ਕੁਝ ਸਮਾਂ ਪਹਿਲਾਂ ਸੀਐੱਮ ਮਾਨ ਵਲੋਂ ਇੱਕ ਟਵੀਟ ਕੀਤਾ ਗਿਆ ਜਿਸ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਨਿਸ਼ਾਨਾ ਸਾਧਿਆ ਸੀ।ਜਿਸਦਾ ਜਵਾਬ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ।ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ਼ ਵੀ।ਤੁਸੀਂ ਠੀਕ ਕਿਹਾ ਅਕਸਰ ਹੀ ਭੋਲੇ-ਭਾਲੇ ਧਾਰਮਿਕ ਲੋਕਾਂ ਨੂੰ ਰਾਜਨੀਤਿਕ ਲੋਕ ਵਰਤ ਜਾਂਦੇ ਆ।
ਪਰ ਮੈਂ ਇਸ ਪੱਖੋਂ ਪੂਰਾ ਸੁਚੇਤ ਹਾਂ।ਪਰ ਤੁਸੀਂ ਧਿਆਨ ਰੱਖੋ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਪੰਜਾਬ ਨੂੰ ਤੰਦੂਰ ਵਾਂਗ ਮੱਘਦਾ ਰੱਖਣ ਲਈ ਆਪ ਜੀ ਵਰਗੇ ਰਾਜਨੀਤਿਕ ਲੋਕਾਂ ਨੂੰ ਰਾਜਨੀਤਿਕ ਲੋਕ ਨਾ ਵਰਤ ਜਾਣ। ਰਾਜਨੀਤੀ ਲਈ ਸੰਵਾਦ ਬਾਅਦ ‘ਚ ਕਰਾਂਗੇ।ਪਹਿਲਾਂ ਆਓ ਰਲ ਕੇ ਪੰਜਾਬ ਬਚਾਈਏ ਤੇ ਘਰ ਉਡੀਕ ਰਹੀਆਂ ਮਾਵਾਂ ਨੂੰ ਉਨ੍ਹਾਂ ਦੇ ਜੇਲ੍ਹੀਂ ਡੱਕੇ ਨਿਰਦੋਸ਼ ਪੁੱਤਰਾਂ ਨਾਲ ਮਿਲਾਈਏ ਤੇ ਅਸੀਸਾਂ ਲਈਏ।ਵਾਹਿਗੁਰੂ ਭਲੀ ਕਰੇ।”