Lawrance Bishnoi Health: ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜਣ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਲਾਰੈਂਸ ਬਿਸ਼ਨੋਈ ਦਾ ਬੁਖਾਰ ਪਿਛਲੇ ਕੁਝ ਦਿਨਾਂ ਤੋਂ ਘੱਟ ਨਹੀਂ ਹੋ ਰਿਹਾ ਸੀ। ਉਸ ਦੀ ਹਾਲਤ ਵਿਗੜਨ ਕਾਰਨ ਜੇਲ੍ਹ ਪ੍ਰਸ਼ਾਸਨ ਨੂੰ ਉਸ ਨੂੰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਉਣਾ ਪਿਆ। ਹਸਪਤਾਲ ‘ਚ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ।
ਲਾਰੈਂਸ ਬਿਸ਼ਨੋਈ ਦਾ ਗਰੋਹ ਦਿੱਲੀ, ਪੰਜਾਬ, ਯੂਪੀ, ਝਾਰਖੰਡ, ਹਰਿਆਣਾ, ਰਾਜਸਥਾਨ ਵਿੱਚ ਸਰਗਰਮ ਹੈ। ਉਹ ਜੇਲ੍ਹ ਤੋਂ ਆਪਣਾ ਗੈਂਗ ਚਲਾਉਂਦਾ ਹੈ। ਇਸ ਤੋਂ ਇਲਾਵਾ ਅਮਰੀਕਾ ਤੋਂ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਅਤੇ ਅਜ਼ਰਬਾਈਜਾਨ ਤੋਂ ਲਾਰੈਂਸ ਦਾ ਭਤੀਜਾ ਸਚਿਨ ਬਿਸ਼ਨੋਈ ਇਸ ਗਰੋਹ ਨੂੰ ਚਲਾਉਂਦੇ ਹਨ।
ਦਿੱਲੀ ਜੇਲ੍ਹ ‘ਚ ਗੈਂਗਸਟਰ ਦੀ ਜਾਨ ਨੂੰ ਖ਼ਤਰਾ
ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਗੈਂਗਸਟਰ ਦੀ ਹਿਰਾਸਤ ਪੂਰੀ ਹੋਣ ਤੋਂ ਬਾਅਦ ਉਸ ਨੂੰ ਸ਼ਹਿਰ ਦੀ ਕਿਸੇ ਵੀ ਜੇਲ੍ਹ ਵਿੱਚ ਨਹੀਂ ਰੱਖਿਆ ਜਾਣਾ ਚਾਹੀਦਾ। ਲਾਰੈਂਸ ਨੂੰ ਦਿੱਲੀ ਦੀ ਕਿਸੇ ਜੇਲ੍ਹ ਵਿੱਚ ਰੱਖਣ ਦੀ ਬਜਾਏ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ।
ਜਾਂਚ ਏਜੰਸੀਆਂ ਨੇ ਇਹ ਖਦਸ਼ਾ ਵੀ ਜ਼ਾਹਰ ਕੀਤਾ ਹੈ ਕਿ ਟਿੱਲੂ ਤਾਜਪੁਰੀਆ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ‘ਤੇ ਹਮਲਾ ਹੋ ਸਕਦਾ ਹੈ। ਦਿੱਲੀ ਜੇਲ੍ਹ ਪ੍ਰਸ਼ਾਸਨ ਇਸ ਬਾਰੇ ਪਹਿਲਾਂ ਹੀ ਚੌਕਸ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਜੋਖਮ ਉਠਾਉਣ ਲਈ ਤਿਆਰ ਨਹੀਂ ਹੈ।
ਦਰਅਸਲ, ਲਾਰੈਂਸ ਬਿਸ਼ਨੋਈ ਲੰਬੇ ਸਮੇਂ ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਇੱਥੋਂ ਉਸ ਨੂੰ ਗੁਜਰਾਤ ਪੁਲਿਸ ਨੇ ਇੱਕ ਅਪਰਾਧਿਕ ਮਾਮਲੇ ਦੀ ਜਾਂਚ ਲਈ ਹਿਰਾਸਤ ਵਿੱਚ ਲਿਆ ਅਤੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਲਿਆਂਦਾ। ਇੱਥੋਂ ਹੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮਈ ਦੇ ਅਖੀਰਲੇ ਹਫ਼ਤੇ ਲਾਰੈਂਸ ਨੂੰ ਇੱਕ ਮਾਮਲੇ ਦੇ ਸਬੰਧ ਵਿੱਚ ਹਿਰਾਸਤ ਵਿੱਚ ਲਿਆ ਸੀ ਤੇ ਉਸਨੂੰ ਦਿੱਲੀ ਲਿਆਂਦਾ ਸੀ। ਅਦਾਲਤ ਨੇ ਗੈਂਗਸਟਰ ਨੂੰ ਰਿਮਾਂਡ ‘ਤੇ ਭੇਜ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h