਛੇ 1.2 ਬਿਲੀਅਨ ਡਾਲਰ ਦੀ ਜਾਇਦਾਦ ਛੱਡ ਗਏ। ਮਹਿੰਦਰਾ ਗਰੁੱਪ ਦੀ 48 ਸਾਲ ਤੱਕ ਅਗਵਾਈ ਕਰਨ ਤੋਂ ਬਾਅਦ ਉਨ੍ਹਾਂ ਨੇ 2012 ਵਿੱਚ ਚੇਅਰਮੈਨ ਦਾ ਅਹੁਦਾ ਛੱਡ ਦਿੱਤਾ ਸੀ।
1963 ਵਿੱਚ ਸੰਭਾਲੀ ਮਹਿੰਦਰਾ ਗਰੁੱਪ ਦੀ ਕਮਾਨ
ਕੇਸ਼ੁਬ ਮਹਿੰਦਰਾ ਦਾ ਜਨਮ 9 ਅਕਤੂਬਰ 1923 ਨੂੰ ਸ਼ਿਮਲਾ ਵਿੱਚ ਹੋਇਆ ਸੀ। ਉਨ੍ਹਾਂ ਨੇ 1947 ਵਿੱਚ ਆਪਣੇ ਪਿਤਾ ਦੀ ਕੰਪਨੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ। ਇਸ ਤੋਂ ਬਾਅਦ 1963 ਵਿੱਚ ਉਨ੍ਹਾਂ ਨੂੰ ਮਹਿੰਦਰਾ ਗਰੁੱਪ ਦਾ ਚੇਅਰਮੈਨ ਬਣਾਇਆ ਗਿਆ। ਕੇਸ਼ਬ ਮਹਿੰਦਰਾ ਉਦਯੋਗਪਤੀ ਆਨੰਦ ਮਹਿੰਦਰਾ ਦੇ ਚਾਚਾ ਸੀ ਤੇ ਹੁਣ ਤੱਕ ਮਹਿੰਦਰਾ ਐਂਡ ਮਹਿੰਦਰਾ (M&M) ਦੇ ਚੇਅਰਮੈਨ ਐਮਰੀਟਸ ਰਹੇ। ਸਾਲ 2012 ਵਿੱਚ ਗਰੁੱਪ ਚੇਅਰਮੈਨ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਆਨੰਦ ਮਹਿੰਦਰਾ ਨੂੰ ਇਹ ਜ਼ਿੰਮੇਵਾਰੀ ਮਿਲੀ।
ਮਹਿੰਦਰਾ ਯੂਨੀਵਰਸਿਟੀ ਆਫ ਪੈਨਸਿਲਵੇਨੀਆ ਤੋਂ ਗ੍ਰੈਜੂਏਟ
ਮਹਿੰਦਰਾ ਗਰੁੱਪ ਦੇ ਸਾਬਕਾ ਚੇਅਰਮੈਨ ਕੇਸ਼ਬ ਮਹਿੰਦਰਾ ਦੇ ਦੇਹਾਂਤ ਨਾਲ ਕਾਰਪੋਰੇਟ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਉਹ ਪਿਛਲੇ ਦਿਨੀਂ ਆਪਣਾ ਸੈਂਕੜਾ ਲਗਾਉਣ ਤੋਂ ਠੀਕ ਪਹਿਲਾਂ ਅਰਬਪਤੀਆਂ ਦੀ ਸੂਚੀ ‘ਚ ਵਾਪਸੀ ਕਰਕੇ ਸੁਰਖੀਆਂ ‘ਚ ਰਹੇ ਤੇ ਕੁਝ ਦਿਨ ਬਾਅਦ ਹੀ ਉਨ੍ਹਾਂ ਦੀ ਮੌਤ ਦੀ ਖ਼ਬਰ ਆਈ। ਕੇਸ਼ਬ ਮਹਿੰਦਰਾ ਨੇ ਅਮਰੀਕਾ ਦੀ ਪੈਨਸਿਲਵੇਨੀਆ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਕੀਤੀ ਸੀ। 1963 ਵਿਚ ਮਹਿੰਦਰਾ ਗਰੁੱਪ ਦਾ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕੰਪਨੀ ਨੂੰ ਨਵੀਆਂ ਉਚਾਈਆਂ ‘ਤੇ ਪਹੁੰਚਾਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h