Gatke in 37th National Games: ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ -2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ‘ਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਬਿਹਤਰ ਤਰੀਕੇ ਨਾਲ ਪ੍ਰਫੁੱਲਤ ਕੀਤਾ ਜਾ ਸਕੇਗਾ।
ਇਸ ਪ੍ਰਾਪਤੀ ਉਪਰ ਵੱਡੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਇਸ ਫੈਸਲੇ ਲਈ ਭਾਰਤੀ ਉਲੰਪਿਕ ਐਸੋਸੀਏਸ਼ਨ (ਆਈਓਏ) ਅਤੇ ਗੇਮਜ ਟੈਕਨੀਕਲ ਕੰਡਕਟ ਕਮੇਟੀ (ਜੀਟੀਸੀਸੀ) ਦਾ ਧੰਨਵਾਦ ਕੀਤਾ ਹੈ।
ਇੱਕ ਬਿਆਨ ਵਿੱਚ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਉਪਲੱਬਧੀ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਕਾਫੀ ਸਮੇਂ ਤੋਂ ਚਾਰਾਜੋਈ ਕੀਤੀ ਜਾ ਰਹੀ ਸੀ ਅਤੇ ਇਸ ਸਬੰਧੀ ਆਈਓਏ ਤੇ ਜੀਟੀਸੀਸੀ ਦੇ ਉਚ ਅਧਿਕਾਰੀਆਂ ਨਾਲ ਵੀ ਉਚੇਚੀ ਮੀਟਿੰਗ ਕਰਕੇ ਗੱਤਕਾ ਖੇਡ ਨੂੰ ਉਲੰਪਿਕ ਐਸੋਸੀਏਸ਼ਨ ਵੱਲੋਂ ਮਾਨਤਾ ਦੇਣ ਅਤੇ ਕੌਮੀ ਖੇਡਾਂ ਵਿੱਚ ਸ਼ਾਮਲ ਕਰਨ ਲਈ ਬਾਦਲੀਲ ਪੱਖ ਰੱਖਿਆ ਗਿਆ ਜਿਸ ਉਪਰੰਤ ਵਿਰਾਸਤੀ ਖੇਡ ਗੱਤਕਾ ਨੂੰ ਗੌਰਵਮਈ ਰਾਸ਼ਟਰੀ ਖੇਡਾਂ ਵਿੱਚ ਬਤੌਰ ਡੈਮੋ ਖੇਡ ਵਜੋਂ ਸ਼ਾਮਲ ਕਰ ਲਿਆ ਗਿਆ ਹੈ।
ਗੱਤਕਾ ਪ੍ਰੋਮੋਟਰ ਹਰਜੀਤ ਸਿੰਘ ਗਰੇਵਾਲ ਨੇ ਇਸ ਫੈਸਲੇ ਲਈ ਆਈਓਏ ਦੀ ਪ੍ਰਧਾਨ ਡਾ. ਪੀਟੀ ਊਸ਼ਾ, ਮੈਂਬਰ ਰਾਜ ਸਭਾ ਅਤੇ ਜੀਟੀਸੀਸੀ ਦੇ ਚੇਅਰਮੈਨ ਅਮੀਤਾਬ ਸ਼ਰਮਾ ਸਮੇਤ ਕਾਰਜਕਾਰਨੀ ਮੈਂਬਰ ਭੁਪਿੰਦਰ ਸਿੰਘ ਬਾਜਵਾ ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਸਮੂਹ ਰਾਜਾਂ ਵਿੱਚ ਗੱਤਕੇ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਫੁੱਲਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੌਮੀ ਖੇਡਾਂ ਵਿੱਚ ਭਾਗ ਲੈਣ ਲਈ ਹੁਣੇ ਤੋਂ ਹੀ ਤਿਆਰੀਆਂ ਵਿੱਢ ਦਿੱਤੀਆਂ ਹਨ ਅਤੇ ਇਸ ਬਾਰੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਆਪਣੀਆਂ ਸਮੂਹ ਰਾਜਾਂ ਦੀਆਂ ਐਫੀਲੀਏਟਿਡ ਗੱਤਕਾ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h