Gold Silver Prices Today, 18 Oct 2022: ਗਲੋਬਲ ਬਾਜ਼ਾਰਾਂ ਦੇ ਨਾਲ-ਨਾਲ ਭਾਰਤੀ ਵਾਇਦਾ ਬਾਜ਼ਾਰ ‘ਚ ਵੀ ਸੋਨੇ ਦੀ ਕੀਮਤ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚਾਂਦੀ ਦੀ ਕੀਮਤ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ 18 ਅਕਤੂਬਰ ਨੂੰ ਸੋਨੇ ਦੀ ਫਿਊਚਰਜ਼ ਕੀਮਤ 131 ਰੁਪਏ (0.26 ਫੀਸਦੀ) ਡਿੱਗ ਕੇ 50,342 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ।
ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 125 ਰੁਪਏ (0.22 ਫੀਸਦੀ) ਵਧ ਕੇ 56432 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ। ਇਹ ਕੀਮਤਾਂ ਸਵੇਰੇ 9.10 ਵਜੇ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਤੇਜ਼ੀ ਦੇਖਣ ਨੂੰ ਮਿਲੀ। ਕੱਲ੍ਹ MCX ‘ਤੇ ਸੋਨਾ 256 ਰੁਪਏ ਚੜ੍ਹ ਕੇ 50516 ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ।
ਹਾਲਾਂਕਿ ਦਿੱਲੀ ਸਰਾਫਾ ਬਾਜ਼ਾਰ ‘ਚ ਸਪਾਟ ਸੋਨਾ ਅਤੇ ਚਾਂਦੀ ਸਸਤੀ ਹੋ ਗਈ। ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਨੇ MCX ‘ਤੇ ਗਿਰਾਵਟ ਦੇ ਨਾਲ ਕਾਰੋਬਾਰ ਸ਼ੁਰੂ ਕੀਤਾ, ਪਰ ਚਾਂਦੀ ਨੇ ਥੋੜ੍ਹੇ ਸਮੇਂ ਵਿੱਚ ਹੀ ਵਾਧਾ ਦਰਜ ਕੀਤਾ।
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ‘ਚ ਵਾਧਾ
ਕੌਮਾਂਤਰੀ ਬਾਜ਼ਾਰ ‘ਚ ਵੀ ਮੰਗਲਵਾਰ ਨੂੰ ਸੋਨੇ-ਚਾਂਦੀ ਦੀ ਕੀਮਤ ‘ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਕੌਮਾਂਤਰੀ ਬਾਜ਼ਾਰ ‘ਚ ਸਪਾਟ ਸੋਨਾ 5 ਡਾਲਰ ਦੇ ਵਾਧੇ ਨਾਲ 1653 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰ ਰਿਹਾ ਹੈ।
ਇਸ ਦੇ ਨਾਲ ਹੀ ਚਾਂਦੀ 0.40 ਡਾਲਰ ਦੇ ਵਾਧੇ ਨਾਲ 18.70 ਡਾਲਰ ਪ੍ਰਤੀ ਔਂਸ ‘ਤੇ ਆ ਰਹੀ ਹੈ। ਦੋਵਾਂ ਨੇ ਅੱਜ ਵੀ ਤੇਜ਼ ਰਫ਼ਤਾਰ ਨਾਲ ਸ਼ੁਰੂਆਤ ਕੀਤੀ।
ਸਰਾਫਾ ਬਾਜ਼ਾਰ ‘ਚ ਕੱਲ੍ਹ ਟੁੱਟੇ ਸੀ ਸੋਨੇ-ਚਾਂਦੀ ਦੇ ਭਾਅ
ਘਰੇਲੂ ਸਰਾਫਾ ਬਾਜ਼ਾਰ ‘ਚ ਸੋਮਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਸੋਮਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 40 ਰੁਪਏ ਡਿੱਗ ਕੇ 50,833 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ ਸੀ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 50,873 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ।
ਚਾਂਦੀ ‘ਚ ਵੀ 594 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ। ਸੋਮਵਾਰ ਨੂੰ ਚਾਂਦੀ 56255 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਸੀ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਇਹ 56849 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਬੰਦ ਹੋਇਆ ਸੀ।