ਸ਼ਨੀਵਾਰ, ਮਾਰਚ 14, 2026 12:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਵਿਸ਼ਵ ਭਰ  ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

by Pro Punjab Tv
ਮਾਰਚ 14, 2026
in Featured News, ਪੰਜਾਬ
0
ਵਿਸ਼ਵ ਭਰ  ਦੇ ਦਿੱਗਜ਼ ਉਦਯੋਗਪਤੀਆਂ ਨੇ ਅੱਜ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਪੰਜਾਬ ਨੂੰ ਨਿਵੇਸ਼ ਧੁਰੇ ਵਿੱਚ ਬਦਲਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਇਨ੍ਹਾਂ ਪ੍ਰਮੁੱਖ ਉਦਯੋਗਪਤੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਰਾਜ ਵਿੱਚ ਨਵੇਂ ਨਿਵੇਸ਼ ਅਤੇ ਵਿਸਥਾਰ ਸਬੰਧੀ ਯੋਜਨਾਵਾਂ ਦਾ ਐਲਾਨ ਕੀਤਾ।
ਦੁਨੀਆ ਦੀ ਮੋਹਰੀ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਕਾਰਜਕਾਰੀ ਚੇਅਰਮੈਨ ਲਕਸ਼ਮੀ ਐਨ. ਮਿੱਤਲ ਨੇ ਕਿਹਾ, “ਪੰਜਾਬ ਵਿੱਚ ਹੋਣਾ ਮੇਰੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਧਰਤੀ ਸਖ਼ਤ ਮਿਹਨਤ, ਹੰਢਣਸਾਰਤਾ ਅਤੇ ਉਦਾਰਤਾ ਸਿਖਾਉਂਦੀ ਹੈ। ਪੰਜਾਬ ਮਹਿਜ਼ ਇਕ ਸੂਬਾ ਹੀ ਨਹੀਂ ਸਗੋਂ ਊਰਜਾ, ਹਿੰਮਤ ਅਤੇ ਅੱਗੇ ਵਧਣ ਦੀ ਲਈ ਦ੍ਰਿੜ ਇਰਾਦੇ ਦਾ ਨਾਂ ਹੈ। ਪੰਜਾਬੀ ਆਪਣੀ ਬੇਮਿਸਾਲ ਮਿਹਨਤ ਅਤੇ ਲਗਨ ਕਾਰਨ ਦੁਨੀਆ ਵਿੱਚ ਜਿੱਥੇ ਵੀ ਹਨ, ਉਥੇ ਹੀ ਆਪਣੀ ਵਿਲੱਖਣ ਪਛਾਣ ਰੱਖਦੇ ਹਨ।”
ਉਨ੍ਹਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਖੇਤਾਂ ਤੋਂ ਲੈ ਕੇ ਵਣਜ ਤੱਕ ਦ੍ਰਿੜ ਵਚਨਬੱਧਤਾ ਨਾਲ ਆਪਣੀ ਪਛਾਣ ਬਣਾਈ ਹੈ। ਬਠਿੰਡਾ ਤੇਲਸੋਧਕ ਕਾਰਖਾਨਾ ਨਵੀਨਤਮ ਤਕਨਾਲੋਜੀ ਨਾਲ ਪੰਜਾਬ ਵਿੱਚ ਆਉਣ ਵਾਲੇ ਉਦਯੋਗ ਲਈ ਮਜ਼ਬੂਤ ਨੀਂਹ ਹੈ। ਅਸੀਂ ਪੰਜਾਬ ਵਿੱਚ 60,000 ਕਰੋੜ ਤੋਂ ਵੱਧ ਦਾ ਨਿਵੇਸ਼ ਕੀਤਾ ਹੈ ਜੋ ਕਿ ਸੂਬੇ ਅੰਦਰ ਹੁਣ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਹੈ। ਘਰੇਲੂ  ਗੈਸ ਦੀ ਮੌਜੂਦਾ  ਘਾਟ ਦੇ ਮੱਦੇਨਜ਼ਰ, ਰਿਫਾਇਨਰੀ ਨੇ ਉਤਪਾਦਨ 1000 ਟਨ ਤੋਂ ਵਧਾ ਕੇ 3000 ਟਨ ਪ੍ਰਤੀ ਦਿਨ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਨਿਰੰਤਰ ਸਮਰਥਨ ਨਾਲ, ਅਸੀਂ 26,000 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਮੈਗਾ ਵਿਸ਼ਵ ਪੱਧਰੀ ਪੈਟਰੋਕੈਮੀਕਲ ਕੰਪਲੈਕਸ ਵੀ ਸਥਾਪਤ ਕੀਤਾ ਹੈ ਜੋ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੱਡਾ ਹੁਲਾਰਾ ਦੇ ਰਿਹਾ ਹੈ ਅਤੇ ਪੰਜਾਬ ਵਿੱਚ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਪ੍ਰਦਾਨ ਕਰ ਰਿਹਾ ਹੈ।
ਲਕਸ਼ਮੀ ਐਨ. ਮਿੱਤਲ ਨੇ ਅੱਗੇ ਨਵੀਆਂ ਵਿਸਥਾਰ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ, “ਸਾਡੀ ਕੰਪਨੀ ਨਵਿਆਉਣਯੋਗ ਅਤੇ ਟਿਕਾਊ ਊਰਜਾ ਵਿੱਚ ਆਪਣੀ ਭਾਗੀਦਾਰੀ ਵਧਾਏਗੀ। ਅਸੀਂ ਆਧੁਨਿਕ ਤਕਨਾਲੋਜੀ ਅਤੇ ਮਸ਼ੀਨੀ ਬੁੱਧੀਮਾਨਤਾ ਦੀ ਵਰਤੋਂ ਕਰਕੇ 500 ਫਿਊਲ ਸਟੇਸ਼ਨ ਸਥਾਪਤ ਕਰਕੇ ਪੈਟਰੋਲ ਪੰਪ ਖੇਤਰ ਵਿੱਚ ਪ੍ਰਵੇਸ਼ ਕਰਾਂਗੇ। ਪੰਜਾਬ ਵਿੱਚ ਪਹਿਲਾ ਪੈਟਰੋਲ ਪੰਪ ਜਲਦੀ ਹੀ ਬਠਿੰਡਾ ਵਿੱਚ ਸ਼ੁਰੂ ਕੀਤਾ ਜਾਵੇਗਾ। ਮੈਂ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਉਦਯੋਗਿਕ ਖੇਤਰ ਅਤੇ ਇਸਦੇ ਤੇਜ਼ ਵਿਕਾਸ ਨੂੰ ਤਰਜੀਹ ਦੇਣ ਲਈ  ਵਿਖਾਈ  ਗਈ ਨਿੱਜੀ ਦਿਲਚਸਪੀ ਦੀ ਸ਼ਲਾਘਾ ਕਰਦਾ ਹਾਂ। ਸਾਡੀ ਕੰਪਨੀ ਅਤੇ ਪੰਜਾਬ ਸਰਕਾਰ ਵਿਚਕਾਰ ਪੰਜਾਬ ਵਿੱਚ ਉਦਯੋਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਭਾਈਵਾਲੀ ਲੰਬੇ ਸਮੇਂ ਤੱਕ ਚੱਲੇਗੀ ਅਤੇ ਅਸੀਂ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਹੋਰ ਵੀ ਯੋਗਦਾਨ ਪਾਉਣ ਲਈ ਤਿਆਰ ਹਾਂ।”
ਆਪਣੇ ਵਿਚਾਰ ਸਾਂਝੇ ਕਰਦੇ ਹੋਏ, ਹੀਰੋ ਐਂਟਰਪ੍ਰਾਈਜ਼ ਦੇ ਚੇਅਰਮੈਨ ਸੁਨੀਲ ਕਾਂਤ ਮੁੰਜਾਲ ਨੇ ਕਿਹਾ, “ਪੰਜਾਬ ਸਰਕਾਰ ਪੰਜਾਬ ਨੂੰ ਉਦਯੋਗਿਕ ਰਾਹ ਤੇ ਵਾਪਸ ਲਿਆਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਪੰਜਾਬ ਕਦੇ ਦੇਸ਼ ਵਿੱਚ ਆਰਥਿਕ ਤੌਰ ‘ਤੇ ਮੋਹਰੀ ਸੂਬਾ ਸੀ ਅਤੇ ਹੁਣ ਉਦਯੋਗਿਕ ਵਿਕਾਸ, ਪ੍ਰਗਤੀਸ਼ੀਲ ਖੇਤੀਬਾੜੀ ਅਤੇ ਤਕਨਾਲੋਜੀ, ਸਿੱਖਿਆ, ਸਿਹਤ ਸੰਭਾਲ ਅਤੇ ਰੀਅਲ ਅਸਟੇਟ ‘ਤੇ ਧਿਆਨ ਕੇਂਦਰਿਤ ਕਰਕੇ ਇਸਨੂੰ ਦੁਬਾਰਾ ਬਦਲਣ ਲਈ ਜ਼ੋਰਦਾਰ ਯਤਨ ਕੀਤੇ ਜਾ ਰਹੇ ਹਨ। ਇਹ ਸਮਾਗਮ ਉਦਯੋਗਪੱਖੀ  ਨੀਤੀਆਂ ਨਾਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਨੂੰ ਪ੍ਰਤੱਖ ਰੂਪ ਦੇਣ ਵਿਚ ਬਹੁਤ ਮਦਦ ਕਰੇਗਾ।”
ਉਨ੍ਹਾਂ ਅੱਗੇ ਕਿਹਾ, “ਅੱਜ ਭਾਰਤ ਅਤੇ ਭਾਰਤੀ ਵਿਸ਼ਵ ਪੱਧਰ ‘ਤੇ ਅਜਿਹੀ ਨਰੋਈ ਛਬੀ ਦਾ ਆਨੰਦ ਮਾਣਦੇ ਹਨ ਜੋ ਪਹਿਲਾਂ ਕਦੇ ਨਹੀਂ ਬਣੀ ਸੀ ਅਤੇ ਸਾਨੂੰ ਵਿਕਾਸ ਨੂੰ ਤੇਜ਼ ਕਰਨ ਲਈ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ। ਪੰਜਾਬ ਨੂੰ ਦੇਸ਼ ਦੇ ਮੋਹਰੀ ਰਾਜਾਂ ਵਿੱਚ ਲਿਜਾਣ ਲਈ ਇਸ ਗਤੀ ਨੂੰ ਬਣਾਈ ਰੱਖਣਾ ਮਹੱਤਵਪੂਰਨ ਹੈ, ਕਿਉਂਕਿ ਬਹੁਤ ਸਾਰੇ ਖੇਤਰ ਵਿਕਾਸ ਲਈ ਇੱਕ ਦੂਜੇ ‘ਤੇ ਨਿਰਭਰ ਹਨ। ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਨੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਾਲੀਆਂ ਕਈ ਨਿਵੇਕਲੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।”
ਟਾਟਾ ਸਟੀਲ ਲਿਮਟਿਡ ਦੇ ਸੀ.ਈ.ਓ ਅਤੇ ਮੈਨੇਜਿੰਗ ਡਾਇਰੈਕਟਰ ਟੀ. ਵੀ. ਨਰਿੰਦਰਨ ਨੇ ਕਿਹਾ, “ਮੈਂ ਪੰਜਾਬ ਸਰਕਾਰ, ਖਾਸ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਾਹਣਾ ਕਰਦਾ ਹਾਂ, ਜਿਨ੍ਹਾਂ ਨੇ ਲੁਧਿਆਣਾ ਵਿੱਚ ਟਾਟਾ ਪ੍ਰੋਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ ਅਤੇ ਇਹ ਪ੍ਰਾਜੈਕਟ ਹੁਣ ਉਦਘਾਟਨ ਦੇ ਪੜਾਅ ‘ਤੇ ਹੈ। ਸਾਨੂੰ ਪੰਜਾਬ ਵਿੱਚ ਇੱਕ ਸ਼ਾਨਦਾਰ ਤਜਰਬਾ ਹੋਇਆ ਹੈ। ਸਾਡੇ ਪ੍ਰੋਜੈਕਟ ਨੂੰ ਦੋ ਸਾਲ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਨਿਰੰਤਰ ਸਮਰਥਨ ਅਤੇ ਸਹਿਯੋਗ ਕਾਰਨ ਇਸਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਪਲਾਂਟ ਦੁਨੀਆ ਵਾਤਾਵਰਣ ਪੱਖੀ ਅਤੇ ਸਾਫ਼ ਸਟੀਲ ਪੈਦਾ ਕਰਨ ਲਈ ਊਰਜਾ-ਕੁਸ਼ਲ ਤਕਨੀਕਾਂ ਦੀ ਵਰਤੋਂ ਕਰਨ ਵਾਲੀਆਂ ਨਵੀਨਤਮ ਸਹੂਲਤਾਂ ਵਿੱਚੋਂ ਇੱਕ ਹੋਵੇਗਾ। ਟਾਟਾ ਦਾ 3200 ਕਰੋੜ ਰੁਪਏ ਦਾ ਇਹ ਸਟੀਲ ਪਲਾਂਟ ਸਿਰਫ ਸ਼ੁਰੂਆਤ ਹੈ ਅਤੇ ਆਉਂਦੇ ਸਮੇਂ ਵਿੱਚ ਹੋਰ ਵੀ ਬਹੁਤ ਨਿਵੇਸ਼ ਹੋਵੇਗਾ।”
ਇਕੱਠ ਨੂੰ ਸੰਬੋਧਨ ਕਰਦੇ ਹੋਏ, ਰਾਜ ਸਭਾ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਕਿਹਾ, “ਇਹ ਪੰਜਾਬ ਲਈ ਸੱਚਮੁੱਚ ਇੱਕ ਨਵੀਂ ਸ਼ੁਰੂਆਤ ਹੈ ਕਿਉਂਕਿ ਪੰਜਾਬ ਸਰਕਾਰ ਨੇ ਉਦਯੋਗ ਲਈ ਪ੍ਰਭਾਵਸ਼ਾਲੀ ਨੀਤੀਆਂ ਲਿਆਂਦੀਆਂ ਹਨ ਜੋ ਇਤਿਹਾਸ ਰਚ ਰਹੀਆਂ ਹਨ। ਇਹ ਨਵੀਆਂ ਨੀਤੀਆਂ ਉਦਯੋਗਿਕ ਭਾਈਵਾਲਾਂ, ਖਾਸ ਕਰਕੇ ਨੌਜਵਾਨਾਂ, ਵਾਤਾਵਰਣ ਅਤੇ ਉੱਚ-ਤਕਨੀਕੀ ਖੇਤਰਾਂ ਦੇ ਮੁੱਦਿਆਂ ਅਤੇ ਸਰੋਕਾਰਾਂ ਨੂੰ ਸੰਬੋਧਿਤ ਕਰਦੀਆਂ ਹਨ।”
ਉਨ੍ਹਾਂ ਇਹ ਵੀ ਐਲਾਨ ਕੀਤਾ, “ਟ੍ਰਾਈਡੈਂਟ ਗਰੁੱਪ ਅਗਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ 5000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਅਤੇ ਟੈਕਸਟਾਈਲ ਸੈਕਟਰ ਵਿੱਚ 10,000 ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾਣਗੇ ਜਿਨਾਂ ਵਿਚੋਂ 5000 ਮਹਿਲਾਵਾਂ ਲਈ ਹੋਣਗੀਆਂ।
ਰਜਿੰਦਰ ਗੁਪਤਾ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਉਦਯੋਗਿਕ ਖੇਤਰ ਵਿੱਚ ਇੱਕ ਨਵੀਂ ਸਵੇਰ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਹਿਰਦ ਯਤਨਾਂ ਲਈ ਪ੍ਰਸ਼ੰਸਾ ਦੀ ਹੱਕਦਾਰ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇੱਕ ਵਾਰ ਫਿਰ ਉਦਯੋਗਿਕ ਵਿਕਾਸ ਵਿੱਚ ਚੋਟੀ ਦੇ ਦਸ ਰਾਜਾਂ ਵਿੱਚ ਗਿਣਿਆ ਜਾਵੇਗਾ। ਇਹ ਪੰਜਾਬ ਲਈ ਇਸ ਖੇਤਰ ਵਿੱਚ ਹੋਰ ਬੁਲੰਦੀਆਂ ਛੋਹਣ ਦਾ ਸਹੀ ਸਮਾਂ ਹੈ। ਉਦਯੋਗਿਕ ਖੇਤਰ ਵਿੱਚ ਪੰਜਾਬ ਦਾ ਵਿਕਾਸ ਬੇਮਿਸਾਲ ਅਤੇ ਤੁਲਨਾ ਤੋਂ ਪਰੇ ਹੈ।”
ਜੇ.ਐੱਸ. ਡਬਲਿਊ ਗਰੁੱਪ ਦੇ ਚੇਅਰਮੈਨ ਸੱਜਣ ਜਿੰਦਲ ਨੇ ਵੀ ਵਿਸਥਾਰ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਕਿਹਾ, “ਮੇਰਾ ਪਿਛੋਕੜ ਪੰਜਾਬ ਨਾਲ ਜੁੜਿਆ ਹੈ ਅਤੇ ਮੈਨੂੰ ਪੰਜਾਬ ਦੀ ਵਿਕਾਸ ਦੇ  ਸਫਰ ਨਾਲ ਜੁੜੇ ਹੋਣ ‘ਤੇ ਮਾਣ ਹੈ। ਅਸੀਂ ਆਪਣੇ ਰਾਜਪੁਰਾ ਪਲਾਂਟ ਦਾ ਵਿਸਥਾਰ ਕਰਾਂਗੇ ਅਤੇ ਸਟੀਲ ਖੇਤਰ ਵਿੱਚ ਸਮਰੱਥਾ ਵਧਾਉਣ ਲਈ 3000 ਕਰੋੜ ਦਾ ਨਿਵੇਸ਼ ਕਰਾਂਗੇ।”
ਉਨ੍ਹਾਂ ਅੱਗੇ ਕਿਹਾ, “ਪੰਜਾਬ ਰਵਾਇਤੀ ਤੌਰ ‘ਤੇ ਖੇਤੀਬਾੜੀ ਲਈ ਜਾਣਿਆ ਜਾਂਦਾ ਹੈ ਪਰ ਅੱਜ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀਆਂ ਗਈਆਂ ਪ੍ਰਗਤੀਸ਼ੀਲ ਅਤੇ ਨਿਵੇਸ਼ ਪੱਖੀ ਨੀਤੀਆਂ ਕਾਰਨ ਇੱਕ ਮਜਬੂਤ ਉਦਯੋਗਿਕ ਹੱਬ ਵਜੋਂ ਉੱਭਰ ਰਿਹਾ ਹੈ। ਉੱਦਮਤਾ ਪੰਜਾਬੀਆਂ ਦੇ ਖੂਨ ਵਿੱਚ ਦੌੜਦੀ ਹੈ ਅਤੇ ਉਹ ਦੁਨੀਆ ਦੇ ਹਰ ਕੋਨੇ ਵਿੱਚ ਪੰਜਾਬ ਨੂੰ ਮਾਣ ਦਿਵਾਉਂਦੇ ਰਹਿੰਦੇ ਹਨ। ਮੈਂ ਇਨਵੈਸਟ ਪੰਜਾਬ ਸੰਮੇਲਨ ਦੇ ਆਯੋਜਨ ਅਤੇ ਇਸਦੀਆਂ ਸਰਗਰਮ ਪਹਿਲਕਦਮੀਆਂ ਲਈ ਵੀ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਾ ਹਾਂ ਜੋ ਪੰਜਾਬ ਨੂੰ ਉਦਯੋਗ ਅਤੇ ਵਿਕਾਸ ਲਈ ਭਾਰਤ ਦੇ ਮੋਹਰੀ ਸਥਾਨਾਂ ਵਿੱਚੋਂ ਇੱਕ ਵਜੋਂ ਸਥਾਪਿਤ ਕਰ ਰਹੀਆਂ ਹਨ।
Tags: latest newslatest Updatepropunjabnewspunjab cm bhagwant singh maanpunjab governmentpunjab newspunjabi news
Share197Tweet123Share49

Related Posts

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026

ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਮਾਰਚ 14, 2026

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026
Load More

Recent News

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.