ਅੰਮ੍ਰਿਤਸਰ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਜਿਨ੍ਹਾਂ ਨੂੰ ਤਖ਼ਤਾਂ ਦੇ ਜਥੇਦਾਰਾਂ ਦੀ ਹਰ ਮੀਟਿੰਗ ਵਿਚ ਬੜੇ ਮਾਣ ਤੇ ਸਤਿਕਾਰ ਨਾਲ ਬਿਠਾਇਆ ਜਾਂਦਾ ਸੀ। ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਦੇ ਬਾਹਰ ਕਰੀਬ 15 ਮਿੰਟ ਤਕ ਦਰਵਾਜ਼ਾ ਖੁਲਣ ਦਾ ਇੰਤਜ਼ਾਰ ਕਰਦੇ ਰਹੇ। ਕਰੀਬ 15 ਮਿੰਟ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਜੀ ਸਹਾਇਕ ਜ਼ਸਪਾਲ ਸਿੰਘ ਨੇ ਆ ਕੇ ਜਥੇਦਾਰ ਗੌਹਰ ਕੋਲੋਂ ਉਨ੍ਹਾਂ ਦਾ ਪੱਖ ਮਜ਼ਬੂਤ ਕਰਦਿਆਂ ਦਸਤਾਵੇਜ਼ ਪ੍ਰਾਪਤ ਕੀਤੇ।
ਦੱਸ ਦਈਏ ਕਿ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਤੋਂ ਬਾਅਦ ਜਿਵੇਂ ਹੀ ਗਿਆਨੀ ਗੌਹਰ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਦੇ ਬਾਹਰ ਪੁੱਜੇ ਤਾਂ ਸਕਤਰੇਤ ਦੇ ਅੰਦਰ ਪਹਿਲਾਂ ਤੋਂ ਮੌਜ਼ੂਦ ਜਥੇਦਾਰ ਦੇ ਸੁਰਖਿਆ ਕਰਮਚਾਰੀਆਂ ਨੇ ਗਿਆਨੀ ਗੌਹਰ ਨੂੰ ਦੇਖਦਿਆਂ ਹੀ ਦਰਵਾਜ਼ਾ ਬੰਦ ਕਰ ਦਿੱਤਾ। ਆਪਣੇ ਨਾਲ ਹੋ ਰਹੇ ਇਸ ਅਣਕਿਆਸੇ ਸਲੂਕ ਨੂੰ ਦੇਖ ਕੇ ਜਥੇਦਾਰ ਗੌਹਰ ਦੀਆਂ ਅੱਖਾਂ ਭਰ ਆਈਆਂ। ਉਨ੍ਹਾਂ ਮੌਕਾ ਸੰਭਾਲਦਿਆਂ ਭਾਰੀ ਮਨ ਨਾਲ ਸਕਤਰੇਤ ਦੇ ਬਾਹਰ ਲੱਗੇ ਬੈਂਚ ‘ਤੇ ਬੈਠਣਾ ਮੁਨਾਸਿਬ ਸਮਝਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਥੇਦਾਰ ਗੌਹਰ ਨੇ ਕਿਹਾ ਕਿ ਡਾਕਟਰ ਗੁਰਿੰਦਰ ਸਿੰਘ ਸਮਰਾ ਨੇ ਗੁਰੂ ਘਰ ਨੂੰ ਨਕਲੀ ਸਮਾਨ ਦਿੱਤਾ ਗਿਆ ਸੀ। ਜਿਸ ਦੀ ਪੜਤਾਲ ਕਰਵਾਏ ਜਾਣ ਦੇ ਬਾਅਦ ਸਮਰਾ ਆਪਣੀ ਗਲਤੀ ਮੰਨਣ ਦੀ ਬਜਾਏ ਮੇਰੇ ‘ਤੇ ਤਰ੍ਹਾਂ ਤਰ੍ਹਾਂ ਦੇ ਇਲਜ਼ਾ ਲੱਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਬਤੌਰ ਜਥੇਦਾਰ ਤਿੰਨ ਸਾਲ ਤੋਂ ਵਧ ਸਮਾਂ ਬੀਤ ਗਿਆ ਹੈ। ਮੈਂ ਹਰ ਪ੍ਰਕਾਰ ਦੀ ਪੜਤਾਲ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਨਾਲ ਹੀ ਉਨ੍ਹਾਂ ਕਿਹਾ ਕਿ ਪੈਦਾ ਹੋਏ ਹਲਾਤਾਂ ਕਾਰਨ ਤਖ਼ਤ ਦੇ ਜਥੇਦਾਰ ਦੀ ਤੌਹੀਨ ਕੀਤੀ ਜਾ ਰਹੀ ਹੈ। ਸਾਰਾ ਕੁਝ ਗੈਰ ਵਿਧਾਨਕ ਢੰਗ ਨਾਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਿੱਖ ਬੁਧੀਜੀਵੀ ਤੇ ਜਥੇਦਾਰ ਮਿਲ ਬੈਠ ਕੇ ਸਾਰੇ ਮਾਮਲੇ ਦੇ ਹਲ ਕਢਣ। ਉਨ੍ਹਾਂ ਨੂੰ ਅਤੇ ਤਖ਼ਤ ਸਾਹਿਬ ਬੋਰਡ ਦੇ ਜਰਨਨ ਸਕੱਤਰ ਇੰਦਰਜੀਤ ਸਿੰਘ ਨੂੰ ਪੰਥ ਚੋਂ ਛੇਕੇ ਜਾਣ ਬਾਰੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘਾਂ ਦੇ ਫੈਸਲੇ ‘ਤੇ ਗੱਲ ਕਰਦਿਆਂ ਗਿਆਨੀ ਗੌਹਰ ਨੇ ਕਿਹਾ ਕਿ ਪੰਥ ਚੋਂ ਛੇਕਣ ਦਾ ਅਧਿਕਾਰ ਸਿਰਫ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h