ਸੋਮਵਾਰ, ਮਈ 19, 2025 08:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਲਿੰਗ ਅਧਾਰਿਤ ਅਸਮਾਨਤਾ ਨੂੰ ਖ਼ਤਮ ਕਰਨ ਲਈ ਪਹਿਲੀ ਵਾਰ ਜੈਂਡਰ ਸਮਾਨਤਾ ਬਜਟ ਪੇਸ਼: ਡਾ. ਬਲਜੀਤ ਕੌਰ

Punjab Budget: ਡਾ. ਬਲਜੀਤ ਕੌਰ ਨੇ ਆਸ ਪ੍ਰਗਟਾਈ ਕਿ ਇਹ ਕਦਮ ਲਿੰਗਕ ਅਸਮਾਨਤਾਵਾਂ ਨੂੰ ਘਟਾਉਣ ਅਤੇ ਲਿੰਗ ਪਰਿਵਰਤਨਸ਼ੀਲ ਏਜੰਡੇ ਨੂੰ ਲਾਗੂ ਕਰਨ ਲਈ ਇੱਕ ਮਹੱਤਵਪੂਰਨ ਸਾਧਨ ਸਾਬਿਤ ਹੋਵੇਗਾ।

by ਮਨਵੀਰ ਰੰਧਾਵਾ
ਮਾਰਚ 17, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ ਨੂੰ ਖ਼ਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ ਪੇਸ਼ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਵਿਕਾਸ ਪ੍ਰਕਿਰਿਆਵਾਂ ਅਤੇ ਯੋਜਨਾਵਾਂ ਵਿੱਚ ਲਿੰਗ ਸਮਾਨਤਾ ਅਤੇ ਸਮਾਨਤਾ ਦੇ ਏਕੀਕਰਨ ਨੂੰ ਲਾਗੂ ਕਰਨਾ ਯਕੀਨੀ ਬਣਾਉਣ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਨੋਡਲ ਵਿਭਾਗ ਮਨੋਨੀਤ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਅਤੇ ਲੜਕੀਆਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਜੈਂਡਰ ਬਜਟ ਦੇ ਅਧੀਨ ਨਵੇਂ ਪ੍ਰੋਗਰਾਮ ਅਤੇ ਸਕੀਮਾਂ ਉਲੀਕੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਲੜਕੀਆਂ ਦੀ ਸਿੱਖਿਆ ਅਤੇ ਮਾਵਾਂ ਦੀ ਸਿਹਤ ਵਿੱਚ ਸੁਧਾਰ ਲਈ ਸੂਬਾ ਸਰਕਾਰ ਦੇ ਚਾਰ ਵਿਭਾਗਾਂ ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਕਿਰਤ ਵਿਭਾਗ ਆਦਿ ਵੱਲੋਂ ਮੌਜੂਦਾ ਬਜਟ ਤਹਿਤ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਜਾਣਗੀਆਂ।

ਸਮਾਜਿਕ ਨਿਆਂ ਮੰਤਰੀ ਨੇ ਕਿਹਾ ਕਿ ਅਜੇ ਵੀ ਬਹੁਤ ਸਾਰੇ ਖੇਤਰਾ ਵਿੱਚ ਲਿੰਗ ਅਧਾਰਿਤ ਅਸਮਾਨਤਾਵਾਂ ਪਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਔਰਤਾਂ ਲਈ ਚੱਲ ਰਹੀਆਂ ਵਿਭਿੰਨ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕੀਤਾ ਜਾਵੇਗਾ।

Social Security, Women and Child Development Minister Dr. Baljit Kaur said that Social Security Department has been designated as the nodal department to ensure implementation of gender and integration equality in various development processes and schemes of the state. pic.twitter.com/uVCcXEXQeP

— Government of Punjab (@PunjabGovtIndia) March 17, 2023

ਉਨ੍ਹਾਂ ਨੇ ਔਰਤਾਂ ਲਈ ਚੱਲ ਰਹੀਆਂ ਸਕੀਮਾਂ ਨੂੰ ਲਾਗੂ ਕਰਨ ਅਤੇ ਨਿਗਰਾਨੀ ਕਰਨ ਲਈ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਅਤੇ ਨਵੀਨਤਾਕਾਰੀ ਹੱਲਾਂ ਨੂੰ ਉਲੀਕਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਜੈਂਡਰ ਬਜਟ ਇੱਕ ਅਜਿਹਾ ਪ੍ਰਭਾਵਸ਼ਾਲੀ ਸਾਧਨ ਹੈ, ਜੋ ਲਿੰਗ ਅਧਾਰਿਤ ਅਸਮਾਨਤਾ ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਏਗਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਦਮ ਲਿੰਗਕ ਅਸਮਾਨਤਾਵਾਂ ਨੂੰ ਘਟਾਉਣ ਅਤੇ ਲਿੰਗ ਪਰਿਵਰਤਨਸ਼ੀਲ ਏਜੰਡੇ ਨੂੰ ਲਾਗੂ ਕਰਨ ਲਈ ਇੱਕ ਮਹੱਤਵਪੂਰਨ ਸਾਧਨ ਸਾਬਿਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੈਂਡਰ ਬਜਟ ਨੂੰ ਚਾਰਾਂ ਵਿਭਾਗਾਂ ਵਿੱਚ ਲਾਗੂ ਕਰਨ ਤੋਂ ਬਾਅਦ ਪੜਾਅਵਾਰ ਢੰਗ ਨਾਲ ਬਾਕੀ ਵਿਭਾਗਾਂ ਵਿੱਚ ਵੀ ਲਾਗੂ ਕਰਨ ਅਤੇ ਇਸ ਨੂੰ ਮਾਨੀਟਰ ਕਰਨ ਲਈ ਇੱਕ ਜੈਂਡਰ ਸੈੱਲ ਦੀ ਵੀ ਸਥਾਪਨਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਹ ਜੈਂਡਰ ਬਜਟ ਹਰੇਕ ਸੈਕਟਰ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਨੂੰ ਲਾਗੂ ਕਰਦਾ ਹੈ, ਜਿਨ੍ਹਾਂ ਵਿੱਚ ਮੁਫ਼ਤ ਬੱਸ ਦੀ ਸਹੂਲਤ, ਮੁਫ਼ਤ ਸੈਨਟਰੀ ਪੈਡਸ ਉਪਲੱਬਧ ਕਰਵਾਉਣੇ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣੀ ਆਦਿ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਵਿੱਤੀ ਸਾਲ 2023-24 ਵਿੱਚ ਲਗਭਗ 8618.50 ਕਰੋੜ ਦੀਆਂ ਸਕੀਮਾਂ ਦੇ ਅਧੀਨ ਔਰਤਾਂ ਨੂੰ ਵੱਖ-ਵੱਖ ਤਰ੍ਹਾਂ ਦੇ ਲਾਭ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਪਹਿਲੀ ਸ਼੍ਰੇਣੀ ਵਿੱਚ 100 ਫੀਸਦੀ ਔਰਤਾਂ ਦੀਆਂ ਵਿਸ਼ੇਸ਼ ਸਕੀਮਾਂ ਦੇ ਅਧੀਨ ਚਾਰ ਵਿਭਾਗਾਂ ਵੱਲੋਂ 2068.73 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਦੂਜੀ ਸ਼੍ਰੇਣੀ ਵਿੱਚ ਵਿਭਿੰਨ ਸਕੀਮਾਂ ਤਹਿਤ ਔਰਤਾਂ ਨੂੰ 30 ਫੀਸਦੀ ਤੋਂ 99 ਫੀਸਦੀ ਲਾਭ ਮੁਹੱਈਆ ਕਰਵਾਇਆ ਜਾਂਦਾ ਹੈ, ਦੇ ਅਧੀਨ ਲਗਭਗ 4991.29 ਕਰੋੜ ਦੀਆਂ ਸਕੀਮਾਂ ਅਗਲੇ ਵਿੱਤੀ ਸਾਲ ਵਿੱਚ ਲਾਗੂ ਕੀਤੀ ਜਾਣਗੀਆਂ।ਤੀਜੀ ਸ਼੍ਰੇਣੀ ਅਧੀਨ ਵੱਖ-ਵੱਖ ਸਕੀਮਾਂ, ਜਿਸ ਵਿੱਚ ਔਰਤਾਂ `ਤੇ 30 ਫੀਸਦੀ ਤੋਂ ਘੱਟ ਖਰਚਾ ਕੀਤਾ ਜਾਂਦਾ ਹੈ, ਅਧੀਨ 1558.47 ਕਰੋੜ ਦੀਆ ਸਕੀਮਾਂ ਲਾਗੂ ਕੀਤੀਆਂ ਜਾਣਗੀਆਂ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੌਜੂਦਾ ਬਜਟ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵੱਖ ਵੱਖ ਸਕੀਮਾਂ ਵਿੱਚ ਲਗਭਗ 7, 172 ਕਰੋੜ ਦਾ ਬਜਟ ਮੁਹੱਈਆ ਕਰਵਾਇਆ ਹੈ, ਜਿਸ ਵਿੱਚ 5650 ਕਰੋੜ ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਬਜ਼ੁਰਗਾ ਅਤੇ ਅਪਾਹਜ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਲਈ, 175 ਕਰੋੜ ਪੋਸ਼ਣ ਅਭਿਆਨ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪਹੁੰਚ ਯੋਗ ਭਾਰਤ ਮੁਹਿੰਮ ਅਤੇ ਹੋਰ ਭਲਾਈ ਸਕੀਮਾਂ ਲਈ, 497 ਕਰੋੜ ਔਰਤਾਂ ਨੂੰ ਮੁਫ਼ਤ ਬੱਸ ਯਾਤਰਾ ਸਹੂਲਤ ਲਈ ਅਤੇ 850 ਪੋਸਟ ਮੈਟ੍ਰਿਕ ਵਜੀਫਾ ਯੋਜਨਾ ਅਸ਼ੀਰਵਾਦ ਯੋਜਨਾ ਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦੇ ਲਈ ਉਪਬੰਧ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ashirwad YojanaBhagwant Manndr baljit kaurGender Equality BudgetPradhan Mantri Adarsh Gram Yojanapro punjab tvpunjab budgetpunjab governmentpunjab ministerpunjab newspunjabi news
Share210Tweet131Share53

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.