ਸੋਮਵਾਰ, ਮਈ 12, 2025 07:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਅਗਲੇ ਪੰਜ ਸਾਲ ਦੌਰਾਨ 5000 ਏਕੜ ਰਕਬੇ ‘ਚ ਝੀਂਗਾ ਪਾਲਣ ਅਪਨਾਉਣ ਦਾ ਟੀਚਾ, ਵਿਭਾਗ ਵੱਲੋਂ ਦਿੱਤੀ ਜਾ ਰਹੀ 40 ਤੋਂ 60 ਫ਼ੀਸਦੀ ਸਬਸਿਡੀ

Agriculture News: ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਝੀਂਗਾ ਪਾਲਣ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਝੀਂਗੇ ਦੇ ਸਥਾਨਕ ਮੰਡੀਕਰਨ ਦੀਆਂ ਸੰਭਾਵਨਾਵਾਂ ਤਲਾਸ਼ੇਗੀ।

by ਮਨਵੀਰ ਰੰਧਾਵਾ
ਫਰਵਰੀ 18, 2023
in ਖੇਤੀਬਾੜੀ, ਪੰਜਾਬ
0

Punjab Government: ਪੰਜਾਬ ‘ਚ ਸੇਮ ਵਾਲੀ ਬੇਕਾਰ ਪਈ ਜ਼ਮੀਨ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਅਤੇ ਪੰਜ ਸਾਲਾਂ ਦੌਰਾਨ ਝੀਂਗਾ ਪਾਲਣ ਅਧੀਨ ਰਕਬਾ 5, 000 ਏਕੜ ਕਰਨ ਦੇ ਟੀਚੇ ਨੂੰ ਲੈ ਕੇ ਮੱਛੀ ਪਾਲਣ ਵਿਭਾਗ ਵੱਲੋਂ ਰਾਜ ਪੱਧਰੀ ਝੀਂਗਾ ਪਾਲਣ ਸੈਮੀਨਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾਖੇੜਾ ਸਥਿਤ ਡੈਮੌਂਸਟ੍ਰੇਸ਼ਨ ਫ਼ਾਰਮ-ਕਮ-ਟ੍ਰੇਨਿੰਗ ਸੈਂਟਰ ਵਿਖੇ ਕਰਵਾਇਆ ਗਿਆ।

ਮੱਛੀ ਪਾਲਣ ਵਿਭਾਗ ਵੱਲੋਂ ਕੈਬਨਿਟ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਸਰਪ੍ਰਸਤੀ ਹੇਠ ਪੰਜਾਬ ਰਾਜ ਮੱਛੀ ਪਾਲਣ ਵਿਕਾਸ ਬੋਰਡ ਦੀ ਸਹਾਇਤਾ ਨਾਲ ਕਰਵਾਏ ਗਏ ਇੱਕ ਦਿਨਾ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਸ਼ਿਰਕਤ ਕੀਤੀ।

ਸੈਮੀਨਾਰ ਵਿੱਚ ਪੁੱਜੇ ਕਿਸਾਨਾਂ ਅਤੇ ਮੱਛੀ ਪਾਲਕਾਂ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਜਸਵੀਰ ਸਿੰਘ ਨੇ ਦੱਸਿਆ ਕਿ ਸਾਲ 2022-23 ਦੌਰਾਨ ਰਾਜ ਵਿੱਚ 366 ਕਿਸਾਨਾਂ ਵੱਲੋਂ 1212 ਏਕੜ ਰਕਬੇ ਵਿੱਚ ਝੀਂਗਾ ਪਾਲਣ ਕੀਤਾ ਜਾ ਰਿਹਾ ਹੈ ਜਿਸ ਤੋਂ ਲਗਭਗ 2400 ਟਨ ਝੀਂਗੇ ਦੀ ਫ਼ਸਲ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ।

ਉਨ੍ਹਾਂ ਕਿਹਾ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇਕ ਏਕੜ ਰਕਬੇ ਵਿੱਚੋਂ ਤਿੰਨ ਲੱਖ ਰੁਪਏ ਦੀ ਆਮਦਨ ਪ੍ਰਾਪਤ ਕਰ ਰਹੇ ਹਨ ਪਰ ਕੌਮਾਂਤਰੀ ਪੱਧਰ ‘ਤੇ ਝੀਂਗੇ ਦੀ ਵੱਧ ਪੈਦਾਵਾਰ ਹੋਣ ਕਾਰਨ ਇਸ ਸਾਲ ਝੀਂਗੇ ਦਾ ਰੇਟ ਕਿਸਾਨਾਂ ਨੂੰ ਘੱਟ ਮਿਲਿਆ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਲਈ ਝੀਂਗੇ ਦੀ ਫ਼ਸਲ ਦੀ ਵੇਚ-ਵੱਟ ਲਈ ਲੋਕਲ ਮੰਡੀਕਰਨ ਨੂੰ ਵਿਕਸਿਤ ਕਰਨ ਦੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਸੇਮ ਵਾਲੇ ਇਲਾਕੇ ਵਿੱਚ ਬੇਕਾਰ ਪਈ ਜ਼ਮੀਨ ਨੂੰ ਵਰਤੋਂ ਵਿੱਚ ਲਿਆ ਕੇ ਮੁਨਾਫ਼ਾ ਕਮਾਉਣ ਲਈ ਇਹ ਬਹੁਤ ਲਾਹੇਵੰਦ ਕਿੱਤਾ ਹੈ, ਇਸ ਲਈ ਪੰਜਾਬ ਸਰਕਾਰ ਇਸ ਖੇਤਰ ਵੱਲ ਖ਼ਾਸ ਤਵੱਜੋ ਦੇ ਰਹੀ ਹੈ ਅਤੇ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਝੀਂਗਾ ਪਾਲਣ ਨੂੰ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5, 000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ। ਉਨ੍ਹਾਂ ਕਿਹਾ ਕਿ ਸੈਮੀਨਾਰ ਦਾ ਮੁੱਖ ਉਦੇਸ਼ ਰਾਜ ਵਿੱਚ ਝੀਂਗਾ ਪਾਲਣ ਨੂੰ ਪ੍ਰਫੁੱਲਿਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਨੂੰ ਸਮਝਣਾ ਅਤੇ ਇਸ ਦਾ ਹੱਲ ਕੱਢਣਾ ਹੈ।

ਸੈਮੀਨਾਰ ਵਿੱਚ ਕਰੀਬ 350 ਝੀਂਗਾ ਪਾਲਕਾਂ ਅਤੇ ਵਪਾਰੀਆਂ ਨੇ ਹਿੱਸਾ ਲਿਆ। ਇਸ ਦੌਰਾਨ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਭਾਗ, ਸੋਲਰ ਪਾਵਰ ਪਲਾਂਟ ਪੀਡਾ ਅਤੇ ਝੀਂਗਾ ਪਾਲਣ ਨਾਲ ਸਬੰਧਤ ਉਤਪਾਦਾਂ ਜਿਵੇਂ ਫੀਡ, ਖਾਦਾਂ, ਪ੍ਰੋਬਾਈਟਕਸ, ਏਰੀਏਟਰਜ਼, ਵੈਲਯੂ ਏਡਿਡ ਪ੍ਰੋਡਕਟਸ ਜਿਵੇਂ ਝੀਂਗੇ ਦਾ ਆਚਾਰ ਆਦਿ ਸਬੰਧੀ ਵੱਖ-ਵੱਖ 17 ਪ੍ਰਦਰਸ਼ਨੀਆਂ ਕਿਸਾਨਾਂ ਦੀ ਜਾਣਕਾਰੀ ਦੇ ਵਾਧੇ ਲਈ ਲਗਾਈਆਂ ਗਈਆਂ।

ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਸਾਨਾਂ ਨੂੰ ਵਿਭਾਗੀ ਸਹੂਲਤਾਂ ਦਾ ਲਾਹਾ ਲੈਂਦਿਆਂ ਵੱਧ ਤੋਂ ਵੱਧ ਰਕਬਾ ਮੱਛੀ/ਝੀਂਗਾ ਪਾਲਣ ਅਧੀਨ ਲਿਆਉਣ, ਕੋਲਡ ਸਟੋਰੇਜ ਅਤੇ ਪ੍ਰੋਸੈਸਸਿੰਗ ਪਲਾਂਟ ਲਗਾਉਣ ਦੀ ਅਪੀਲ ਕੀਤੀ। ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਝੀਂਗਾ ਪਾਲਣ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਝੀਂਗੇ ਦੇ ਸਥਾਨਕ ਮੰਡੀਕਰਨ ਦੀਆਂ ਸੰਭਾਵਨਾਵਾਂ ਤਲਾਸ਼ੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਮੱਛੀ ਤੇ ਝੀਂਗਾ ਪਾਲਣ ਦਾ ਕਿੱਤਾ ਅਪਨਾਉਣ ਲਈ 40 ਤੋਂ 60 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਝੀਂਗਾ ਪਾਲਣ ਦੇ ਕਿੱਤੇ ਦੀ ਸ਼ੁਰੂਆਤ ਕਰਨ, ਢੋਆ-ਢੁਆਈ ਵਾਸਤੇ ਟਰਾਂਸਪੋਰਟ ਵਾਹਨਾਂ ਜਿਵੇਂ ਸਾਈਕਲ, ਮੋਟਰ-ਸਾਈਕਲ, ਆਟੋ-ਰਿਕਸ਼ਾ, ਇਨਸੁਲੇਟਿਡ ਤੇ ਰੈਫ਼ਰੀਜਰੇਟਿਡ ਗੱਡੀਆਂ ਦੀ ਖ਼ਰੀਦ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਜਿਸ ਲਈ ਸਬਸਿਡੀ ਜਨਰਲ ਵਰਗ ਵਾਸਤੇ 40 ਫ਼ੀਸਦੀ ਅਤੇ ਐਸ.ਸੀ/ਐਸ.ਟੀ/ਔਰਤਾਂ ਅਤੇ ਉਨ੍ਹਾਂ ਦੀਆਂ ਸਵੈ-ਸਹਾਇਤਾ ਸੰਸਥਾਵਾਂ ਲਈ 60 ਫ਼ੀਸਦੀ ਹੈ।

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਸਾਨਾਂ ਦੀਆਂ ਝੀਂਗਾ ਪਾਲਣ ਦੌਰਾਨ ਬਿਜਲੀ ਸਬੰਧੀ ਆਉਣ ਵਾਲੀਆਂ ਦਿੱਕਤਾਂ ਦੇ ਹੱਲ ਵਜੋਂ ਆਨਗਰਿੱਡ ਸੋਲਰ ਪਾਵਰ ਪਲਾਂਟ ਲਗਵਾਉਣ ਲਈ ਪ੍ਰਸ਼ਾਸਨ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਅਤੇ ਮੁੱਖ ਮਹਿਮਾਨ ਨੂੰ ਝੀਂਗਾ ਪਾਲਣ ਨੂੰ ਖੇਤੀ ਅਦਾਰੇ ਅਧੀਨ ਲਿਆਉਣ ਦੀ ਬੇਨਤੀ ਕੀਤੀ। ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਅਤੇ ਇਸ ਖੇਤਰ ਵਿੱਚ ਤਕਨੀਕੀ ਸਹਿਯੋਗ ਪ੍ਰਦਾਨ ਕਰ ਰਹੀਆਂ ਹੋਰਨਾਂ ਸੰਸਥਾਵਾਂ ਦੇ ਮਾਹਰਾਂ ਅਤੇ ਸਾਇੰਸਦਾਨਾਂ ਨੇ ਝੀਂਗਾ ਪਾਲਣ ਨਾਲ ਜੁੜੀਆਂ ਨਵੀਆਂ ਖੋਜਾਂ ਸਬੰਧੀ ਵਿਚਾਰ ਸਾਂਝੇ ਕੀਤੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: agriculturepro punjab tvpunjab newspunjabi newsShrimp Farming Punjab
Share227Tweet142Share57

Related Posts

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025
Load More

Recent News

ਭਾਰਤ ‘ਚ ਹੁਣ ਬਣਨਗੀਆਂ ਨਵੀਂ ਤਕਨੀਕ ਨਾਲ ਲੈਸ ਮਿਸਾਇਲਾਂ, ਰੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ, ਜਾਣੋ ਕੀ ਹੈ ਖਾਸ

ਮਈ 11, 2025

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮਈ 11, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

ਅਪ੍ਰੇਸ਼ਨ ਸਿੰਦੂਰ ‘ਤੇ ਭਾਰਤੀ ਹਵਾਈ ਸੈਨਾ ਦਾ ਬਿਆਨ, ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ

ਮਈ 11, 2025

IPL 2025 ਤੇ BCCI ਲੈ ਸਕਦੀ ਹੈ ਵੱਡਾ ਫੈਸਲਾ, ਆਈ ਅਪਡੇਟ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.