Ferozepur Central Jail: ਫਿਰੋਜ਼ਪੁਰ ਕੇਂਦਰੀ ਜੇਲ੍ਹ ਸੁਰਖੀਆਂ ਦਾ ਕਾਰਨ ਬਣ ਗਈ ਹੈ, ਜਿਸ ਦਾ ਕਾਰਨ ਡਿਪਟੀ ਸੁਪਰਡੈਂਟ (Deputy Superintendent) ਗੁਰਚਰਨ ਸਿੰਘ ਧਾਲੀਵਾਲ ਹੈ। ਦੱਸ ਦਈਏ ਕਿ ਡੀਸੀਪੀ ਗੁਰਚਰਨ ਸਿੰਘ ਧਾਲੀਵਾਲ (DCP Gurcharan Singh Dhaliwal) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐਸਪੀ ‘ਤੇ ਕੈਦੀਆਂ ਨੂੰ ਨਸ਼ਾ ਅਤੇ ਮੁਬਾਇਲ (drugs and mobile phones) ਮੁਹੱਈਆ ਕਰਵਾਉਣ ਦਾ ਇਲਜ਼ਾਮ ਹੈ। ਇਸ ਦੇ ਬਦਲੇ ਉਹ ਜੇਲ੍ਹ ‘ਚ ਬੰਦ ਗੈਂਗਸਟਰਾਂ ਤੋਂ ਵੱਡੀ ਰਕਮ ਲੈਂਦਾ ਸੀ।
ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ (ਡਿਪਟੀ ਸੁਪਰਡੈਂਟ) ਨੂੰ ਐਸਐਚਓ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਧਾਲੀਵਾਲ ‘ਤੇ ਜੇਲ੍ਹ ਵਿੱਚ ਬੰਦ ਅੱਤਵਾਦੀਆਂ, ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਦੇ ਸਿਮ ਕਾਰਡ ਮੁਹੱਈਆ ਕਰਵਾਉਣ ਤੇ ਬਦਲੇ ਵਿੱਚ ਮੋਟੀ ਰਕਮ ਵਸੂਲਣ ਦੇ ਦੋਸ਼ ਹਨ।
ਪੁਲਿਸ ਮੁਤਾਬਕ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ‘ਚ ਪੁਲਿਸ ਜਦੋਂ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਦੇ ਇਲਾਕੇ ‘ਚ ਪਹੁੰਚੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ, ਜੋ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬਤੌਰ ਡਿਪਟੀ ਸੁਪਰਡੈਂਟ ਤਾਇਨਾਤ ਹੈ, ਜੇਲ੍ਹ ਅੰਦਰ ਆਪਣੇ ਸਟਾਫ਼ ਨਾਲ ਮਿਲ ਕੇ ਹਵਾਲਾਤੀਆਂ ਤੇ ਕੈਦੀਆਂ ਨੂੰ ਵੱਡੀ ਪੱਧਰ ‘ਤੇ ਮੋਬਾਈਲ ਫ਼ੋਨ, ਸਿਮ ਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਹੈ।
ਉਹ ਬਾਹਰੋਂ ਨਸ਼ਾ ਤਸਕਰਾਂ ਤੋਂ ਨਸ਼ਾ ਬਰਾਮਦ ਕਰਕੇ ਆਪਣੇ ਸਟਾਫ਼ ਰਾਹੀਂ ਤੇ ਖੁਦ ਜੇਲ੍ਹ ਅੰਦਰ ਕੈਦੀਆਂ ਨੂੰ ਸਪਲਾਈ ਕਰਦਾ ਹੈ। ਇਨ੍ਹਾਂ ਵੱਲੋਂ ਸਪਲਾਈ ਮੋਬਾਈਲ ਨੰਬਰ 96466 85719 ਤੇ 9914187049 ਦੀ ਵਰਤੋਂ ਅਜੇ ਵੀ ਜੇਲ੍ਹ ਅੰਦਰ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h