ਖੰਨਾ/ਈਸੜੂ: ਗੋਆ ਦੇ ਮਹਾਨ ਸ਼ਹੀਰ ਕਰਨੈਲ ਸਿੰਘ ਈਸੜੂ (Karnail Singh Isru) ਦੇ ਸਨਮਾਨ ‘ਚ ਗੋਆ ਸਰਕਾਰ (Goa government) ਨੇ ਈਸੜੂ ਦੇ ਵਸਨੀਕਾਂ ਲਈ ਖਾਸ ਐਲਾਨ ਕੀਤਾ ਹੈ। ਦੱਸ ਦਈਏ ਕਿ ਈਸੜੂ ਦੇ ਸਰਪੰਚ ਦੀ ਅਗਵਾਈ ਹੇਠ ਇੱਕ ਵਫ਼ਦ ਗੋਆ ਗਿਆ। ਜਿੱਥੇ ਉਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ (Pramod Sawant) ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਗੋਆ ਦੇ ਰਾਜਪਾਲ ਪੀਐਸ ਸ੍ਰੀਧਰਨ (Goa Governor PS Sreedharan) ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਸ਼ਹੀਦ ਕਰਨੈਲ ਦੀ ਪਤਨੀ ਚਰਨਜੀਤ ਕੌਰ ਨੂੰ ਸੂਬਾ ਸਰਕਾਰ ਵਲੋਂ 10 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਲਈ ਧੰਨਵਾਦ ਕੀਤਾ ਗਿਆ।
ਇਸ ਦੇ ਨਾਲ ਹੀ ਮੋਪਾ ਏਅਰਪੋਰਟ ਤੋਂ ਪਤਗ ਦੇਵੀ ਲਈ ਬਣ ਰਹੀ ਨਵੀਂ ਸੜਕ ਦਾ ਨਾਂ ਖੰਨਾ ਦੇ ਪਿੰਡ ਈਸੜੂ ਦੇ ਸ਼ਹੀਦ ਕਰਨੈਲ ਸਿੰਘ ਦੇ ਨਾਂ ’ਤੇ ਰੱਖਣ ਦਾ ਵੀ ਐਲਾਨ ਕੀਤਾ। ਵਫ਼ਦ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਵਫ਼ਦ ਨੂੰ ਮੁੱਖ ਮੰਤਰੀ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਸ਼ਹੀਦ ਕਰਨੈਲ ਸਿੰਘ ਜਿਸ ਬਾਰਡਰ ’ਤੇ ਸ਼ਹੀਦ ਹੋਇਆ ਸੀ, ਉਸ ਥਾਂ ’ਤੇ ਕਰਨੈਲ ਸਿੰਘ ਦੀ ਯਾਦ ’ਚ 11 ਕਰੋੜ ਦੀ ਲਾਗਤ ਨਾਲ ਸ਼ਹੀਦੀ ਸਮਾਰਕ ਵੀ ਬਣਾਇਆ ਜਾ ਰਿਹਾ ਹੈ।
ਇਨ੍ਹਾਂ ਹੀ ਨਹੀਂ ਈਸੜੂ ਦੇ ਸਰਪੰਚ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਗੋਆ ਦੇ ਮੁੱਖ ਮੰਤਰੀ ਵਲੋਂ ਭਰੋਸਾ ਦਿੱਤਾ ਗਿਆ ਕਿ ਪਿੰਡ ਦੇ ਸਰਪੰਚ ਵਲੋਂ ਪਿੰਡ ਦੇ ਜਿਸ ਵੀ ਵਿਅਕਤੀ ਬਾਰੇ ਗੋਆ ਆਉਣ ਦੀ ਸੂਚਨਾ ਦਿੱਤੀ ਜਾਵੇਗੀ, ਉਸ ਨੂੰ ਸਰਕਾਰੀ ਮਹਿਮਾਨ ਨਿਵਾਜ਼ੀ ਦਿੱਤੀ ਜਾਵੇਗੀ।
ਯੂਨੀਵਰਸਿਟੀ ’ਚ ਹੋਵੇਗੀ ਚੇਅਰ ਸਥਾਪਤ
ਸ਼ਹੀਦ ਕਰਨੈਲ ਸਿੰਘ ਈਸੜੂ ਦੇ ਪਿੰਡ ਦਾ ਵਫ਼ਦ ਬਾਅਦ ’ਚ ਰਾਜਪਾਲ ਸ੍ਰੀਧਰਨ ਪਿਲੈ ਨੂੰ ਮਿਲਿਆ। ਵਫ਼ਦ ਨੇ ਰਾਜਪਾਲ ਤੋਂ ਮੰਗੀ ਕੀਤੀ ਗੋਆ ਯੂਨੀਵਰਸਿਟੀ ’ਚ ਸ਼ਹੀਦ ਕਰਨੈਲ ਸਿੰਘ ਚੇਅਰ ਸਥਾਪਤ ਕੀਤੀ ਜਾਵੇ। ਰਾਜਪਾਲ ਨੇ ਕਿਹਾ ਕਿ ਉੱਚ ਅਧਿਕਾਰੀਆਂ ਨਾਲ ਸਲਾਹ ਮਸ਼ਵਰਾ ਕਰਕੇ ਇਸ ਸਬੰਧੀ ਜਲਦੀ ਐਲਾਨ ਕੀਤਾ ਜਾਵੇਗਾ।
ਸਰਪੰਚ ਗੁਰਬਿੰਦਰ ਸਿੰਘ ਤੇ ਬਾਕੀ ਮੈਂਬਰਾਂ ਵਲੋਂ ਗੋਆ ਦੇ ਮੁੱਖ ਮੰਤਰੀ ਤੇ ਰਾਜਪਾਲ ਦਾ ਸ਼ਹੀਦ ਕਰਨੈਲ ਸਿੰਘ ਦੀ ਯਾਦੂ ਨੂੰ ਅਹਿਮ ਫ਼ੈਸਲੈ ਲੈਣ ’ਤੇ ਧੰਨਵਾਦ ਕੀਤਾ ਤੇ ਸਰਕਾਰ ਦਾ ਮਹਿਮਾਨ ਨਿਵਾਜ਼ੀ ਲਈ ਧੰਨਵਾਦ ਕੀਤਾ। ਸਰਕਾਰ ਵਲੋਂ ਵਫ਼ਦ ਦਾ ਸਰਕਾਰੀ ਸਨਮਾਨਾਂ ਨਾਲ ਸਨਮਾਨ ਕੀਤਾ ਗਿਆ ਤੇ ਵਾਪਸੀ ਸਮੇਂ ਤੋਹਫ਼ੇ ਵੀ ਦਿੱਤੇ।