Amarpal Singh Boni Resigned: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਐਤਵਾਰ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।
ਦੱਸ ਦਈਏ ਕਿ ਆਪਣੇ ਅਸਤੀਫੇ ‘ਚ ਬੋਨੀ ਨੇ ਲਿਖਿਆ ਹੈ ਕਿ ਮੈਂ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ‘ਤੇ ਹਲਕੇ-ਫੁਲਕੇ ਥੱਪੜ ਮਾਰੇ ਜਾ ਰਹੇ ਹਨ।
ਉਨ੍ਹਾਂ ਅੱਗੇ ਲਿਖਿਆ ਹੈ ਕਿ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਦੀ ਬੇਹਤਰੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਹੁਕਮਾਂ ਅਤੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਾਲੀ ਪਦਲੀਆ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਨੂੰ ਪਾਰਟੀ ਲੀਡਰਸ਼ਿਪ ਵੱਲੋਂ ਅਣਗੌਲਿਆ ਕੀਤਾ ਗਿਆ। ਇਸ ਮਾਹੌਲ ਵਿੱਚ ਮੇਰਾ ਅਕਾਲੀ ਦਲ ਵਿੱਚ ਰਹਿਣਾ ਔਖਾ ਹੈ ਜਿਸ ਕਾਰਨ ਮੈਂ ਅਕਾਲੀ ਦਲ ਤੋਂ ਅਸਤੀਫਾ ਦੇ ਰਿਹਾ ਹਾਂ।
ਦੂਜੀ ਵਾਰ ਦਿੱਤਾ ਅਕਾਲੀ ਦਲ ਤੋਂ ਅਸਤੀਫਾ
ਬੋਨੀ ਅਜਨਾਲਾ ਨੇ ਦੂਜੀ ਵਾਰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ 2018 ‘ਚ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਕਈ ਤਰ੍ਹਾਂ ਦੇ ਦੋਸ਼ ਲੱਗੇ ਸੀ। ਬੋਨੀ ਅਜਨਾਲਾ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਏ ਟਕਸਾਲੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬੋਨੀ ਅਜਲਾਣਾ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ 2022 ਵਿਚ ਅਕਾਲੀ ਦਲ ਦੀ ਟਿਕਟ ‘ਤੇ ਪੰਜਵੀਂ ਵਾਰ ਵਿਧਾਨ ਸਭਾ ਚੋਣ ਲੜੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h