ਜਿੱਥੇ ਅੱਜ ਪੂਰੇ ਦੇਸ਼ ਭਰ ਵਿੱਚ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ ਉਥੇ ਹੀ ਸਾਬਕਾ ਮੰਤਰੀ ਧਰਮਸੋਤ ਨੇ ਨਾਭਾ ਵਿਖੇ ਆਪਣੀ ਰਿਹਾਇਸ਼ ਤੇ ਗਣਤੰਤਰ ਦਿਵਸ ਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਸਾਧੂ ਸਿੰਘ ਧਰਮਸੋਤ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਪਰਮਾਤਮਾ ਅੱਗੇ ਅਰਦਾਸ ਕਰਦਾਂ ਹਾਂ ਕਿ ਦੇਸ਼ ਤਰੱਕੀ ਕਰੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਜੋ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਹੈ ਉਸ ਦਾ ਮਕਸਦ ਰਾਸ਼ਟਰ ਦੀ ਸੁੱਖ-ਸ਼ਾਂਤੀ ਦੇ ਲਈ ਯਾਤਰਾ ਸ਼ੁਰੂ ਕੀਤੀ ਹੈ।
ਇਸ ਮੌਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗਣਤੰਤਰ ਦਿਵਸ ਮੌਕੇ ਸਮੁੱਚੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉੱਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਤੇ ਸਵਾਲ ਚੁੱਕੇ ਪੰਜਾਬ ਦੀ ਦਿੱਲੀ ਵਿਖੇ ਇਸ ਵਾਰ ਝਾਕੀ ਨਾ ਹੋਣਾ। ਕਦੀ ਵੀ ਇਸ ਤਰ੍ਹਾਂ ਦਾ ਮੌਕਾ ਨਹੀਂ ਹੋਇਆ ਕਿ ਪੰਜਾਬ ਨੂੰ ਝਾਕੀ ਦਾ 26 ਜਨਵਰੀ ਤੇ ਮੌਕਾ ਨਾ ਮਿਲੇ। ਜੋ ਕੁਝ ਵੀ ਹੋਇਆ ਮੈਨੂੰ ਇਸ ਗੱਲ ਦਾ ਅਫਸੋਸ ਹੈ।
ਧਰਮਸੋਤ ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੇ ਬੋਲਦਿਆਂ ਕਿਹਾ ਕਿ ਨਵਜੋਤ ਸਾਡੀ ਪਾਰਟੀ ਦੇ ਵਫਾਦਾਰ ਵੱਡੇ ਲੀਡਰ ਹਨ ਅਤੇ ਜਦੋਂ ਉਹ ਬਾਹਰ ਆਉਂਦੇ ਨੇ ਤਾਂ ਅਸੀਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕਰਾਂਗੇ।
ਧਰਮਸੋਤ ਨੇ ਪੰਜਾਬ ਵਿਚ ਵਧ ਰਹੇ ਨਸ਼ੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਡਿਊਟੀ ਬਣਦੀ ਹੈ, ਇਸ ਨੂੰ ਜੜੋਂ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚੋਂ ਨਸ਼ਾ ਖਤਮ ਕਰਨਾ ਹੈ ਤਾਂ ਸਾਰਿਆਂ ਦਾ ਸਹਿਯੋਗ ਹੋਣਾ ਜ਼ਰੂਰੀ ਹੈ।