Gold-Silver Price 10th May 2023: ਸਰਾਫਾ ਬਾਜ਼ਾਰ ‘ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਉਤਾਰ-ਚੜ੍ਹਾਅ ਦੇ ਵਿਚਕਾਰ ਬੁੱਧਵਾਰ ਨੂੰ ਵੀ ਗਿਰਾਵਟ ਦੇਖਣ ਨੂੰ ਮਿਲੀ। ਸਰਾਫਾ ਬਾਜ਼ਾਰ ਤੋਂ ਇਲਾਵਾ ਮਲਟੀ-ਕਮੋਡਿਟੀ ਐਕਸਚੇਂਜ (MCX) ‘ਚ ਵੀ ਬੁੱਧਵਾਰ ਨੂੰ ਕਮਜ਼ੋਰੀ ਦੇਖਣ ਨੂੰ ਮਿਲੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੋਨੇ-ਚਾਂਦੀ ਦੇ ਰੇਟ ਵਧੇ ਸੀ ਪਰ ਹੁਣ ਗਿਰਾਵਟ ਕਾਰਨ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ।
ਮਾਹਿਰਾਂ ਦਾ ਅਨੁਮਾਨ ਹੈ ਕਿ ਸੋਨੇ ਦੀ ਕੀਮਤ ਜਲਦੀ ਹੀ 65,000 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਨੂੰ ਛੂਹ ਜਾਵੇਗੀ। ਇਸੇ ਤਰ੍ਹਾਂ ਚਾਂਦੀ 80,000 ਰੁਪਏ ਤੱਕ ਵਧਣ ਦੀ ਸੰਭਾਵਨਾ ਹੈ।
ਸੋਨੇ ਤੇ ਚਾਂਦੀ ਦੋਵਾਂ ਵਿੱਚ ਗਿਰਾਵਟ
ਬੁੱਧਵਾਰ ਨੂੰ ਸਰਾਫਾ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਦੋਵਾਂ ‘ਚ ਗਿਰਾਵਟ ਦਰਜ ਕੀਤੀ ਗਈ। ਪਰ ਜੇਕਰ ਮਲਟੀ-ਕਮੋਡਿਟੀ ਐਕਸਚੇਂਜ (MCX) ਦੀ ਗੱਲ ਕਰੀਏ ਤਾਂ ਸੋਨੇ ‘ਚ ਗਿਰਾਵਟ ਦਰਜ ਕੀਤੀ ਗਈ ਜਦਕਿ ਚਾਂਦੀ ‘ਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ। ਬੁੱਧਵਾਰ ਨੂੰ MCX ‘ਤੇ ਸੋਨੇ ਅਤੇ ਚਾਂਦੀ ‘ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।
ਦੁਪਹਿਰ ਬਾਅਦ ਚਾਂਦੀ ਦੇ ਭਾਅ ‘ਚ 30 ਰੁਪਏ ਦਾ ਵਾਧਾ ਦੇਖਿਆ ਗਿਆ ਤੇ ਇਹ 77486 ਰੁਪਏ ਪ੍ਰਤੀ ਕਿਲੋ ‘ਤੇ ਕਾਰੋਬਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਸੋਨਾ 170 ਰੁਪਏ ਦੀ ਗਿਰਾਵਟ ਨਾਲ 61249 ਰੁਪਏ ‘ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੋਨਾ 61419 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 77456 ਰੁਪਏ ਪ੍ਰਤੀ ਕਿਲੋ ‘ਤੇ ਬੰਦ ਹੋਇਆ ਸੀ।
ਸਰਾਫਾ ਬਾਜ਼ਾਰ ਦੀਆਂ ਕੀਮਤਾਂ ‘ਚ ਤੇਜ਼ੀ
ਸਰਾਫਾ ਬਾਜ਼ਾਰ ਦੀਆਂ ਦਰਾਂ ਇੰਡੀਆ ਬੂਲੀਅਨਜ਼ ਐਸੋਸੀਏਸ਼ਨ (https://ibjarates.com) ਵਲੋਂ ਰੋਜ਼ਾਨਾ ਜਾਰੀ ਕੀਤੀਆਂ ਜਾਂਦੀਆਂ ਹਨ। ਬੁੱਧਵਾਰ ਦੁਪਹਿਰ 12 ਵਜੇ ਜਾਰੀ ਕੀਤੇ ਗਏ ਰੇਟ ਮੁਤਾਬਕ ਸੋਨਾ 103 ਰੁਪਏ ਡਿੱਗ ਕੇ 61430 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 48 ਰੁਪਏ ਡਿੱਗ ਕੇ 76351 ਰੁਪਏ ਪ੍ਰਤੀ ਕਿਲੋ ‘ਤੇ ਆ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਚਾਂਦੀ 76399 ਰੁਪਏ ਅਤੇ ਸੋਨਾ 61533 ਰੁਪਏ ‘ਤੇ ਬੰਦ ਹੋਇਆ ਸੀ।
ਬੁੱਧਵਾਰ ਨੂੰ 23 ਕੈਰੇਟ ਸੋਨਾ 61185 ਰੁਪਏ, 22 ਕੈਰੇਟ ਸੋਨਾ 56269 ਰੁਪਏ ਤੇ 20 ਕੈਰੇਟ ਸੋਨਾ 46072 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ। ਪਿਛਲੇ ਕੁਝ ਸਮੇਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਫਰਵਰੀ ‘ਚ ਸੋਨੇ ਦੀ ਕੀਮਤ 55,000 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਮਾਹਿਰਾਂ ਦਾ ਕਹਿਣਾ ਹੈ ਕਿ ਦੀਵਾਲੀ ‘ਤੇ ਸੋਨੇ ਦੀ ਕੀਮਤ 65,000 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 80,000 ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h