Giani Harpreet Singh: ਸੋਮਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕੁਝ ਅਜਿਹਾ ਹੋਇਆ, ਜਿਸ ਕਾਰਨ ਸਿੱਖ ਭਾਈਚਾਰਾ ਨਾਰਾਜ਼ ਹੈ। ਸੜਕਾਂ ‘ਤੇ ਵੀ ਰੋਸ ਦਿਖਾਈ ਦਿੱਤਾ। ਦੇਰ ਸ਼ਾਮ ਸਿੱਖਾਂ ਨੇ ਰਾਜ ਮੰਤਰੀ ਸ਼ਿਵ ਡਾਹਰੀਆ ਅਤੇ ਸਾਬਕਾ ਮੰਤਰੀ ਅਜੈ ਚੰਦਰਾਕਰ ਦੇ ਘਰ ਦੇ ਬਾਹਰ ਧਰਨਾ ਦਿੱਤਾ। ਦੋਵਾਂ ਮਾਣਯੋਗਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਥਿਤੀ ਇਸ ਹੱਦ ਤੱਕ ਵਿਗੜਨ ਲੱਗੀ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਚਾਰਜ ਸੰਭਾਲਿਆ।
ਹੁਣ ਇਸ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦੱਸ ਦਈਏ ਕਿ ਛੱਤੀਸਗੜ੍ਹ ਵਿਧਾਨ ਸਭਾ ਵਿਚ ਭਾਜਪਾ ਦੇ ਇੱਕ ਵਿਧਾਇਕ ਵੱਲੋਂ ਸਿੱਖ ਵਿਧਾਇਕ ਖ਼ਿਲਾਫ਼ ਮਜਾਕੀਆ ਅਤੇ ਨਸਲੀ ਟਿਪਣੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਵਿਧਾਇਕ ਨੂੰ ਵਿਧਾਨ ਸਭਾ ਤੋਂ ਬਾਹਰ ਕਰਨ ਤੇ 295ਏ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਲਕਾਂ ‘ਚ ਪੈਸੇ ਪਾਉਣ ਸਬੰਧੀ ਦਿੱਤੇ ਬਿਆਨ ‘ਚ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਜਨੀਤਕ ਲੋਕਾਂ ਨੂੰ ਆਸਥਾ ਨਾਲ ਜੁੜੇ ਮਾਮਲਿਆਂ ‘ਤੇ ਟਿੱਪਣੀ ਨਾ ਕਰਨ ਦੀ ਨਸੀਹਤ ਵੀ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h