ਖ਼ਤਰਨਾਕ ਗੈਂਗਸਟਰ ਵੱਲੋਂ ਬਠਿੰਡਾ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨਾਲ ਹੱਥੋਂਪਾਈ ਕੀਤੀ ਅਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦਰਅਸਲ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਨਾਲ ਗੈਂਗਸਟਰ ਦੀਪਕ ਨੇ ਹੱਥੋਂਪਾਈ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਬਠਿੰਡਾ ਪੁਲਿਸ ਨੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਉਪਰ ਦੀਪਕ ਕੁਮਾਰ ਸਣੇ ਚਾਰ ਲੋਕਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।