Lawrence Bishnoi Police Custody: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਖੁਸਾਲਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਸੰਪਤ ਨੇਹਰਾ ਜੇਲ੍ਹ ‘ਚ ਬੈਠ ਕੇ ਕ੍ਰਾਈਮ ਸਿੰਡਿਕੇਟ ਚਲਾ ਰਹੇ ਹਨ। ਦੋਵੇਂ ਯੰਗ ਮੁੰਡਿਆਂ ਤੋਂ ਵਾਰਦਾਤਾਂ ਤੋਂ ਅੰਜ਼ਾਮ ਦਿਵਵਾਉਂਦੇ ਹਨ। ਦੱਸ ਦਈਏ ਕਿ ਗੈਂਗਸਟਰ ਬਿਸ਼ਨੋਈ 14 ਦਿਨ ਦੀ ਕਸਟਡੀ ‘ਚ ਕ੍ਰਾਈਮ ਬ੍ਰਾਂਚ ਕੋਲ ਹਨ। ਅੱਜ ਮੁੜ ਕੋਰਟ ਨੇ ਬਿਸ਼ਨੋਈ ਦੀ ਰਿਮਾਂਡ ਮੰਗੀ ਗਈ ਸੀ ਕ੍ਰਾਈਮ ਬ੍ਰਾਂਚ ਨੇ ਵੱਡਾ ਖੁਲਾਸਾ ਕੀਤਾ ਹੈ।
ਇਸ ਤੋਂ ਪਹਿਲਾਂ 1 ਜੂਨ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਫਿਰੌਤੀ ਦੇ ਇੱਕ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ 10 ਦਿਨ ਦੀ ਪੁਲਿਸ ਰਿਮਾਂਡ ਦਿੱਤੀ ਸੀ। ਪਿਛਲੇ ਮਹੀਨੇ 12 ਮਈ ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਜਬਰਦਸਤੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ ਅਤੇ ਕੁੱਲ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।
ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਜਬਰਦਸਤੀ ਲਈ ਕਿਸ਼ੋਰਾਂ ਦੀ ਵਰਤੋਂ ਕਰ ਰਿਹਾ ਸੀ। ਖ਼ਬਰਾਂ ਮੁਤਾਬਕ ਛੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਵਿਸ਼ੇਸ਼ ਪੁਲਿਸ ਕਮਿਸ਼ਨਰ ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਇਹ ਅੰਤਰਰਾਸ਼ਟਰੀ ਅਪਰਾਧ ਸਿੰਡੀਕੇਟ ਦਿੱਲੀ-ਐਨਸੀਆਰ, ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਰਾਜਸਥਾਨ ਵਿੱਚ ਸਰਗਰਮ ਸੀ।
ਇਸ ਦੇ ਨਾਲ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਜੇਲ੍ਹ ਨਹੀਂ ਸਗੋਂ ਪੰਜਾਬ ਦੀ ਜੇਲ੍ਹ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਨੂੰ ਦਿੱਲੀ ਜੇਲ੍ਹ ਵਿੱਚ ਰੱਖਣ ਨਾਲ ਉਥੋਂ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਦਿੱਲੀ ਪੁਲੀਸ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਹਨ ਕਿ ਬਿਸ਼ਨੋਈ ਦੀ ਹਿਰਾਸਤ ਪੂਰੀ ਹੋਣ ’ਤੇ ਉਸ ਨੂੰ ਸਿੱਧਾ ਬਠਿੰਡਾ ਜੇਲ੍ਹ ਹਵਾਲੇ ਕੀਤਾ ਜਾਵੇ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h