ਐਤਵਾਰ, ਜੁਲਾਈ 13, 2025 03:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਏਸ਼ਿਆਈ ਖੇਡਾਂ ’ਚ ਹਿੱਸਾ ਲੈ ਰਹੇ 58 ਖਿਡਾਰੀਆਂ ਨੂੰ ਤੋਹਫ਼ਾ,4.64 ਕਰੋੜ ਰੁਪਏ ਦੀ ਰਾਸ਼ੀ ਦਿੱਤੀ

by Gurjeet Kaur
ਸਤੰਬਰ 24, 2023
in ਪੰਜਾਬ
0
ਖੇਡ ਮੰਤਰੀ ਨੇ ਖਿਡਾਰੀਆਂ ਦੀ ਨਗਦ ਇਨਾਮ ਰਾਸ਼ੀ ਨਾਲ ਹੌਸਲਾ ਅਫਜ਼ਾਈ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਖੇਡ ਦਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਹਾਂਗਜ਼ੂ ਵਿਖੇ 58 ਪੰਜਾਬੀ ਖਿਡਾਰੀ ਜੌਹਰ ਵਿਖਾਉਣਗੇ
ਨਵੀਂ ਖੇਡ ਨੀਤੀ ਤਹਿਤ ਹਰ ਖਿਡਾਰੀ ਨੂੰ ਦਿੱਤੀ 8-8 ਲੱਖ ਰੁਪਏ ਦੀ ਇਨਾਮ ਰਾਸ਼ੀ
10 ਪੈਰਾ ਖਿਡਾਰੀਆਂ ਨੂੰ ਵੀ ਦਿੱਤੀ ਰਾਸ਼ੀ
ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ਾ ਜੇਤੂ ਨੂੰ ਮਿਲਣਗੇ ਕ੍ਰਮਵਾਰ 1 ਕਰੋੜ, 75 ਲੱਖ ਤੇ 50 ਲੱਖ ਰੁਪਏ
 
ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਅੱਜ 23 ਸਤੰਬਰ ਤੋਂ 8 ਅਕਤੂਬਰ ਤੱਕ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਰਤ ਦਾ 653 ਮੈਂਬਰੀ ਖੇਡ ਦਲ ਹਿੱਸਾ ਲਵੇਗਾ ਜਿਸ ਵਿੱਚ 48 ਖਿਡਾਰੀ ਪੰਜਾਬ ਦੇ ਹਨ। ਇਸ ਤੋਂ ਇਲਾਵਾ 10 ਪੰਜਾਬੀ ਖਿਡਾਰੀ ਪੈਰਾ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣਗੇ ਜੋ ਅਗਲੇ ਮਹੀਨੇ 22 ਤੋਂ 28 ਅਕਤੂਬਰ ਤੱਕ ਹਾਂਗਜ਼ੂ ਵਿਖੇ ਹੋ ਰਹੀਆਂ ਹਨ। ਪੰਜਾਬ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਨੂੰ ਲਾਗੂ ਕਰਦਿਆਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਗਦ ਰਾਸ਼ੀ ਦਿੱਤੀ ਗਈ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ਿਆਈ ਖੇਡਾਂ ਲਈ ਭਾਰਤੀ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਦੋ ਹਫ਼ਤੇ ਇਹ ਖਿਡਾਰੀ ਪੂਰੀ ਜੀਅ ਜਾਨ ਨਾਲ ਖੇਡਦੇ ਹੋਏ ਦੇਸ਼ ਦਾ ਨਾਮ ਰੌਸ਼ਨ ਕਰਨਗੇ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵੀ ਏਸ਼ਿਆਈ ਖੇਡਾਂ ਤੋਂ ਜ਼ਮੀਨੀ ਪੱਧਰ ਉਤੇ ਲਾਗੂ ਹੋ ਗਈ ਹੈ ਅਤੇ ਇਨਾਂ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ 58 ਖਿਡਾਰੀਆਂ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਪਹਿਲੀ ਵਾਰ ਖਿਡਾਰੀਆਂ ਨੂੰ ਤਿਆਰੀ ਲਈ ਨਗਦ ਇਨਾਮ ਰਾਸ਼ੀ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਲਈ ਨਗਦ ਇਨਾਮ ਰਾਸ਼ੀ ਦੇਣ ਲਈ ਮੁੱਖ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ ਜਿਨਾਂ ਸਦਕਾ ਪੰਜਾਬ ਖੇਡਾਂ ਦੀ ਤਿਆਰੀ ਲਈ ਨਗਦ ਰਾਸ਼ੀ ਦੇਣ ਵਾਲਾ ਪਹਿਲਾ ਸੂਬਾ ਬਣਿਆ। ਉਨਾਂ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਰਾਸ਼ੀ ਵਜੋਂ ਕ੍ਰਮਵਾਰ ਇਕ ਕਰੋੜ ਰੁਪਏ, 75 ਲੱਖ ਤੇ 50 ਲੱਖ ਰੁਪਏ ਮਿਲਣਗੇ।
ਖੇਡ ਮੰਤਰੀ ਨੇ ਏਸ਼ਿਆਈ ਖੇਡਾਂ ਵਿੱਚ ਹਿੱਸਾ ਲੈਣ ਜਾ ਰਹੇ ਪੰਜਾਬ ਦੇ ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਹਾਕੀ ਖੇਡ ਵਿੱਚ 10 ਖਿਡਾਰੀ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਜਰਮਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਬਹਾਦਰ ਪਾਠਕ ਤੇ ਸੁਖਜੀਤ ਸਿੰਘ, ਨਿਸ਼ਾਨੇਬਾਜ਼ੀ ਵਿੱਚ 9 ਖਿਡਾਰੀ ਜ਼ੋਰਾਵਾਰ ਸਿੰਘ ਸੰਧੂ, ਗਨੀਮਤ ਸੇਖੋਂ, ਅੰਗਦਵੀਰ ਸਿੰਘ ਬਾਜਵਾ, ਗੁਰਜੋਤ ਸਿੰਘ ਖੰਗੂੜਾ, ਪਰੀਨਾਜ਼ ਧਾਲੀਵਾਲ, ਰਾਜੇਸ਼ਵਰੀ ਕੁਮਾਰੀ, ਸਿਫ਼ਤ ਕੌਰ ਸਮਰਾ, ਵਿਜੈਵੀਰ ਸਿੱਧੂ ਤੇ ਅਰਜੁਨ ਸਿੰਘ ਚੀਮਾ, ਰੋਇੰਗ ਵਿੱਚ ਪੰਜ ਖਿਡਾਰੀ ਚਰਨਜੀਤ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਮੀਤ ਸਿੰਘ ਤੇ ਸਤਨਾਮ ਸਿੰਘ, ਕ੍ਰਿਕਟ ਵਿੱਚ ਪੰਜ ਖਿਡਾਰੀ ਕਪਤਾਨ ਹਰਮਨਪ੍ਰੀਤ ਕੌਰ, ਕਨਿਕਾ ਅਹੂਜਾ, ਅਮਨਜੋਤ ਕੌਰ, ਅਰਸ਼ਦੀਪ ਸਿੰਘ ਤੇ ਪ੍ਰਭਸਿਮਰਨ ਸਿੰਘ, ਬਾਸਕਟਬਾਲ ਵਿੱਚ ਪੰਜ ਖਿਡਾਰੀ ਸਹਿਜਪ੍ਰੀਤ ਸਿੰਘ ਸੇਖੋਂ, ਪਿ੍ਰੰਸਪਾਲ ਸਿੰਘ, ਮਨਮੀਤ ਕੌਰ, ਯਸ਼ਨੀਤ ਕੌਰ ਤੇ ਅਨਮੋਲਪ੍ਰੀਤ ਕੌਰ,  ਅਥਲੈਟਿਕਸ ਵਿੱਚ ਚਾਰ ਖਿਡਾਰੀ ਤੇਜਿੰਦਰ ਪਾਲ ਸਿੰਘ ਤੂਰ, ਹਰਮਿਲਨ ਬੈਂਸ, ਮੰਜੂ ਰਾਣੀ, ਤੇ ਅਕਸ਼ਦੀਪ ਸਿੰਘ, ਤੀਰਅੰਦਾਜ਼ੀ ਵਿੱਚ ਤਿੰਨ ਖਿਡਾਰੀ ਪ੍ਰਨੀਤ ਕੌਰ, ਅਵਨੀਤ ਕੌਰ ਤੇ ਸਿਮਰਨਜੀਤ ਕੌਰ, ਤਲਵਾਰਬਾਜ਼ੀ ਵਿਚ ਦੋ ਖਿਡਾਰੀ ਈਨਾ ਅਰੋੜਾ ਤੇ ਅਰਜੁਨ, ਸਾਈਕਲਿੰਗ ਵਿੱਚ ਦੋ ਖਿਡਾਰੀ ਹਰਸ਼ਵੀਰ ਸਿੰਘ ਸੇਖੋਂ ਤੇ ਵਿਸ਼ਵਜੀਤ ਸਿੰਘ, ਬੈਡਮਿੰਟਨ ਵਿੱਚ ਇਕ ਖਿਡਾਰੀ ਧਰੁਵ ਕਪਿਲਾ, ਜੂਡੋ ਵਿੱਚ ਇਕ ਖਿਡਾਰੀ ਅਵਤਾਰ ਸਿੰਘ, ਕੁਸ਼ਤੀ ਵਿੱਚ ਇਕ ਖਿਡਾਰੀ ਨਰਿੰਦਰ ਚੀਮਾ ਸ਼ਾਮਲ ਹਨ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ 58 ਖਿਡਾਰੀਆਂ ਵਿੱਚ 10 ਪੈਰਾ ਖਿਡਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਪੈਰਾ ਪਾਵਰ ਲਿਫਟਿੰਗ ਵਿੱਚ ਚਾਰ ਖਿਡਾਰੀ ਪਰਮਜੀਤ ਕੁਮਾਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸੀਮਾ ਰਾਣੀ, ਪੈਰਾ ਅਥਲੈਟਿਕਸ ਵਿੱਚ ਤਿੰਨ ਖਿਡਾਰੀ ਮੁਹੰਮਦ ਯਾਸੀਰ, ਮਿਥੁਨ ਤੇ ਜਸਪ੍ਰੀਤ ਕੌਰ ਸਰਾਂ, ਪੈਰਾ ਬੈਡਮਿੰਟਨ ਵਿੱਚ ਦੋ ਖਿਡਾਰੀ ਪਲਕ ਕੋਹਲੀ ਤੇ ਰਾਜ ਕੁਮਾਰ ਹਨ ਅਤੇ ਪੈਰਾ ਤਾਇਕਵਾਂਡੋ ਵਿੱਚ ਇਕ ਖਿਡਾਰੀ ਵੀਨਾ ਅਰੋੜਾ ਭਾਰਤੀ ਖੇਡ ਦਲ ਵਿੱਚ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਨ।
Tags: aapBhagwant Manncm punjabpro punjab tvpunjab government
Share212Tweet133Share53

Related Posts

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.