Cleaning of Ghaggar River: ਸਾਇੰਸ ਤਕਨਾਲੋਜੀ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਿਸ਼ਨ ਲਾਈਫ਼ ਦੇ ‘ਸਵੱਛਤਾ ਐਕਸ਼ਨ’ ਤਹਿਤ ਕੌਮੀ ਸ਼ਾਹਰਾਹ ਦੇ ਪੁਲ ਨੇੜੇ ਘੱਗਰ ਦਰਿਆ ਦੇ ਕੰਢੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ।
ਇਸ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਣ ਮੰਤਰੀ ਨੇ ਦੱਸਿਆ ਕਿ ਇਹ ਕਾਰਜ ਮੌਨਸੂਨ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬਰਸਾਤੀ ਪਾਣੀ ਦੇ ਤੇਜ਼ ਵਹਾਅ ਦੌਰਾਨ ਘੱਗਰ ਦਰਿਆ ਵਿੱਚ ਕੋਈ ਠੋਸ ਰਹਿੰਦ-ਖੂੰਹਦ ਨਾ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਮੁੱਖ ਤਰਜੀਹ ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣਾ ਹੈ।
ਆਸ-ਪਾਸ ਦੇ ਉਦਯੋਗਾਂ, ਐਮ.ਸੀ. ਡੇਰਾਬੱਸੀ ਅਤੇ ਸਥਾਨਕ ਐਨ.ਜੀ.ਓਜ਼ ਦੇ ਲਗਭਗ 100 ਲੋਕ ਜੇ.ਸੀ.ਬੀ .ਮਸ਼ੀਨ ਅਤੇ ਟਰੈਕਟਰ ਟਰਾਲੀ ਸਮੇਤ ਉਕਤ ਸਫਾਈ ਮੁਹਿੰਮ ਵਿੱਚ ਸ਼ਾਮਲ ਹੋਏ। ਵਲੰਟੀਅਰਾਂ ਵੱਲੋਂ ਦਰਿਆ ਦੇ ਕੰਢੇ ਵੱਡੀ ਮਾਤਰਾ ਵਿੱਚ ਡੰਪ ਕੀਤੇ ਠੋਸ ਕੂੜੇ ਨੂੰ ਸਾਫ਼ ਕੀਤਾ ਗਿਆ ਅਤੇ 10 ਟਰਾਲੀਆਂ ਭਰ ਕੇ ਐਮ.ਸੀ. ਡੇਰਾਬੱਸੀ ਦੀ ਡੰਪ ਸਾਈਟ ਵੱਲ ਭੇਜੀਆਂ ਗਈਆਂ।
Under the directions of Science Technology and Environment Minister @meet_hayer a cleanliness drive was conducted under the ‘Swachhata Actions’ of Mission Life, for cleaning of bank of river Ghaggar near the bridge of National Highway. pic.twitter.com/5OWb2NRxWZ
— Government of Punjab (@PunjabGovtIndia) May 25, 2023
ਇਸ ਤੋਂ ਇਲਾਵਾ ਇਸ ਥਾਂ ‘ਤੇ ਕੂੜਾ ਨਾ ਸੁੱਟਣ ਦੇ ਨਿਰਦੇਸ਼ਾਂ ਵਾਲੇ ਬੋਰਡ ਵੀ ਲਗਾਏ ਗਏ। ਇਸ ਸਾਰੀ ਕਾਰਵਾਈ ਦੀ ਡਰੋਨ ਕਵਰੇਜ ਵੀ ਕੀਤੀ ਗਈ। ਸਫਾਈ ਅਭਿਆਨ ਦੇ ਸਾਰੇ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਅਤੇ ਕੱਪੜੇ ਦੇ ਥੈਲੇ ਵੰਡੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h