ਸ਼ੁੱਕਰਵਾਰ, ਜਨਵਰੀ 9, 2026 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਮਾਮਲੇ ‘ਚ ਗੈਂਗਸਟਰ ਗੋਲਡੀ ਬਰਾੜ ਸਮੇਤ ਚਾਰ ਨਾਮਜ਼ਦ, ਕੀਤੀ ਗਈ ਸੀ ਰੇਕੀ

2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰ ਪ੍ਰਦੀਪ ਸਿੰਘ ਰਾਜੂ ਦੇ ਕਤਲ ਮਾਮਲੇ ਵਿੱਚ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ

by Bharat Thapa
ਨਵੰਬਰ 12, 2022
in Featured, Featured News, ਪੰਜਾਬ
0

2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਅਤੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰ ਪ੍ਰਦੀਪ ਸਿੰਘ ਰਾਜੂ ਦੇ ਕਤਲ ਮਾਮਲੇ ਵਿੱਚ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਨੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਸਮੇਤ ਕੁੱਲ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਗੋਲਡੀ ਬਰਾੜ ਤੋਂ ਇਲਾਵਾ ਸੋਸਾਇਟੀ ਨਗਰ ਫਰੀਦਕੋਟ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ ਮਨੀ, ਸ਼ਹੀਦ ਬਲਵਿੰਦਰ ਸਿੰਘ ਨਗਰ ਨਿਵਾਸੀ ਭੁਪਿੰਦਰ ਸਿੰਘ ਗੋਲਡੀ ਅਤੇ ਮੋਗਾ ਦੇ ਪਿੰਡ ਮੁਨਾਵਾ ਦੇ ਰਹਿਣ ਵਾਲੇ ਹਰਜਿੰਦਰ ਸਿੰਘ ਉਰਫ ਰਾਜੂ ਦੇ ਨਾਂ ਸ਼ਾਮਲ ਹਨ। ਘਟਨਾ ਵਾਲੇ ਦਿਨ ਪੁਲੀਸ ਨੂੰ ਦੋਵੇਂ ਨੌਜਵਾਨਾਂ ਫਰੀਦਕੋਟ ਦੇ ਰਹਿਣ ਵਾਲੇ ਹੋਣ ਬਾਰੇ ਸੁਰਾਗ ਮਿਲ ਗਿਆ ਅਤੇ ਪੁਲੀਸ ਨੇ ਦੋਵਾਂ ਦੇ ਘਰਾਂ ’ਤੇ ਛਾਪੇਮਾਰੀ ਵੀ ਕੀਤੀ।

ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਮ੍ਰਿਤਕ ਪ੍ਰਦੀਪ ਸਿੰਘ ਰਾਜੂ ਦੀ ਪਤਨੀ ਸਿਮਰਨ ਦੇ ਬਿਆਨਾਂ ‘ਤੇ 6 ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ ਅਤੇ ਜਾਂਚ ਦੇ ਆਧਾਰ ‘ਤੇ ਗੈਂਗਸਟਰ ਗੋਲਡੀ ਬਰਾੜ ਸਮੇਤ 4 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਉਕਤ ਮਾਮਲੇ ਵਿੱਚ ਘਟਨਾ ਤੋਂ ਕੁਝ ਦੇਰ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਦਿੱਲੀ ਦੇ ਸਪੈਸ਼ਲ ਸੈੱਲ ਦੀ ਹਿਰਾਸਤ ‘ਚ ਰੱਖੇ ਤਿੰਨ ਦੋਸ਼ੀਆਂ ਨੇ ਵੀ ਮੁੱਢਲੀ ਪੁੱਛਗਿੱਛ ‘ਚ ਖੁਲਾਸਾ ਕੀਤਾ ਹੈ ਕਿ ਵਾਰਦਾਤ ਨੂੰ ਗੋਲਡੀ ਦੇ ਕਹਿਣ ‘ਤੇ ਕੀਤਾ ਗਿਆ ਸੀ।

ਸੂਤਰਾਂ ਅਨੁਸਾਰ ਡੇਰਾ ਪੈਰੋਕਾਰ ਦੇ ਕਤਲ ਕੇਸ ਵਿੱਚ ਨਾਮਜ਼ਦ ਚਾਰ ਮੁਲਜ਼ਮਾਂ ਵਿੱਚੋਂ ਫਰੀਦਕੋਟ ਦੇ ਦੋਵੇਂ ਨੌਜਵਾਨਾਂ ’ਤੇ ਇਸ ਘਟਨਾ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ, ਜਦਕਿ ਗੋਲਡੀ ਬਰਾੜ ਅਤੇ ਹਰਜਿੰਦਰ ਸਿੰਘ ਰਾਜੂ ’ਤੇ ਸਾਜ਼ਿਸ਼ ਰਚਣ ਦੇ ਦੋਸ਼ ਹਨ। ਨਾਮਜ਼ਦ ਮੁਲਜ਼ਮਾਂ ਵਿੱਚੋਂ ਗੋਲਡੀ ਬਰਾੜ ਕੈਨੇਡਾ ਵਿੱਚ ਬੈਠਾ ਹੈ ਅਤੇ ਮੋਗਾ ਵਾਸੀ ਹਰਜਿੰਦਰ ਸਿੰਘ ਰਾਜੂ ਵੀ ਇਨ੍ਹਾਂ ਦਿਨਾਂ ਮੋਗਾ ਪੁਲੀਸ ਕੋਲ ਰਿਮਾਂਡ ’ਤੇ ਹੈ। ਉਹ ਫਰੀਦਕੋਟ ਜੇਲ ‘ਚ ਬੰਦ ਸੀ ਅਤੇ ਕੁਝ ਸਮਾਂ ਪਹਿਲਾਂ ਮੋਗਾ ਪੁਲਸ ਉਸ ਨੂੰ ਵਾਰੰਟ ‘ਤੇ ਲੈ ਗਈ ਸੀ, ਹੁਣ ਉਸ ਨੂੰ ਫਰੀਦਕੋਟ ਪੁਲਸ ਜਲਦ ਹੀ ਲੈ ਕੇ ਆਵੇਗੀ। ਇਸ ਤੋਂ ਇਲਾਵਾ ਫਰੀਦਕੋਟ ਦੇ ਰਹਿਣ ਵਾਲੇ ਦੋਵੇਂ ਮੁਲਜ਼ਮਾਂ ਦੀ ਭਾਲ ‘ਚ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਰਚੀ ਗਈ ਸਾਜ਼ਿਸ਼
ਜ਼ਿਲ੍ਹਾ ਪੁਲੀਸ ਦੀ ਜਾਂਚ ਦੌਰਾਨ ਕਈ ਪਹਿਲੂ ਸਾਹਮਣੇ ਆਏ ਹਨ। ਸੂਤਰਾਂ ਅਨੁਸਾਰ ਡੇਰਾ ਸਮਰਥਕ ਨੂੰ ਮਾਰਨ ਦੀ ਸਾਜ਼ਿਸ਼ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਤੋਂ ਸ਼ੁਰੂ ਹੋਈ ਸੀ। ਮੋਗਾ ਜ਼ਿਲ੍ਹੇ ਦੇ ਪਿੰਡ ਮੁਨਾਵਾ ਦੇ ਵਸਨੀਕ ਹਰਜਿੰਦਰ ਸਿੰਘ ਰਾਜੂ ਨੇ ਫ਼ਰੀਦਕੋਟ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਗੋਲਡੀ ਬਰਾੜ ਨਾਲ ਮਿਲਾਇਆ ਸੀ। ਇਨ੍ਹਾਂ ਦੋਵਾਂ ਵਿੱਚੋਂ ਮਨਪ੍ਰੀਤ ਸਿੰਘ ਮਨੀ ਦਾ ਨਜ਼ਦੀਕੀ ਰਿਸ਼ਤੇਦਾਰ ਭੋਲਾ ਸਿੰਘ ਖਾਲਸਾ ਵੀ ਇੱਕ ਕਤਲ ਕੇਸ ਵਿੱਚ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ। ਪੁਲਿਸ ਨੂੰ ਸ਼ੱਕ ਹੈ ਕਿ ਭੋਲਾ ਸਿੰਘ ਖਾਲਸਾ ਨੇ ਮਨੀ ਅਤੇ ਉਸ ਦੇ ਸਾਥੀ ਹਰਜਿੰਦਰ ਸਿੰਘ ਦੇ ਸੰਪਰਕ ਵਿੱਚ ਹੋ ਸਕਦਾ ਹੈ, ਜਿਸ ਨੇ ਬਾਅਦ ਵਿੱਚ ਗੋਲਡੀ ਬਰਾੜ ਦੇ ਸੰਪਰਕ ਵਿੱਚ ਲਿਆ।

ਰਿਟਜ਼ ਕਾਰ ‘ਚ ਕੀਤੀ ਰੇਕੀ, 8 ਨੂੰ ਕੋਟਕਪੂਰਾ ਪਹੁੰਚ ਗਏ ਸੀ ਸ਼ੂਟਰ
ਦੂਜੇ ਪਾਸੇ ਸੂਤਰਾਂ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਰਿਆਣਾ ਤੋਂ ਆਏ ਸ਼ੂਟਰ 8 ਨਵੰਬਰ ਨੂੰ ਕੋਟਕਪੂਰਾ ਪੁੱਜੇ ਸਨ ਅਤੇ ਉਸ ਦਿਨ ਰਾਤ ਨੂੰ ਕਿਸੇ ਥਾਂ ਖੇਤਾਂ ਵਿੱਚ ਮੋਟਰ ਵਾਲੇ ਕਮਰੇ ਵਿੱਚ ਰੁਕੇ ਸਨ। ਇਸ ਤੋਂ ਇਲਾਵਾ ਵਾਰਦਾਤ ਤੋਂ ਪਹਿਲਾਂ ਰਿਟਜ਼ ਕਾਰ ਰਾਹੀਂ ਵੀ ਰੇਕੀ ਕੀਤੀ ਗਈ ਸੀ ਅਤੇ ਪੁਲਿਸ ਉਸ ਕਾਰ ਦੀ ਵੀ ਭਾਲ ਕਰ ਰਹੀ ਹੈ। ਹਾਲਾਂਕਿ ਹੁਣ ਤੱਕ ਪੁਲਿਸ ਜਾਂਚ ਵਿੱਚ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਵਾਰਦਾਤ ਪਿੱਛੇ ਕਿੰਨੇ ਮੁਲਜ਼ਮ ਹਨ। ਵਾਰਦਾਤ ਨੂੰ 6 ਮੁਲਜ਼ਮਾਂ ਵੱਲੋਂ ਅੰਜਾਮ ਦਿੱਤਾ ਗਿਆ ਸੀ ਪਰ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਉਣ, ਰੇਕੀ ਕਰਨ, ਭਜਾਉਣ ਸਮੇਤ ਹੋਰ ਭੂਮਿਕਾਵਾਂ ਨਿਭਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਹੁਣ ਤੱਕ ਪੁਲੀਸ ਨੇ ਇਸ ਘਟਨਾ ਵਿੱਚ ਸ਼ਾਮਲ ਕੇਵਲ ਦੋ ਨੌਜਵਾਨਾਂ ਗੋਲਡੀ ਬਰਾੜ ਅਤੇ ਹਰਜਿੰਦਰ ਸਿੰਘ ਰਾਜੂ ਨੂੰ ਸਾਜ਼ਿਸ਼ ਰਚਣ ਲਈ ਨਾਮਜ਼ਦ ਕੀਤਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dera follower Pradeepgangster Goldie Brarmurder casepropunjabtvpunjabnews
Share227Tweet142Share57

Related Posts

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ

ਜਨਵਰੀ 9, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.