Charanjit Singh Atwal joined BJP: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦਿੱਲੀ ‘ਚ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਚਰਨਜੀਤ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਚਰਨਜੀਤ ਸਿੰਘ ਅਟਵਾਲ ਨੇ ਭਾਜਪਾ ਉਮੀਦਵਾਰ ਵਜੋਂ ਚੁਣੇ ਜਾਣ ਤੋਂ ਇੱਕ ਦਿਨ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।
86 ਸਾਲਾ ਚਰਨਜੀਤ ਅਟਵਾਲ 2004-09 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਉਹ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ।
2019 ਵਿੱਚ, ਉਸਨੇ ਜਲੰਧਰ ਸੰਸਦੀ ਸੀਟ ਤੋਂ ਕਾਂਗਰਸ ਦੇ ਸੰਤੋਖ ਸਿੰਘ ਚੌਧਰੀ ਵਿਰੁੱਧ ਲੋਕ ਸਭਾ ਚੋਣ ਲੜੀ ਪਰ 366221 ਵੋਟਾਂ ਪ੍ਰਾਪਤ ਕਰਨ ਦੇ ਬਾਵਜੂਦ ਚੌਧਰੀ ਤੋਂ 19491 ਵੋਟਾਂ ਨਾਲ ਹਾਰ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h