Faridkot Pradeep Singh Murder: ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਫਰੀਦਕੋਟ ‘ਚ ਪ੍ਰਦੀਪ ਸ਼ਰਮਾ ਦੇ ਕਲਤ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਨੇ ਲਈ ਹੈ। ਦੱਸ ਦਈਏ ਕਿ ਪ੍ਰਦੀਪ ਬੇਅਦਬੀ ਮਾਮਲੇ ‘ਚ ਨਾਮਜਦ ਸੀ। ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਵੀਰਵਾਰ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕੀਤੀ। ਇਸ ‘ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ ‘ਚ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ
ਸੋਸ਼ਲ ਮੀਡੀਆਂ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਲਿੱਖਿਆ ਕਿ “ਅੱਜ ਜੋ ਕੋਟਕਪੂਰਾ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਇਸ ਗੋਲੀਬਾਰੀ ਦੌਰਾਨ ਜਿਸ ਪੁਲਿਸ ਮੁਲਾਜ਼ਮ ਦਾ ਨੁਕਸਾਨ ਉਸ ਲਈ ਸਾਨੂੰ ਦੁੱਖ ਹੈ, ਪਰ ਸਿਰਫ਼ ਤਨਖਾਹ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸੁਰੱਖਿਆ ਕਰਨ ਵਾਲਿਆਂ ਉੱਤੇ ਵੀ ਲੱਖ …7 ਸਾਲ ਹੋ ਗਏ ਸੀ ਇਨਸਾਫ ਲਈ 3 ਸਰਕਾਰਾਂ ਦਾ ਮੂੰਹ ਵੇਖਦਿਆ ਨੂੰ, ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ।”
ਜ਼ਮਾਨਤ ‘ਤੇ ਬਾਹਰ ਆਇਆ ਸੀ ਪ੍ਰਦੀਪ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਫਰੀਦਕੋਟ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਆਪਣੀ ਡੇਅਰੀ ਖੋਲ੍ਹ ਰਿਹਾ ਸੀ। ਉਸੇ ਸਮੇਂ 2 ਮੋਟਰਸਾਈਕਲ ਸਵਾਰ 5-6 ਬਦਮਾਸ਼ਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪ੍ਰਦੀਪ ਜ਼ਮਾਨਤ ‘ਤੇ ਬਾਹਰ ਆਇਆ ਸੀ ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h