lawrence Bishnoi: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਬਾਰੇ ਵੱਡਾ ਖੁਲਾਸਾ ਕੀਤਾ ਹੈ। ਦਿੱਲੀ ਪੁਲਿਸ ਮੁਤਾਬਕ ਲਾਰੇਂਸ ਬਿਸ਼ਨੋਈ ਅਤੇ ਉਸ ਦਾ ਗੈਂਗ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦੇ ਅੱਤਵਾਦੀਆਂ ਦੇ ਮੋਬਾਈਲ ਫ਼ੋਨਾਂ ਦੀ ਵਰਤੋਂ ਕਰ ਰਹੇ ਹਨ।
ਪੁਲਸ ਮੁਤਾਬਕ ਸਪੈਸ਼ਲ ਸੈੱਲ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਲਾਰੈਂਸ ਬਿਸ਼ਨੋਈ ਤਿਹਾੜ ਦੀ ਜੇਲ ਨੰਬਰ 8 ਤੋਂ ਆਪਣੇ ਗਿਰੋਹ ਨੂੰ ਚਲਾਉਣ ਲਈ ਅੱਤਵਾਦੀ ਸੰਗਠਨ ਇੰਡੀਅਨ ਮੁਜਾਹਿਦੀਨ ਦੇ ਮੋਬਾਇਲ ਫੋਨ ਦੀ ਵਰਤੋਂ ਕਰ ਰਿਹਾ ਸੀ। ਇਸ ਸਾਲ ਮਾਰਚ ਵਿੱਚ, ਜਾਂਚ ਏਜੰਸੀਆਂ ਨੇ 9643XXXXXX ਨੰਬਰ ਨੂੰ ਰੋਕਿਆ ਸੀ।