ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ ‘ਤੇ ਮਾਨ ਸਰਕਾਰ ਸਖਤ ਐਕਸ਼ਨ ਲੈਣ ਦੇ ਮੂਡ ‘ਚ ਹੈ। ਜਾਣਕਾਰੀ ਮੁਤਾਬਕ ਮਾਨ ਸਰਕਾਰ ਵੱਲੋਂ ਗੋਇੰਦਵਾਲ ਤੋਂ ਵਾਇਰਲ ਹੋਈ ਗੈਂਗਸਟਰਾਂ ਦੀ ਵੀਡੀਓ ਨੂੰ ਲੈ ਕੇ ਵੱਡੇ ਐਕਸ਼ਨ ਲਏ ਜਾ ਸਕਦੇ ਹਨ। ਇਨ੍ਹਾਂ ਗੈਂਗਸਟਰਾਂ ‘ਚ ਵੱਡੀ ਕਾਰਵਾਈ ਹੋਵੇਗੀ। ਜੇਲ੍ਹ ਅਧਿਕਾਰੀਆਂ ‘ਤੇ ਵੀ ਮਾਨ ਸਰਕਾਰ ਵੱਲੋਂ ਸਖਤ ਐਕਸ਼ਨ ਲੈਣ ਦੀ ਜਾਣਕਾਰੀ ਹਾਸਲ ਹੋ ਰਹੀ ਹੈ।
ਦੱਸ ਦੇਈਏ ਕਿ ਬੀਤੇ ਐਤਵਾਰ ਗੋਇੰਦਵਾਲ ਜੇਲ੍ਹ ‘ਚ ਇਕ ਘਟਨਾ ਵਾਪਰੀ ਸੀ ਜਿਸ ‘ਚ ਸਿੱਧੂ ਮੂਸੇਵਾਲਾ ਦੇ ਕਤਲ ਇਲਜ਼ਾਮ ‘ਚ ਜੇਲ੍ਹ ‘ਚ ਬੰਦ ਮੁਲਜ਼ਮਾਂ ਵਿਚਕਾਰ ਝਗੜੇ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਦੀ ਖ਼ਬਰ ਦੇਖਣ ਨੂੰ ਮਿਲੀ ਸੀ। ਜਿਸ ਤੋਂ ਬਾਅਦ ਲਗਾਤਾਰ ਪੰਜਾਬ ਸਰਕਾਰ ਦੀ ਕਾਰਗੁਜਾਰੀ ‘ਤੇ ਸਵਾਲ ਚੁੱਕੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h