ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦੁਨੀਆਂ ਨੂੰ ਅਲਵਿਦਾ (Namdhari Harvinder Singh Hanspal passes away) ਕਹਿ ਗਏ ਹਨ। ਉਨ੍ਹਾਂ ਨੇ 86 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਦੱਸ ਦਈਏ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸਾਲ 2022 ਵਿਚ ਉਹ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ ਸਨ। 24 ਦਸੰਬਰ ਨੂੰ ਦਿੱਲੀ ‘ਚ ਉਨ੍ਹਾਂ ਦਾ ਅੰਤਿਮ ਸੰਸਕਾਰ ਹੋਵੇਗਾ।
ਹਰਵਿੰਦਰ ਸਿੰਘ ਹੰਸਪਾਲ ਦਾ ਜਨਮ 4 ਮਈ 1938 ਨੂੰ ਹੋਇਆ। ਉਹ ਇਕ ਭਾਰਤੀ ਸਿਆਸਤਦਾਨ ਸਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ ਵਜੋਂ ਭਾਰਤ ਦੀ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਵਾਲੇ ਸੰਸਦ ਮੈਂਬਰ ਸਨ। ਉਹ 1970 ਤੋਂ ਨਾਮਧਾਰੀ ਦਰਬਾਰ ਅੰਤਰਰਾਸ਼ਟਰੀ ਸੰਸਥਾ ਦੇ ਪ੍ਰਧਾਨ ਵਜੋਂ ਨੁਮਾਇੰਦਗੀ ਕਰਦੇ ਆ ਰਹੇ ਸਨ।