ਵੀਰਵਾਰ, ਜਨਵਰੀ 15, 2026 01:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ

ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ

by Pro Punjab Tv
ਜਨਵਰੀ 15, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ ਸਥਾਨਾਂ ਦੀ ਨਿਲਾਮੀ ਕਰੇਗੀ, ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ, 2026 ਤੱਕ ਹੈ।

ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਈਆਂ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ, ਜੋ ਭਗਵੰਤ ਮਾਨ ਸਰਕਾਰ ਦੀ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ, ਸਮੁੱਚੀ ਪਾਰਦਰਸ਼ਤਾ ਲਾਗੂ ਕਰਨ ਅਤੇ ਘਰ ਖਰੀਦਦਾਰਾਂ, ਉੱਦਮੀਆਂ ਅਤੇ ਸੰਸਥਾਗਤ ਨਿਵੇਸ਼ਕਾਂ ਦੁਆਰਾ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕ-ਪੱਖੀ ਨੀਤੀਆਂ ਦਾ ਲਾਭ ਉਠਾਉਣ ਦੀ ਰਣਨੀਤੀ ਨੂੰ ਦਰਸਾਉਂਦੀ ਹੈ।

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਗ੍ਰੇਟਰ ਮੋਹਾਲੀ ਅਰਬਨ ਡਿਵੈਲਪਮੈਂਟ ਅਥਾਰਟੀ ਦੀਆਂ 42 ਸਾਈਟਾਂ ਨੂੰ ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਿਆ। ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਈਆਂ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ।

ਸ. ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਿਵੇਸ਼ਕ-ਪੱਖੀ ਨੀਤੀਆਂ ਸਦਕਾ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਹੋਇਆ ਹੈ ਅਤੇ ਇਸ ਸੈਕਟਰ ਨੂੰ ਕਾਫ਼ੀ ਉਤਸ਼ਾਹ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਿਟੀਆਂ ਵੱਲੋਂ ਸਮੇਂ-ਸਮੇਂ ‘ਤੇ ਕੀਤੀਆਂ ਗਈਆ ਈ-ਆਕਸ਼ਨਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਇਸ ਲੜੀ ਨੂੰ ਜਾਰੀ ਰੱਖਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ ਵੱਲੋਂ ਸਾਲ 2026 ਦੀ ਪਹਿਲੀ ਮੈਗਾ ਆਕਸ਼ਨ 14 ਜਨਵਰੀ,2026 ਤੋਂ 11 ਫਰਵਰੀ, 2026 ਤੱਕ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਪਿਛਲੀ ਕੈਬਨਿਟ ਮੀਟਿੰਗ ਵਿੱਚ ਲਏ ਫ਼ੈਸਲੇ ਅਨੁਸਾਰ ਇਸ ਨੀਲਾਮੀ ਵਿੱਚ ਪੇਸ਼ ਕੀਤੀਆਂ ਜਾ ਰਹੀਆਂ ਪ੍ਰਾਪਰਟੀਆਂ ਦੀ ਕੀਮਤ ਨੂੰ ਤਰਕਸੰਗਤ ਕੀਤਾ ਗਿਆ ਹੈ, ਤਾਂ ਜੋ ਹਰੇਕ ਵਰਗ ਦਾ ਵਿਅਕਤੀ ਆਪਣੀ ਲੋੜ ਅਨੁਸਾਰ ਪ੍ਰਾਪਰਟੀ ਨੂੰ ਆਸਾਨੀ ਨਾਲ ਖਰੀਦ ਸਕੇ, ਜਿਸ ਨਾਲ ਉਸ ਦਾ ਆਪਣਾ ਘਰ ਬਣਾਉਣ ਜਾਂ ਨਵਾਂ ਕਾਰੋਬਾਰ ਸ਼ੁਰੂ ਕਰਨ ਦਾ ਸੁਪਨਾ ਪੂਰਾ ਹੋ ਸਕੇ।

ਉਨ੍ਹਾਂ ਦੱਸਿਆ ਕਿ ਇਸ ਨੀਲਾਮੀ ਵਿੱਚ ਪੇਸ਼ ਕੀਤੀਆਂ ਗਈਆਂ ਪ੍ਰਾਪਰਟੀਆਂ ਸ਼ਹਿਰਾਂ ਦੇ ਵਿਚੋਂ-ਵਿਚ ਹਨ ਅਤੇ ਆਵਾਜਾਈ ਦੇ ਵੱਖ-ਵੱਖ ਸਾਧਨਾਂ ਜਿਵੇਂ ਕੌਮਾਂਤਰੀ ਹਵਾਈ ਅੱਡੇ, ਰੇਲਵੇ ਸਟੇਸ਼ਨ ਅਤੇ ਸੜਕੀ ਮਾਰਗ ਰਾਹੀਂ ਬਹੁਤ ਹੀ ਆਸਾਨੀ ਨਾਲ ਪਹੁੰਚ ਕਰਨ ਯੋਗ ਹਨ।

ਸ. ਮੁੰਡੀਆਂ ਨੇ ਦੱਸਿਆ ਕਿ ਸਮੁੱਚੀ ਨੀਲਾਮੀ ਪ੍ਰੀਕਿਰਿਆ ਗਮਾਡਾ ਵੱਲੋਂ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਬੋਲੀ ਲਈ ਯੋਗਤਾ, ਸਾਈਟਾਂ ਦੀ ਅਦਾਇਗੀ ਸਬੰਧੀ ਸ਼ਡਿਊਲ, ਮੁਕਮੰਲ ਵੇਰਵੇ ਅਤੇ ਨਿਯਮ ਤੇ ਸ਼ਰਤਾਂ ਆਕਸ਼ਨ ਸਬੰਧੀ ਪੋਰਟਲ puda.enivida.com ‘ਤੇ ਵੇਖੀਆਂ ਜਾ ਸਕਦੀਆਂ ਹਨ ਅਤੇ ਇਸ ਆਕਸ਼ਨ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਉਪਰੰਤ ਬੋਲਕੀਕਾਰ ਆਕਸ਼ਨ ਵਿੱਚ ਭਾਗ ਲੈ ਸਕਦਾ ਹੈ। ਇਸ ਤੋਂ ਇਲਾਵਾ ਬੋਲੀਕਾਰਾਂ ਦੀ ਸਹੂਲਤ ਲਈ ਗਮਾਡਾ ਵੱਲੋਂ ਇੱਕ ਨਵੀਂ ਈ-ਮੇਲ invest.gmada@punjab.gov.in ਵੀ ਸ਼ੁਰੂ ਕੀਤੀ ਗਈ ਹੈ। ਪ੍ਰਾਪਰਟੀਆਂ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲੈਣ ਲਈ ਬੋਲੀਕਾਰ ਉਕਤ ਮੇਲ ‘ਤੇ ਸੰਪਰਕ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਪਿਛਲੀਆਂ ਸਫ਼ਲ ਰਹੀਆਂ ਨੀਲਾਮੀਆਂ ਵਾਂਗ ਹੀ, ਇਹ ਨੀਲਾਮੀ ਵੀ ਸਫ਼ਲ ਰਹੇਗੀ। ਜਿਸ ਨਾਲ ਸੂਬੇ ਵਿੱਚ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਅਤੇ ਇਸ ਦੇ ਨਾਲ ਹੀ ਆਕਸ਼ਨ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਨੂੰ ਗਮਾਡਾ ਆਪਣੇ ਅਧਿਕਾਰ ਖੇਤਰ ਵਿੱਚ ਖ਼ਰਚ ਕਰਕੇ ਵਿਕਾਸ ਦੇ ਨਵੇਂ ਮਿਆਰ ਸਥਾਪਿਤ ਕਰੇਗਾ।

ਇਨਵੈਸਟ ਮੋਹਾਲੀ 2026 ਨਿਲਾਮੀ ਨੇ ਸਮਾਵੇਸ਼ੀ ਅਤੇ ਪਾਰਦਰਸ਼ੀ ਸ਼ਹਿਰੀ ਵਿਕਾਸ ਲਈ ਨਵੇਂ ਮੌਕੇ ਦਿੱਤੇ ਹਨ, ਜਿਸ ਨਾਲ ਮੋਹਾਲੀ ਉੱਤਰੀ ਭਾਰਤ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਨਿਵੇਸ਼ ਕੇਂਦਰ ਵਜੋਂ ਉੱਭਰਿਆ ਹੈ

ਪੰਜਾਬ ਆਪਣੇ ਆਰਥਿਕ ਅਤੇ ਸ਼ਹਿਰੀ ਵਿਕਾਸ ਦੇ ਫ਼ੈਸਲਾਕੁੰਨ ਪੜਾਅ ਵਿੱਚ ਦਾਖ਼ਲ ਹੋ ਰਿਹਾ ਹੈ, ਜਿਸਦਾ ਉਦੇਸ਼ ਨਾ ਸਿਰਫ਼ ਵਿਕਾਸ ਵਿੱਚ ਤੇਜ਼ੀ ਲਿਆਉਣਾ ਸਗੋਂ ਇੱਕ ਅਜਿਹਾ ਵਿਕਾਸ ਮਾਡਲ ਤਿਆਰ ਕਰਨਾ ਹੈ ਜੋ ਸਮਾਵੇਸ਼ੀ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਮੁਤਾਬਕ ਹੋਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਨਿਵੇਸ਼ਕ-ਪੱਖੀ ਨੀਤੀਆਂ, ਪਾਰਦਰਸ਼ੀ ਸ਼ਾਸਨ ਅਤੇ ਸੰਸਥਾਗਤ ਸੁਧਾਰਾਂ ਦੇ ਨਤੀਜੇ ਵਜੋਂ ਕਈ ਖੇਤਰਾਂ ਵਿੱਚ ਵਿਕਾਸ ਦੇਖਣ ਨੂੰ ਮਿਲਿਆ ਹੈ, ਜਿਸ ਵਿੱਚ ਰੀਅਲ ਅਸਟੇਟ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਖੇਤਰਾਂ ਦੀ ਹੋਰ ਮਜ਼ਬੂਤ ਅਤੇ ਵਿਸਥਾਰ ਕਰਨਾ ਸ਼ਾਮਲ ਹੈ।

ਮੋਹਾਲੀ ਵਿੱਚ ਇਸ ਵੇਲੇ ਲਗਭਗ 50,000 ਤੋਂ 60,000 ਪੇਸ਼ੇਵਰ ਕੰਮ ਕਰ ਰਹੇ ਹਨ, ਜਿਸ ਵਿੱਚ ਅਗਲੇ ਪੰਜ ਸਾਲਾਂ ਵਿੱਚ ਆਈ.ਟੀ. ਅਤੇ ਜੀ.ਸੀ.ਸੀ. ਖੇਤਰ ਵਿੱਚ ਰੋਜ਼ਗਾਰ ਲਗਭਗ ਦੁੱਗਣਾ ਹੋਣ ਦੀ ਉਮੀਦ ਹੈ, ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਉੱਚ-ਗੁਣਵੱਤਾ ਵਾਲੀਆਂ ਹਜ਼ਾਰਾਂ ਨੌਕਰੀਆਂ ਪੈਦਾ ਹੋਣਗੀਆਂ। ਸ਼ਹਿਰ ਨੇ ਉੱਤਰੀ ਭਾਰਤ ਵਿੱਚ ਇੱਕ ਮੋਹਰੀ ਸਿੱਖਿਆ ਕੇਂਦਰ ਵਜੋਂ ਆਪਣੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕੀਤਾ ਹੈ, ਜਿਸ ਨਾਲ ਆਈ.ਐਸ.ਬੀ. ਅਤੇ ਆਈ.ਆਈ.ਐਸ.ਈ.ਆਰ. ਸਮੇਤ 27 ਤੋਂ ਵੱਧ ਇੰਜੀਨੀਅਰਿੰਗ, ਮੈਡੀਕਲ ਅਤੇ ਪ੍ਰਬੰਧਨ ਸੰਸਥਾਵਾਂ ਵਿੱਚੋਂ ਹਰ ਸਾਲ 40,000 ਤੋਂ ਵੱਧ ਵਿਦਿਆਰਥੀ ਗ੍ਰੈਜੂਏਟ ਕਰ ਰਹੇ ਹਨ ਅਤੇ ਇਸ ਨਾਲ ਉਦਯੋਗਿਕ ਖੇਤਰ ਲਈ ਹੁਨਰਮੰਦ ਪ੍ਰਤਿਭਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਮੋਹਾਲੀ ਟੀਅਰ-1 ਸ਼ਹਿਰਾਂ ਦੇ ਮੁਕਾਬਲੇ ਘੱਟ ਲਾਗਤਾਂ ਦੀ ਪੇਸ਼ਕਸ਼ ਕਰ ਰਿਹਾ ਹੈ, ਜਿਸ ਵਿੱਚ ਘੱਟ ਦਫ਼ਤਰੀ ਕਿਰਾਏ, ਪ੍ਰਤੀਯੋਗੀ ਬਿਜਲੀ ਦਰਾਂ ਅਤੇ ਰਿਹਾਇਸ਼ ਦੀਆਂ ਲਾਗਤਾਂ ਵਿੱਚ ਕਮੀ ਕੀਤੀ ਗਈ ਹੈ, ਜਿਸਦੇ ਨਤੀਜੇ ਵਜੋਂ ਸ਼ਹਿਰ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਹੁਤ ਲਾਭ ਹੋ ਰਿਹਾ ਹੈ। 23 ਤੋਂ ਵੱਧ ਵਿਭਾਗਾਂ ਨੂੰ ਕਵਰ ਕਰਨ ਵਾਲੇ ਯੂਨੀਫਾਈਡ ਸਿੰਗਲ ਵਿੰਡੋ ਸਿਸਟਮ ਦੁਆਰਾ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਇਆ ਗਿਆ ਹੈ, ਜਿਸ ਨਾਲ 30 ਤੋਂ 45 ਦਿਨਾਂ ਦੇ ਅੰਦਰ ਪ੍ਰੋਜੈਕਟ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ। ਉੱਚ-ਗੁਣਵੱਤਾ ਵਾਲਾ ਸ਼ਹਿਰੀ ਜੀਵਨ, ਯੋਜਨਾਬੱਧ ਲੇਆਉਟ, ਗ੍ਰੀਨ ਕਵਰ, ਹਵਾ ਦੀ ਬਿਹਤਰ ਗੁਣਵੱਤਾ ਅਤੇ ਮਜ਼ਬੂਤ ਖੇਤਰੀ ਸੰਪਰਕ ਸ਼ਹਿਰ ਦੇ ਵਸਨੀਕਾਂ ਅਤੇ ਨਿਵੇਸ਼ਕਾਂ ਲਈ ਆਕਰਸ਼ਣ ਨੂੰ ਹੋਰ ਵਧਾ ਰਹੇ ਹਨ।

ਮੋਹਾਲੀ ਭਾਰਤ ਦੇ ਵਿਕਸਿਤ ਅਤੇ ਸਿਹਤਮੰਦ ਸ਼ਹਿਰਾਂ ਵਿੱਚੋਂ ਤੇਜ਼ੀ ਨਾਲ ਉੱਭਰ ਰਿਹਾ ਹੈ, ਜਿਸਨੂੰ ਵੱਡੇ ਜਨਤਕ ਅਤੇ ਨਿੱਜੀ ਖੇਤਰਾਂ ਤੋਂ ਵੱਡੇ ਨਿਵੇਸ਼ਾਂ ਦਾ ਸਮਰਥਨ ਮਿਲ ਰਿਹਾ ਹੈ। ਫੋਰਟਿਸ ਹੈਲਥਕੇਅਰ 900 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਆਪਣੀ ਮੋਹਾਲੀ ਸਹੂਲਤ ਦਾ ਵਿਸਥਾਰ ਕੀਤਾ ਗਿਆ ਹੈ, ਜਿਸ ਵਿੱਚ 400 ਤੋਂ ਵੱਧ ਨਵੇਂ ਬੈੱਡ ਲਗਾਏ ਗਏ ਹਨ ਅਤੇ ਉੱਨਤ ਸਿਹਤ ਸੰਭਾਲ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੈਡੀਕਲ ਟੂਰਿਜ਼ਮ ਲਈ ਇੱਕ ਖੇਤਰੀ ਕੇਂਦਰ ਵਜੋਂ ਸ਼ਹਿਰ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸੂਚਨਾ ਤਕਨਾਲੋਜੀ ਖੇਤਰ ਵਿੱਚ ਇਨਫੋਸਿਸ ਮੋਹਾਲੀ ਦੇ ਆਈ.ਟੀ. ਸਿਟੀ ਵਿੱਚ ਲਗਭਗ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਨਵਾਂ ਕੈਂਪਸ ਉਸਾਰੀ ਅਧੀਨ ਹੈ, ਜਿਸ ਨਾਲ ਲਗਭਗ 2,500 ਹੁਨਰ ਅਧਾਰਤ ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ।

ਉੱਨਤ ਬਿਜਲੀ ਖੇਤਰ ਵਿੱਚ ਭਾਰਤ ਸਰਕਾਰ ਨੇ ਇੰਡੀਆ ਸੈਮੀਕੰਡਕਟਰ ਮਿਸ਼ਨ ਤਹਿਤ ਕਾਂਟੀਨੈਂਟਲ ਡਿਵਾਈਸ ਇੰਡੀਆ ਲਿਮਟਿਡ ਦੇ ਵਿਸਥਾਰ ਦੇ ਨਾਲ-ਨਾਲ ਸੈਮੀ-ਕੰਡਕਟਰ ਲੈਬਾਰਟਰੀ ਦੇ ਆਧੁਨਿਕੀਕਰਨ ਅਤੇ ਵਿਸਥਾਰ ਲਈ 4,500 ਕਰੋੜ ਰੁਪਏ ਦਾ ਸਮਰਥਨ ਦੇ ਰਹੀ ਹੈ। ਇਹ ਪਹਿਲ ਮੋਹਾਲੀ ਨੂੰ ਸੈਮੀਕੰਡਕਟਰ ਖੋਜ, ਵਿਕਾਸ ਅਤੇ ਨਿਰਮਾਣ ਸਹਾਇਤਾ ਲਈ ਇੱਕ ਕੌਮੀ ਕੇਂਦਰ ਵਜੋਂ ਉਭਾਰ ਰਹੀਆਂ ਹਨ। ਪ੍ਰਾਹੁਣਚਾਰੀ ਖੇਤਰ ਵਿੱਚ ਵੀ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ, ਇੰਡੀਅਨ ਹੋਟਲਜ਼ ਕੰਪਨੀ ਲਿਮਟਿਡ ਇੱਕ 225 ਕਮਰਿਆਂ ਵਾਲਾ ਤਾਜ ਹੋਟਲ ਉਸਾਰੀ ਅਧੀਨ ਹੈ ਅਤੇ ਆਈ.ਟੀ.ਸੀ. ਹੋਟਲਜ਼ ਇੱਕ ਵੈਲਕਮ ਹੋਟਲ ਵਿੱਚ 126 ਕਰੋੜ ਰੁਪਏ ਦਾ ਨਿਵੇਸ਼ ਕਰ ਰਿਹਾ ਹੈ, ਜਿਸ ਨਾਲ ਮੋਹਾਲੀ ਦੀ ਵਪਾਰਕ ਸੈਰ-ਸਪਾਟਾ, ਕਾਨਫਰੰਸਾਂ ਅਤੇ ਐਮ.ਆਈ.ਸੀ.ਈ. ਗਤੀਵਿਧੀਆਂ ਸਬੰਧੀ ਸਮਰੱਥਾ ਵਿੱਚ ਲਗਾਤਾਰ ਮਜ਼ਬੂਤੀ ਆ ਰਹੀ ਹੈ।

 

Tags: Aam Aadmi Party Punjabcm bhagwant mannGMADAGMADA offers online auction of 42 prime locationsHardeep Singh Mundianlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab news
Share197Tweet123Share49

Related Posts

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026
Load More

Recent News

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.