ਸ਼ਨੀਵਾਰ, ਅਗਸਤ 22, 2026 01:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਅੰਦਰੂਨੀ ਪ੍ਰਬੰਧਾਂ ਬਾਰੇ ਕੀਤੇ ਗਏ ਸਨਸਨੀਖੇਜ਼ ਖ਼ੁਲਾਸਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ।

by Pro Punjab Tv
ਫਰਵਰੀ 19, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਅਕਾਲੀ ਦਲ ਦੇ ਅੰਦਰੂਨੀ ਪ੍ਰਬੰਧਾਂ ਬਾਰੇ ਕੀਤੇ ਗਏ ਸਨਸਨੀਖੇਜ਼ ਖ਼ੁਲਾਸਿਆਂ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ।

ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਜੀ ਵਰਗੀ ਸਤਿਕਾਰਤ ਸ਼ਖ਼ਸੀਅਤ, ਜੋ ਸੰਸਥਾ ਦੇ ਅੰਦਰੂਨੀ ਕੰਮਕਾਜ ਤੋਂ ਭਲੀ-ਭਾਂਤ ਜਾਣੂ ਹਨ, ਵੱਲੋਂ ਲਗਾਏ ਗਏ ਇਹ ਇਲਜ਼ਾਮ ਸਿੱਖ ਕੌਮ ਲਈ ਬੇਹੱਦ ਦੁਖਦਾਈ ਅਤੇ ਦਿਲ ਦਹਿਲਾਉਣ ਵਾਲੇ ਹਨ। ਨਿੱਝਰ ਨੇ ਕਿਹਾ ਕਿ ਹਾਲਾਂਕਿ ਸੰਗਤ ਵਿੱਚ ਇਨ੍ਹਾਂ ਸੰਸਥਾਵਾਂ ਦੀ ਗਿਰਾਵਟ ਬਾਰੇ ਪਹਿਲਾਂ ਹੀ ਚਰਚਾਵਾਂ ਸਨ, ਪਰ ਹੁਣ ਸਿੱਖਾਂ ਦੀ ਸਰਵਉੱਚ ਸੰਸਥਾ ਦੇ ਜ਼ਿੰਮੇਵਾਰ ਅਹੁਦੇਦਾਰ ਵੱਲੋਂ ਇਨ੍ਹਾਂ ਸੱਚਾਈਆਂ ਨੂੰ ਜਨਤਕ ਕਰਨਾ ਮਾਮਲੇ ਦੀ ਗੰਭੀਰਤਾ ਨੂੰ ਕਈ ਗੁਣਾ ਵਧਾ ਦਿੰਦਾ ਹੈ।

ਵਿਧਾਇਕ ਨਿੱਝਰ ਨੇ ਭ੍ਰਿਸ਼ਟਾਚਾਰ ਦੇ ਵੱਖ-ਵੱਖ ਪਹਿਲੂਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੁਰੂ ਘਰ ਦੀਆਂ ਕੀਮਤੀ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਵੇਚ ਕੇ ਆਪਣੇ ਚਹੇਤਿਆਂ ਨੂੰ ਨਾਜਾਇਜ਼ ਫ਼ਾਇਦੇ ਪਹੁੰਚਾਏ ਜਾ ਰਹੇ ਹਨ।

ਉਨ੍ਹਾਂ ਅੱਗੇ ਖ਼ੁਲਾਸਾ ਕੀਤਾ ਕਿ ਐਸਜੀਪੀਸੀ ਦੇ ਪ੍ਰਬੰਧ ਅਧੀਨ ਚੱਲ ਰਹੇ ਠੇਕਿਆਂ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਹੋ ਰਹੀ ਹੈ, ਜਿੱਥੇ ਪਹਿਲਾਂ ਆਪਣੇ ਖ਼ਾਸ ਬੰਦਿਆਂ ਨੂੰ ਠੇਕੇ ਦਿੱਤੇ ਜਾਂਦੇ ਹਨ ਅਤੇ ਫਿਰ ਉਹ ਅੱਗੇ ਮਹਿੰਗੇ ਭਾਅ ‘ਤੇ ਸਬ-ਠੇਕੇ ਦੇ ਕੇ ਗੁਰੂ ਦੀ ਗੋਲਕ ਦੀ ਲੁੱਟ ਕਰ ਰਹੇ ਹਨ। ਇਸ ਤੋਂ ਵੀ ਵੱਧ ਸ਼ਰਮਨਾਕ ਗੱਲ ਇਹ ਸਾਹਮਣੇ ਆਈ ਹੈ ਕਿ ਗੁਰੂ ਘਰ ਦੇ ਪਵਿੱਤਰ ਲੰਗਰ ਲਈ ਤਿਆਰ ਕੀਤੀਆਂ ਰੋਟੀਆਂ ਤੱਕ ਨੂੰ ਵੇਚਿਆ ਜਾ ਰਿਹਾ ਹੈ, ਜੋ ਕਿ ਸਿੱਖ ਸੰਗਤ ਦੀ ਨਿਰਮਲ ਸ਼ਰਧਾ ਅਤੇ ਲੰਗਰ ਦੀ ਮਰਿਆਦਾ ਨਾਲ ਸਿੱਧਾ ਖਿਲਵਾੜ ਹੈ।

ਧਾਰਮਿਕ ਕਾਰਜਾਂ ਵਿੱਚ ਫੈਲੀ ਬੁਰਾਈ ਬਾਰੇ ਬੋਲਦਿਆਂ ਡਾ. ਨਿੱਝਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਪਾਠ ਕਰਵਾਉਣ ਦੇ ਨਾਮ ‘ਤੇ ਸ਼ਰਧਾਲੂਆਂ ਤੋਂ 5-5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ ਸਾਹਮਣੇ ਆਉਣੇ ਬੇਹੱਦ ਮੰਦਭਾਗੇ ਹਨ। ਇੰਨਾ ਹੀ ਨਹੀਂ, ਮੁਲਾਜ਼ਮਾਂ ਦੀਆਂ ਬਦਲੀਆਂ (ਟ੍ਰਾਂਸਫ਼ਰਾਂ) ਵਿੱਚ ਵੀ ਵੱਡੀ ਪੱਧਰ ‘ਤੇ ਪੈਸਿਆਂ ਦਾ ਲੈਣ-ਦੇਣ ਹੋ ਰਿਹਾ ਹੈ। ਉਨ੍ਹਾਂ ਮਿਸਾਲ ਦਿੰਦਿਆਂ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਨੂੰ ਵੀ ਇੱਕ ਮੁਲਾਜ਼ਮ ਨੇ ਅੰਮ੍ਰਿਤਸਰ ਵਾਪਸ ਆਉਣ ਲਈ ਪੰਜ ਲੱਖ ਰੁਪਏ ਦੀ ਮੰਗ ਦੀ ਗੱਲ ਕਹੀ ਸੀ, ਜੋ ਸਾਬਤ ਕਰਦਾ ਹੈ ਕਿ ਸੰਸਥਾ ਵਿੱਚ ਇਮਾਨਦਾਰੀ ਦੀ ਥਾਂ ਸਿਰਫ਼ ਪੈਸੇ ਅਤੇ ਸਿਆਸੀ ਦਬਾਅ ਨੇ ਲੈ ਲਈ ਹੈ।

ਸਭ ਤੋਂ ਗੰਭੀਰ ਮੁੱਦੇ ‘ਤੇ ਚਰਚਾ ਕਰਦਿਆਂ ਵਿਧਾਇਕ ਨਿੱਝਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਮਹਾਰਾਜ ਦੇ 328 ਪਾਵਨ ਸਰੂਪ, ਹੱਥ-ਲਿਖਤ ਸਰੂਪ ਅਤੇ ਨਨਕਾਣਾ ਸਾਹਿਬ ਦੇ ਮੋਰਚੇ ਨਾਲ ਸਬੰਧਤ ਇਤਿਹਾਸਕ ਸਰੂਪ ਅੱਜ ਸੰਗਤ ਦੀ ਨਜ਼ਰ ਤੋਂ ਓਹਲੇ ਹਨ। ਉਨ੍ਹਾਂ ਸਵਾਲ ਕੀਤਾ ਕਿ ਇਹ ਅਨਮੋਲ ਵਿਰਾਸਤ ਕਿੱਥੇ ਗਈ ਅਤੇ ਇਸ ਨੂੰ ਕਿਸ ਦੀ ਸ਼ਹਿ ‘ਤੇ ਗਾਇਬ ਕੀਤਾ ਗਿਆ?

ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਐਸਜੀਪੀਸੀ ਅਤੇ ਅਕਾਲੀ ਦਲ ਨੂੰ ਇੱਕ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਅਤੇ ਇਨ੍ਹਾਂ ਸੰਸਥਾਵਾਂ ਵਿੱਚ ਵੱਡੇ ਸੁਧਾਰ ਲਿਆਉਣ ਤਾਂ ਜੋ ਸਿੱਖ ਕੌਮ ਦੀ ਸ਼ਾਨ ਅਤੇ ਮਰਿਆਦਾ ਨੂੰ ਬਹਾਲ ਕੀਤਾ ਜਾ ਸਕੇ।

Tags: latest newspro punjab tvpropunjabnewspunjabpunjab newspunjabi news
Share201Tweet126Share50

Related Posts

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.