ਪੰਜਾਬ ਵਿੱਚ ਇੱਕ ਅਜਿਹੀ ਵਾਰਦਾਤ ਵਾਪਰੀ ਹੈ ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਦੱਸ ਦੇਈਏ ਕਿ ਇੱਕ ਕੁੜੀ ਨੂੰ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਅਜਿਹੀ ਸਜਾ ਮਿਲੀ ਜਿਸਨੂੰ ਸੁਨ ਤੁਹਾਡੀ ਵੀ ਰੂਹ ਕੰਬ ਜਾਵੇਗੀ।
ਦੱਸ ਦੇਈਏ ਕਿ ਥਾਣਾ ਕੋਟ ਈਸੇ ਖਾ ਅਧੀਨ ਪੈਂਦੇ ਪਿੰਡ ਦੋਲਾਈਵਾਲਾ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਭਰਾ ਨੇ ਪ੍ਰੇਮ ਵਿਆਹ ਨੂੰ ਲੈ ਕੇ ਆਪਣੀ ਭੈਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ DSK ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਟ ਈਸੇ ਖਾ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਪੁਲਿਸ ਪਾਰਟੀ ਨਾਲ ਉੱਥੇ ਪਹੁੰਚੇ ਅਤੇ ਜਾਂਚ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕੇ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ।
DSP ਰਮਨਦੀਪ ਸਿੰਘ ਨੇ ਦੱਸਿਆ ਕਿ ਦੌਲੇ ਵਾਲਾ ਦੀ ਰਹਿਣ ਵਾਲੀ ਸਿਮਰਨ ਕੌਰ ਦਾ ਲਗਭਗ 3 ਸਾਲ ਪਹਿਲਾਂ ਦੌਲੇ ਵਾਲਾ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ, ਜਿਸ ਕਾਰਨ ਉਸਦੇ ਪਰਿਵਾਰਕ ਮੈਂਬਰ ਨਾਖੁਸ਼ ਸਨ।
ਜਿਸ ਕਾਰਨ ਉਸਦੇ ਭਰਾ ਨੇ ਅੱਜ ਦੇਰ ਰਾਤ ਆਪਣੀ ਭੈਣ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਥਾਣਾ ਇੰਚਾਰਜ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ ਗਿਆ ਹੈ।