Gippy Grewal Movie Honeymoon: ਪੰਜਾਬੀ ਸਿੰਗਰ ਅਤੇ ਐਕਟਰ ਗਿੱਪੀ ਗਰੇਵਾਲ ਹਮੇਸ਼ਾ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਹਨੀਮੂਨ’ ਰਿਲੀਜ਼ ਹੋਈ, ਜਿਸ ਨੂੰ ਫੈਨਸ ਦਾ ਖੂਬ ਪਿਆਰ ਮਿਲਿਆ। ਹੁਣ ਇਸ ਫ਼ਿਲਮ ਦੀ ਸਫ਼ਲਤਾ ਨੂੰ ਦੇਖਦੇ ਹੋਏ ਅਤੇ ਪਾਕਿਸਤਾਨ ‘ਚ ਪੰਜਾਬੀ ਸਿਨੇਮਾ ਦੇ ਲਵਰਸ ਨੂੰ ਵੇਖਦੇ ਹੋਏ ਫਿਲਮ ਮੇਕਰਸ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ।
View this post on Instagram
ਦੱਸ ਦਈਏ ਕਿ ਖ਼ਬਰ ਹੈ ਕਿ ਗਿੱਪੀ ਅਤੇ ਜੈਸਮੀਨ ਦੀ ਇਸ ਫਿਲਮ ਨੂੰ ਪਾਕਿਸਤਾਨ ‘ਚ ਰਿਲੀਜ਼ ਕੀਤਾ ਜਾ ਰਿਹਾ ਹੈ। ਜੀ ਹਾਂ, ‘ਹਨੀਮੂਨ’ ਫ਼ਿਲਮ 11 ਨਵੰਬਰ ਨੂੰ ਪਾਕਿਸਤਾਨ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦੂਜੇ ਪਾਸੇ, ਇਸ ਖ਼ਬਰ ਤੋਂ ਬਾਅਦ ਗਿੱਪੀ ਤੇ ਜੈਸਮੀਨ ਦੇ ਪਾਕਿਸਤਾਨੀ ਫ਼ੈਨਜ਼ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ। ਇਸ ਦੀ ਜਾਣਕਾਰੀ ਗਿੱਪੀ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕਰ ਦਿੱਤੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h