ਪੰਜਾਬ ਦੇ ਗੈਂਗਸਟਰ ਕਰਨਵੀਰ ਸਿੰਘ ਦੀ ਕੈਨੇਡਾ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਕੋਕੁਇਟਲਮ ਸ਼ਹਿਰ ਦੀ ਹੈ। ਕਰਨਵੀਰ ਸਿੰਘ (25) ਕਈ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਜਾਣਕਾਰੀ ਮੁਤਾਬਕ ਘਟਨਾ ਐਤਵਾਰ ਰਾਤ 9.20 ਵਜੇ ਵਾਪਰੀ।
ਕਾਰ ਤੋਂ ਹੇਠਾਂ ਉਤਰਦੇ ਹੀ ਅਣਪਛਾਤੇ ਮੁਲਜ਼ਮਾਂ ਵੱਲੋਂ ਕਰਨਵੀਰ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਦਸੰਬਰ 2022 ਵਿੱਚ ਕੈਨੇਡੀਅਨ ਪੁਲਿਸ ਵੱਲੋਂ ਇੱਕ ਪਬਲਿਕ ਸੇਫਟੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਕਰਨਵੀਰ ਸਿੰਘ ਗਰਚਾ ਦਾ ਨਾਮ ਵੀ ਸ਼ਾਮਲ ਸੀ। ਇਸ ਦੇ ਨਾਲ ਹੀ ਉਸ ਦੇ ਇੱਕ ਸਾਥੀ ਹਰਜੀਤ (22) ਦਾ ਨਾਂ ਵੀ ਸੀ। ਉਸ ਦੇ ਗੈਂਗ ਅਤੇ ਨਸ਼ਿਆਂ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਨਸ਼ਾ ਤਸਕਰ-ਗੈਂਗਸਟਰ ਵੱਲੋਂ ਵਾਰਦਾਤ ਨੂੰ ਅੰਜਾਮ ਦੇਣ ਦਾ ਸ਼ੱਕ
ਪੁਲਿਸ ਘਟਨਾ ਤੋਂ ਪਹਿਲਾਂ ਕਰਨਵੀਰ ਸਿੰਘ ਨੂੰ ਉਤਾਰਨ ਵਾਲੇ ਡਰਾਈਵਰ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਨਸ਼ਾ ਤਸਕਰਾਂ ਜਾਂ ਗੈਂਗਸਟਰਾਂ ਨੇ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਫਿਲਹਾਲ ਅਸਲ ਕਾਤਲਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਕੈਨੇਡੀਅਨ ਪੁਲਿਸ ਦੀ ਲਿਸਟ ਵਿੱਚ ਨਾਮ ਸੀ
ਪਿਛਲੇ ਸਾਲ ਦਸੰਬਰ ਦੇ ਮਹੀਨੇ ਕੈਨੇਡਾ ਦੀ ਸਰੀ ਸਿਟੀ ਪੁਲਿਸ ਨੇ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਦੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਕਰਨਵੀਰ ਗਰਚਾ ਦਾ ਨਾਂ ਵੀ ਸ਼ਾਮਲ ਸੀ। ਸਰੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗਰਚਾ ਦੇ ਤਾਰ ਹਾਈ ਪ੍ਰੋਫਾਈਲ ਅਪਰਾਧੀਆਂ ਨਾਲ ਜੁੜੇ ਹੋਏ ਸਨ। ਉਹ ਜਨਤਕ ਸੁਰੱਖਿਆ ਲਈ ਖ਼ਤਰਾ ਹਨ। ਇਸੇ ਲਈ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।
ਗਰਚਾ ਦੇ ਕਤਲ ਤੋਂ ਬਾਅਦ ਜਾਂਚ ‘ਚ ਜੁਟੀ ਪੁਲਸ ਦਾ ਮੰਨਣਾ ਹੈ ਕਿ ਉਸ ਦੇ ਜਾਣਕਾਰ ਲੋਕ ਹੀ ਇਸ ‘ਚ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਜਾਂਚ ਲਈ ਉਸ ਦੇ ਕਰੀਬੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗਰਚਾ ਤੋਂ ਪਹਿਲਾਂ ਗੈਂਗਸਟਰ ਅਮਰਪ੍ਰੀਤ ਸਮਰਾ ਦੀ ਵੀ ਇਸ ਸਾਲ ਮਈ ਵਿੱਚ ਵੈਨਕੂਵਰ ਦੇ ਇੱਕ ਬੈਂਕੁਏਟ ਹਾਲ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡੀਅਨ ਪੁਲਿਸ ਨੇ ਵੀ ਇਸ ਪਿੱਛੇ ਗੈਂਗ ਵਾਰ ਹੋਣ ਦੀ ਸੰਭਾਵਨਾ ਜਤਾਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h