Gangster Goldy Brar in Canada Police’s Most Wanted List: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਕੈਨੇਡੀਅਨ ਪੁਲਿਸ ਵੱਲੋਂ ਜਾਰੀ 25 ਮੋਸਟ ਵਾਂਟੇਡ ਮੁਲਜ਼ਮਾਂ ਦੀ ਸੂਚੀ ਵਿੱਚ ਗੋਲਡੀ ਬਰਾੜ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਉਹ ਸੂਚੀ ‘ਚ 15ਵੇਂ ਨੰਬਰ ‘ਤੇ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੈਨੇਡਾ ਪੁਲਿਸ ਨੇ ਉਸ ‘ਤੇ ਇਨਾਮ ਵੀ ਰੱਖਿਆ ਹੈ, ਇਸ ਦੇ ਨਾਲ ਹੀ ਉਸ ‘ਤੇ ਕਤਲ ਦਾ ਦੋਸ਼ ਵੀ ਲਗਾਇਆ ਗਿਆ ਹੈ। ਕੈਨੇਡਾ ਸਰਕਾਰ ਵਲੋਂ “ਬੀ ਆਨ ਦ ਲੁੱਕ ਆਉਟ” (BOLO) ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਬਦਨਾਮ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਲਾਰੈਂਸ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵੀ ਆਪਣਾ ਗੈਂਗ ਚਲਾ ਰਿਹਾ ਹੈ।
ਕੈਨੇਡਾ ਸਰਕਾਰ ਨੇ ਇਸ ਸੂਚੀ ਵਿੱਚ ਗੋਲਡੀ ਬਰਾੜ ਨੂੰ 15ਵਾਂ ਸਥਾਨ ਦਿੱਤਾ ਹੈ। ਗੋਲਡੀ ਨੂੰ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ ‘ਤੇ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਗੋਲਡੀ ਬਰਾੜ ‘ਤੇ ਇਹ ਕਾਰਵਾਈ ਇੰਟਰਪੋਲ ਦੀ ਅਪੀਲ ‘ਤੇ ਕੀਤੀ ਹੈ।
ਇੰਟਰਪੋਲ ਦੀ ਵੈੱਬਸਾਈਟ ਮੁਤਾਬਕ ਗੋਲਡੀ ਵਿਰੁੱਧ ਰੈੱਡ ਕਾਰਨਰ ਨੋਟਿਸ ਲੰਬਿਤ ਹੈ, ਜੋ ਭਾਰਤ ਸਰਕਾਰ ਦੇ ਕਹਿਣ ‘ਤੇ ਜਾਰੀ ਕੀਤਾ ਗਿਆ ਸੀ। ਗੋਲਡੀ ਬਰਾੜ ਪਹਿਲਾਂ ਹੀ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਇਸ ‘ਚ ਗੋਲਡੀ ‘ਤੇ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ‘ਚ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਣ ਵਰਗੇ ਗੰਭੀਰ ਅਪਰਾਧ ਸ਼ਾਮਲ ਕੀਤੇ ਗਏ ਹਨ।
ਸਿੰਗਰ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਉਸ ਸਮੇਂ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਕਿਸੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸੀ। ਇਸ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ। ਹੁਣ ਤੱਕ ਪੁਲਿਸ ਇਸ ਮਾਮਲੇ ਵਿੱਚ 29 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਜਦਕਿ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿੱਧੂ ਦਾ ਪਰਿਵਾਰ ਕੁਝ ਸਮਾਂ ਪਹਿਲਾਂ ਵਿਦੇਸ਼ ਵੀ ਗਿਆ ਸੀ ਅਤੇ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਉਥੇ ਰੋਸ ਮਾਰਚ ਵੀ ਕੱਢਿਆ ਸੀ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਧਰਨਾ ਦਿੱਤਾ ਗਿਆ। ਇਸ ਦੇ ਨਾਲ ਹੀ ਦੋਸ਼ੀ ਗੋਲਡੀ ਬਰਾੜ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h