Gold-Silver Price Update: ਦੇਸ਼ ਭਰ ‘ਚ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਨ੍ਹੀਂ ਦਿਨੀਂ ਸੋਨੇ-ਚਾਂਦੀ ਦੀ ਮੰਗ ਬਹੁਤ ਵਧ ਜਾਂਦੀ ਹੈ। ਪਰ ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੋਨੇ-ਚਾਂਦੀ ਦੀਆਂ ਕੀਮਤਾਂ ਸੱਤਵੇਂ ਅਸਮਾਨ ‘ਤੇ ਪਹੁੰਚ ਗਈਆਂ ਹਨ।
13 ਮਾਰਚ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਇੱਕ ਵਾਰ ਫਿਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡੇ ਲਈ ਇਹ ਜਾਣਨਾ ਮਹੱਤਵਪੂਰਨ ਹੈ ਕਿ ਅੱਜ ਤੁਹਾਡੇ ਸ਼ਹਿਰ ਵਿੱਚ ਗੋਲਡ-ਸਿਲਵਰ ਰੇਟ ਕਿਸ ਰੇਟ ‘ਤੇ ਉਪਲਬਧ ਹਨ। ਤਾਂ ਆਓ ਜਾਣਦੇ ਹਾਂ…
ਦੇਸ਼ ‘ਚ 24 ਕੈਰੇਟ ਸੋਨੇ ਦੀ ਕੀਮਤ 1,080 ਰੁਪਏ ਯਾਨੀ 1.94 ਫੀਸਦੀ ਵਧ ਕੇ 56,750 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ। ਜਦਕਿ 22 ਕੈਰੇਟ ਸੋਨੇ ਦੀ ਕੀਮਤ 51,980 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਹੈ।
ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ 2.59 ਫੀਸਦੀ ਭਾਵ 1600 ਰੁਪਏ ਦਾ ਵਾਧਾ ਹੋਇਆ ਹੈ, ਅੱਜ ਇਸ ਦੀ ਕੀਮਤ 63,400 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਨੇੜੇ ਹੈ। ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਅੱਗੇ ਵੀ ਜਾਰੀ ਰਹਿਣ ਦੀ ਉਮੀਦ ਹੈ।
ਦੇਸ਼ ਦੇ ਮਹਾਨਗਰਾਂ ‘ਚ ਅੱਜ ਸੋਨੇ ਦੇ ਰੇਟ
ਦਿੱਲੀ ‘ਚ 24 ਕੈਰੇਟ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 57,370 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 52,600 ਰੁਪਏ ਪ੍ਰਤੀ 10 ਗ੍ਰਾਮ ਹੈ।
ਮੁੰਬਈ ‘ਚ 24 ਕੈਰੇਟ ਸੋਨਾ 57,220 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 52,450 ਰੁਪਏ ਪ੍ਰਤੀ 10 ਗ੍ਰਾਮ ‘ਤੇ ਵਿਕ ਰਿਹਾ ਹੈ।
ਚੇਨਈ ਵਿੱਚ 24 ਕੈਰੇਟ ਸੋਨੇ ਦੀ ਕੀਮਤ 52,285 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨੇ ਦੀ ਕੀਮਤ 47,927 ਰੁਪਏ ਪ੍ਰਤੀ 10 ਗ੍ਰਾਮ ਹੈ।
ਕੋਲਕਾਤਾ ‘ਚ 24 ਕੈਰੇਟ ਸੋਨਾ 57,220 ਰੁਪਏ ਪ੍ਰਤੀ 10 ਗ੍ਰਾਮ ਅਤੇ 22 ਕੈਰੇਟ ਸੋਨਾ 52,450 ਰੁਪਏ ਪ੍ਰਤੀ 10 ਗ੍ਰਾਮ ‘ਤੇ ਉਪਲਬਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h