ਸਿੱਧੂ ਮੂਸੇਵਾਲਾ ਕਤਲ ਕਾਂਡ (Sidhu Musewala murder case) ਦੇ ਮਾਸਟਰ ਮਾਈਂਡ ਤੇ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦੀ (murder of Dera Premi) ਜ਼ਿੰਮੇਵਾਰੀ ਲੈਣ ਵਾਲੇ ਵਿਦੇਸ਼ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ (Goldy Brar) ਨੇ ਹੁਣ ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਕਾਂਗਰਸ) ਦੇ ਕੌਮੀ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ (Gursimran Singh Mand) ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਧਮਕੀ ਤੋਂ ਬਾਅਦ ਪੁਲਿਸ ਨੇ ਮੰਡ ਨੂੰ ਨਜ਼ਰਬੰਦ ਕਰ ਦਿੱਤਾ ਹੈ।
ਦਰਅਸਲ ਗੋਲਡੀ ਬਰਾੜ ਦੇ ਨਾਂ ‘ਤੇ ਮੰਡ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਮੰਡ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਇਨ੍ਹਾਂ ਧਮਕੀਆਂ ਦੀ ਜਾਣਕਾਰੀ ਦਿੱਤੀ। ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਨੇ ਮੰਡ ਨੂੰ ਉਨ੍ਹਾਂ ਦੇ ਘਰ ਨਜ਼ਰਬੰਦ ਕਰ ਦਿੱਤਾ। ਦੇਰ ਰਾਤ 10.29 ਵਜੇ ਮੰਡ ਨੂੰ ਧਮਕੀ ਭਰੀ ਈ-ਮੇਲ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ।
ਜੇਕਰ ਕੋਈ ਗੁਰਸਿਮਰਨ ਸਿੰਘ ਮੰਡ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਸ ਤੋਂ ਪਹਿਲਾਂ ਪੁੱਛਗਿੱਛ ਕਰਕੇ ਉਸ ਦੀ ਜਾਣਕਾਰੀ ਲਈ ਜਾਵੇਗੀ, ਜਿਸ ਤੋਂ ਬਾਅਦ ਮੰਡ ਨੂੰ ਮਿਲਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੰਡ ਦੇ ਆਸ-ਪਾਸ ਘਰਾਂ ਵਿੱਚ ਰਹਿੰਦੇ ਲੋਕਾਂ ਦੀ ਵੀ ਪੁਲਿਸ ਨੇ ਪੂਰੀ ਜਾਣਕਾਰੀ ਹਾਸਲ ਕੀਤੀ ਹੈ। ਸ਼ਨੀਵਾਰ ਨੂੰ ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਖੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਮੰਡ ਦੀ ਸੁਰੱਖਿਆ ‘ਚ ਤਾਇਨਾਤ ਸਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਈ-ਮੇਲ ‘ਚ ਕੀ ਲਿਖਿਆ
ਗੋਲਡੀ ਬਰਾੜ ਨੇ ਈ-ਮੇਲ ‘ਚ ਲਿਖਿਆ, “ਮੰਡ ਤੂੰ ਗਲਤ ਬੋਲਣ ਤੋਂ ਗੁਰੇਜ਼ ਨਹੀਂ ਕਰ ਰਿਹਾ.. ਤੇਰੀ ਹਾਲਤ ਵੀ ਪ੍ਰਦੀਪ ਵਰਗੀ ਹੋਵੇਗੀ… ਅਸੀਂ ਤੈਨੂੰ ਮੁਆਫ਼ ਨਹੀਂ ਕਰਾਂਗੇ… ਤੂੰ ਸਿੱਖ ਧਰਮ ਦਾ ਦੋਸ਼ੀ ਹੈ। ਉਸ ਨੇ ਚੈਲੇਂਜ ਕਰਦਿਆਂ ਅੱਗੇ ਲਿਖਿਆ, “ਤੈਨੂੰ ਜ਼ਰੂਰ ਮਾਰਾਂਗੇ। ਇਹ ਮੇਰੀ ਚੁਣੌਤੀ ਹੈ.. ਹਰ ਉਸ ਵਿਅਕਤੀ ਨੂੰ ਠੋਕਾਂਗੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਗਲਤ ਬੋਲਦੀ ਹੈ.. ਤੂੰ ਵੀ ਹੁਣ ਤਿਆਰ ਰਹੀ, ਅਗਲਾ ਨੰਬਰ ਤੇਰਾ ਹੈ ਮੰਡ।”
ਦੱਸ ਦੇਈਏ ਕਿ ਗੈਂਗਸਟਰ ਗੋਲਡੀ ਬਰਾੜ ਨੇ ਵੀਰਵਾਰ ਸਵੇਰੇ ਕੋਟਕਪੂਰਾ ‘ਚ ਗੋਲੀ ਮਾਰ ਕੇ ਕਤਲ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਦੀ ਹੱਤਿਆ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਈ। ਇਸ ਵਿੱਚ ਕਿਹਾ ਗਿਆ ਸੀ ਕਿ ਅੱਜ ਮੈਂ ਕੋਟਕਪੂਰਾ ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਦੇ ਕਤਲ ਦੇ ਦੋਸ਼ੀ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਦੀ ਜ਼ਿੰਮੇਵਾਰੀ ਲੈਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h