ਬਿਆਸ ਥਾਣੇ ਅਧੀਨ ਪੈਂਦੇ ਪਿੰਡ ਸਤਿਆਲਾ ‘ਚ ਦੋ ਧੜਿਆਂ ਵਿਚਾਲੇ ਗੈਂਗਵਾਰ ਹੋਣ ਦਾ ਸਮਾਚਾਰ ਹੈ। ਬੁੱਧਵਾਰ ਦੁਪਹਿਰ ਨੂੰ ਵਾਪਰੀ ਇਸ ਘਟਨਾ ‘ਚ ਜਰਨੈਲ ਸਿੰਘ ਨਾਂ ਦੇ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਗੋਪੀ ਘਨਸ਼ਿਆਮਪੁਰਾ ਗੈਂਗ ਦਾ ਮੈਂਬਰ ਰਹਿ ਚੁੱਕਾ ਹੈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ, ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।