ਸਾਬਕਾ ਫੂਡ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦੀ ਟੀਮ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਵੱਲੋਂ ਕਾਂਗਰਸ ਸਰਕਾਰ ਦੌਰਾਨ ਆਸ਼ੂ ’ਤੇ ਲੱਗੇ ਘਪਲਿਆਂ ਦੇ ਇਲਜ਼ਾਮ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸ਼ੂ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਵਿਜੀਲੈਂਸ ਦੀ ਟੀਮ ਨਾਲ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਬਹਿਸ ਕਰਦੇ ਨਜ਼ਰ ਆਏ ਹਨ।
ਇਹ ਵੀ ਪੜ੍ਹੋ : ਅਜ਼ਬ-ਗਜ਼ਬ: ਪਾਤਾਲ ਲੋਕ ’ਚ ਵਸਿਆ ਹੈ ਇਹ ਪਿੰਡ, ਜ਼ਮੀਨ ਤੋਂ 3000 ਫੁੱਟ ਹੇਠਾਂ ਰਹਿੰਦੇ ਹਨ ਲੋਕ!
ਇਸ ਦੌਰਾਨ ਰਵਨੀਤ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ਤੋਂ ਗ੍ਰਿਫ਼ਤਾਰੀ ਦਾ ਪਰੂਫ ਮੰਗਿਆ ਤਾਂ ਅਧਿਕਾਰੀਆਂ ਨੇ ਕਿਹਾ ਕਿ ਸਾਡੇ ਕੰਮ ’ਚ ਦਖ਼ਲਅੰਦਾਜ਼ੀ ਨਾ ਕਰੋ। ਇਸ ਪਿੱਛੋਂ ਵਿਜੀਲੈਂਸ ਟੀਮ ਨੇ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ ਅੱਤਵਾਦ ਨਾਲ ਜੁੜੇ ਮਾਮਲੇ ‘ਚ ਮਿਲੀ ਜ਼ਮਾਨਤ
ਕੀ ਹੈ ਪੂਰਾ ਮਾਮਲਾ
ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਲੱਗਿਆ ਹੈ। ਵਿਜੀਲੈਂਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਸਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੰਬਰ ਅਤੇ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਦਲਿਤਾਂ ਦੇ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ‘ਆਪ’ ਸਰਕਾਰ : ਜਸਵੀਰ ਗੜ੍ਹੀ
ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀ. ਸੀ. ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ। ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਇਸ ਦੀ ਸਹੀ ਢੰਗ ਨਾਲ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।