ਸ਼ੁੱਕਰਵਾਰ, ਮਈ 30, 2025 04:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਅਬੋਹਰ ਤੋਂ ਸੀਐਮ ਮਾਨ ਨੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦੇਣ ਦੀ ਕੀਤਾ ਸ਼ੁਰੂਆਤ, ਵੇਖੋ LIVE

ਅਬੋਹਰ ਤੋਂ ਸੀਐਮ ਮਾਨ ਨੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦੇਣ ਦੀ ਕੀਤੀ ਸ਼ੁਰੂਆਤ, ਵੇਖੋ LIVE

by ਮਨਵੀਰ ਰੰਧਾਵਾ
ਅਪ੍ਰੈਲ 13, 2023
in ਖੇਤੀਬਾੜੀ, ਪੰਜਾਬ, ਵੀਡੀਓ
0

Compensation to Punjab Farmers: ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਖੁਦ ਮੁਆਵਜਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ 40 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਵੰਡ ਕੇ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ।

ਲਗਾਤਾਰ ਮੀਂਹ ਕਾਰਨ ਹੋਏ ਫਸਲਾਂ ਅਤੇ ਘਰਾਂ ਨੁਕਸਾਨ ਲਈ ਮੁਆਵਜ਼ਾ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਜ਼ਿਲ੍ਹੇ ਦੇ 362 ਪਿੰਡਾਂ ਨੂੰ ਮੁਆਵਜ਼ੇ ਵਜੋਂ ਕੁੱਲ 12.94 ਕਰੋੜ ਰੁਪਏ ਵਿੱਚੋਂ 6 ਕਰੋੜ ਰੁਪਏ ਖੁਦ ਵੰਡੇ ਹਨ। ਭਗਵੰਤ ਮਾਨ ਨੇ ਕਿਹਾ, “ਅੱਜ ਦੇ ਦਿਨ ਨੂੰ ਖੁਸ਼ੀ ਵਾਲਾ ਦਿਨ ਨਹੀਂ ਆਖਿਆ ਜਾ ਸਕਦਾ ਕਿਉਂਕਿ ਮੈਂ ਕੁਦਰਤ ਦੇ ਕਹਿਰ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਇੱਥੇ ਆਇਆ ਹਾਂ। ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਹੋਏ ਲੋਕਾਂ ਖਾਸ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਤੁਹਾਡੀ ਸਰਕਾਰ ਦ੍ਰਿੜ ਵਚਨਬੱਧ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮੀਂਹ ਪੈਣ ਤੋਂ ਬਾਅਦ ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਦੇਖ ਕੇ ਉਨ੍ਹਾਂ ਦਾ ਮਨ ਦੁਖੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਸੂਬਾ ਸਰਕਾਰ ਨੇ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਆਪਕ ਪੱਧਰ ਉਤੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।

ਵੇਖੋ ਸੀਐਮ ਮਾਨ LIVE

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਦੀ ਗਿਰਦਾਵਰੀ ਵਿਚ ਪਿਛਲੀ ਸਰਕਾਰ ਦੇ ਮੁਕਾਬਲੇ ਫੈਸਲਾਕੁੰਨ ਪਰਿਵਰਤਨ ਹੋਇਆ ਹੈ ਕਿਉਂਕਿ ਪਹਿਲਾਂ ਸਿਰਫ਼ ਫੋਕੇ ਦਾਅਵੇ ਹੀ ਹੁੰਦੇ ਸਨ ਅਤੇ ਜ਼ਮੀਨੀ ਪੱਧਰ ਉਤੇ ਲੋਕਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਗਿਰਦਾਵਰੀ ਸਿਰਫ ਸਿਆਸੀ ਰਸੂਖਵਾਨ ਲੋਕਾਂ ਦੀ ਮਰਜ਼ੀ ਉਤੇ ਨਿਰਭਰ ਹੁੰਦੀ ਸੀ ਜਿਸ ਕਰਕੇ ਕਿਸੇ ਵੀ ਅਸਲ ਲਾਭਪਾਤਰੀ ਨੂੰ ਮਦਦ ਨਹੀਂ ਮਿਲਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਿਰਦਾਵਰੀਆਂ ਖੇਤਾਂ ਵਿਚ ਜਾ ਕੇ ਕਰਨ ਦੀ ਬਜਾਏ ਅਮੀਰ ਲੋਕਾਂ ਦੇ ਘਰਾਂ ਵਿੱਚ ਹੀ ਨੇਪਰੇ ਚਾੜ੍ਹ ਲਈਆਂ ਜਾਂਦੀਆਂ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਗਿਰਦਾਵਰੀ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਅੱਜ ਮਿੱਥੇ ਸਮੇਂ ਤੋਂ ਪਹਿਲਾਂ ਇਸ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ਇੱਕੋ-ਇੱਕ ਉਦੇਸ਼ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਹੈ ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੀ ਮੁਆਵਜਾ ਰਾਸ਼ੀ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਜੇਕਰ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਖੇਤ ਮਜ਼ਦੂਰਾਂ ਨੂੰ ਵੀ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਘਰਾਂ ਦੇ ਥੋੜ੍ਹੇ-ਬਹੁਤ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

ਪਹਿਲੀ ਵਾਰ ਹੋਇਆ ਪੈਸੇ ਵਾਅਦੇ ਮੁਤਾਬਕ 20 ਦਿਨਾਂ ਦੇ ਅੰਦਰ ਪੈਣੇ ਸ਼ੁਰੂ ਹੋ ਗਏ ਨੇ…ਅੱਜ ਤੋਂ ਪੂਰੇ ਪੰਜਾਬ ਦੇ ਪੀੜਤ ਕਿਸਾਨਾਂ ਦੇ ਖਾਤਿਆਂ ‘ਚ ਪੈਸੇ ਆਉਣ ਲੱਗ ਪਏ ਨੇ…ਕਿਸੇ ਨਾਲ ਕੋਈ ਵਿਤਕਰਾ ਨਹੀਂ ਸਾਡਾ ਫ਼ਰਜ਼ ਬਣਦਾ ਸੀ ਅਸੀਂ ਔਖੇ ਵੇਲੇ ਹਰ ਕਿਸਾਨ ਦੀ ਬਾਂਹ ਫੜੀ ਹੈ… pic.twitter.com/Xn9z5ppvOS

— Bhagwant Mann (@BhagwantMann) April 13, 2023

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਰਾਬੇ ਦੇ 20 ਦਿਨਾਂ ਦੇ ਅੰਦਰ ਮੁਆਵਜ਼ਾ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਦੀ ਕਿਸੇ ਵੀ ਸਰਕਾਰ ਨੇ ਇਸ ਬਾਰੇ ਭੋਰਾ ਚਿੰਤਾ ਨਹੀਂ ਕੀਤੀ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਪਿਛਲੀਆਂ ਸਰਕਾਰਾਂ ਦੌਰਾਨ ਮੁਆਵਜ਼ੇ ਵਿੱਚ ਏਨੀ ਦੇਰੀ ਹੋਈ ਸੀ ਕਿ ਜ਼ਿਆਦਾਤਰ ਮੰਤਰੀ ਅਤੇ ਵਿਧਾਇਕ ਇਹ ਭੁੱਲ ਹੀ ਜਾਂਦੇ ਸਨ ਕਿ ਉਹ ਕਿਹੜੀ ਫਸਲ ਦੇ ਮੁਆਵਜ਼ੇ ਦੇ ਚੈੱਕ ਵੰਡ ਰਹੇ ਹਨ। ਹੁਣ ਤੁਹਾਡੀ ਸਰਕਾਰ ਵਿਚ ਫਸਲ ਅਜੇ ਖੇਤਾਂ ਵਿੱਚ ਹੈ ਪਰ ਪੈਸਾ ਖਾਤਿਆਂ ਵਿਚ ਪਾ ਦਿੱਤਾ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਲਈ ਕੇਂਦਰ ਨੂੰ ਮੁਆਵਜ਼ਾ ਦੇਣ ਵਾਸਤੇ ਮਿੰਨਤਾਂ ਕਰਨ ਦੀ ਬਜਾਏ ਕਣਕ ਦੇ ਟੁੱਟੇ ਤੇ ਸੁੰਗੜੇ ਦਾਣਿਆਂ ਉਤੇ ਭਾਰਤ ਸਰਕਾਰ ਵੱਲੋਂ ਮੁੱਲ ਵਿਚ ਕੀਤੀ ਜਾ ਰਹੀ ਕਟੌਤੀ ਕਾਰਨ ਕਿਸਾਨਾਂ ‘ਤੇ ਪਏ ਆਰਥਿਕ ਬੋਝ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਕੇਂਦਰ ਸਰਕਾਰ ਦੀ ਬੇਰੁਖੀ ਨੇ ਕਿਸਾਨਾਂ ਦੀ ਸਾਰ ਲੈਣ ਲਈ ਕੁਝ ਨਹੀਂ ਕੀਤਾ ਸਗੋਂ ਕਿਸਾਨਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਲਈ ਕੇਂਦਰ ਨੇ ਖਰਾਬ ਹੋਏ ਅਨਾਜ ਦੇ ਮੁੱਲ ਵਿਚ ਕਟੌਤੀ ਕਰ ਦਿੱਤੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀ ਕਿਸਾਨਾਂ ਤੋਂ ਬਿਨਾਂ ਕੌਮੀ ਅਨਾਜ ਭੰਡਾਰ ਭਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਸੂਬੇ ਦੇ ਮਿਹਨਤਕਸ਼ ਕਿਸਾਨਾਂ ਤੋਂ ਬਿਨਾਂ ਆਪਣੀ ਹੋਂਦ ਕਾਇਮ ਨਹੀਂ ਰੱਖ ਸਕਦੀ। ਭਗਵੰਤ ਮਾਨ ਨੇ ਪ੍ਰਣ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਅਨਾਜ ਭੰਡਾਰ ਲਈ ਕਣਕ ਅਤੇ ਝੋਨੇ ਦੇ ਰੂਪ ਵਿੱਚ ਸਾਥੋਂ ਅਨਾਜ ਦੀ ਸਪਲਾਈ ਦੀ ਮੰਗ ਕਰੇਗਾ ਤਾਂ ਕਿਸਾਨਾਂ ‘ਤੇ ਲਗਾਏ ਗਏ ਕੱਟ ਦਾ ਇੱਕ-ਇੱਕ ਪੈਸਾ ਕੇਂਦਰ ਤੋਂ ਵਿਆਜ ਸਣੇ ਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਅਤੇ ਇਸ ਦੇ ਕਿਸਾਨਾਂ ਪ੍ਰਤੀ ਬੇਰੁਖੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਅੱਜ ₹40 ਕਰੋੜ ਗਿਰਦਾਵਰੀਆਂ ਅਨੁਸਾਰ ਕਿਸਾਨਾਂ ਦੇ ਖਾਤਿਆਂ ‘ਚ ਪਾਇਆ ਜਾ ਚੁੱਕਾ ਹੈ…ਇਹ ਸਿਲਸਿਲਾ ਹੁਣ ਇਸੇ ਤਰ੍ਹਾਂ ਚਾਲੂ ਰਹੇਗਾ…ਪਹਿਲਾਂ ਵਾਲੇ 4-4 ਸਾਲ ਮੁਆਵਜ਼ੇ ਦੇ ਪੈਸੇ ਨੀ ਦਿੰਦੇ ਸੀ…ਦੇਣ ਵੇਲੇ ਭੁੱਲ ਜਾਂਦੇ ਸੀ ਕਿ ਕਿਹੜੀ ਫ਼ਸਲ ਦਾ ਮੁਆਵਜ਼ਾ ਦੇ ਰਹੇ ਹਾਂ…ਸਾਡੇ ਤੇ ਉਹਨਾਂ ‘ਚ ਆਹ ਫ਼ਰਕ ਹੈ… pic.twitter.com/0dVdcGV8Xx

— Bhagwant Mann (@BhagwantMann) April 13, 2023

ਸੂਬਾ ਸਰਕਾਰ ਵਿਰੁੱਧ ਬੇਬੁਨਿਆਦ ਬਿਆਨ ਦੇਣ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਦੇ ਭਲੇ ਲਈ ਹੁੰਦਾ ਹੈ। ਉਨ੍ਹਾਂ ਨੇ ਸਾਬਕਾ ਉਪ ਮੁੱਖ ਮੰਤਰੀ ਉਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜਾ ਵਿਅਕਤੀ ਖ਼ੁਦ ਦੁਪਹਿਰ 12 ਵਜੇ ਜਾਗਦਾ ਹੈ, ਉਹ ਕਦੇ ਵੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਬਦਲਣ ਦੇ ਫਾਇਦੇ ਦੀ ਉਮੀਦ ਨਹੀਂ ਲਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਲੋਕ ਵਿਰੋਧੀ ਮਾਨਸਿਕਤਾ ਕਾਰਨ ਲੋਕਾਂ ਨੇ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਾਵਰਕਾਮ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰ ਨੇ ਪਿਛਲੇ ਸਾਲ ਦੀ 20,200 ਕਰੋੜ ਰੁਪਏ ਦੀ ਸਾਰੀ ਬਕਾਇਆ ਸਬਸਿਡੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੀ.ਐਸ.ਪੀ.ਸੀ.ਐਲ. ਲੋਕਾਂ ਦੀ ਸਹੀ ਭਾਵਨਾ ਨਾਲ ਸੇਵਾ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਸੂਬੇ ਭਰ ਵਿੱਚ 28,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਨੂੰ ਆਧਾਰ ਬਣਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

ਕੇਂਦਰ ਦੀਆਂ ਮਿੰਨਤਾਂ ਨੀ ਕਰਦੇ, ਕਣਕ ਦੇ ਦਾਣੇ ‘ਤੇ ਲਾਏ ਕੱਟ ਦਾ ਪੁਰਜ਼ੋਰ ਵਿਰੋਧ ਕਰਦੇ ਹਾਂ…ਪਰ ਕੁਦਰਤ ਦਾ ਦਸਤੂਰ ਹੈ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ…ਹੁਣ ਕੇਂਦਰ ਨੇ ਜੋ ਕੱਟ ਲਾਉਣੇ ਨੇ ਲਾ ਲਵੇ, ਜਦੋਂ ਸਾਡੀ ਵਾਰੀ ਆਈ ਪੂਰਾ ਹਿਸਾਬ ਵਿਆਜ ਸਮੇਤ ਕਰਾਂਗੇ…ਮਿਹਨਤ ਕਰਕੇ ਕਮਾਉਣ ਤੇ ਖਾਣ ਵਾਲੇ ਹਾਂ ਕੋਈ ਭਿਖਾਰੀ ਨਹੀਂ ਹੈ ਸਾਡਾ ਪੰਜਾਬ… pic.twitter.com/BgBl1NwJqO

— Bhagwant Mann (@BhagwantMann) April 13, 2023

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ 10 ਕੇਂਦਰ ਖੋਲ੍ਹੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ ਤਾਂ ਕਿ ਉਹ ਸੂਬੇ ਅਤੇ ਦੇਸ਼ ਵਿੱਚ ਉਚੇ ਅਹੁਦਿਆਂ ‘ਤੇ ਕੰਮ ਕਰ ਸਕਣ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਤੇ ਹੋਰ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AboharBhagwant Manncm mannCrop LossDistributing Compensationpro punjab tvpunjab farmerspunjab newspunjabi news
Share217Tweet136Share54

Related Posts

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.