ਵੀਰਵਾਰ, ਅਕਤੂਬਰ 9, 2025 04:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਸ਼ੁਰੂ

Gold washing sewa at Sri Harmandir Sahib: ਇਸ ਮੌਕੇ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ।

by ਮਨਵੀਰ ਰੰਧਾਵਾ
ਮਾਰਚ 9, 2023
in ਧਰਮ
0

Sachkhand Sri Harmandir Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਵੀਰਵਾਰ 09 ਮਾਰਚ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਨੂੰ ਮੁੱਖ ਰੱਖਦਿਆਂ ਸਮੇਂ-ਸਮੇਂ ਇਸ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ, ਜਿਸ ਦੀ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਾ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਇਹ ਸੇਵਾ ਨਿਸ਼ਕਾਮ ਰੂਪ ਵਿਚ ਕਰਦਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸੇਵਕ ਜਥੇ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ, ਜੋ ਨਿਰੰਤਰ ਚੱਲ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।

ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ ਹਰ ਸਾਲ ਸੋਨੇ ਦੀ ਧੁਆਈ ਦਾ ਕਾਰਜ ਕੀਤਾ ਜਾਂਦਾ ਹੈ। ਇਸੇ ਤਹਿਤ ਹੀ ਇਸ ਵਾਰ ਵੀ ਸੰਗਤਾਂ ਸੋਨੇ ਦੀ ਧੁਆਈ ਦੀ ਸੇਵਾ ਵਾਸਤੇ ਵਿਸ਼ੇਸ਼ ਤੌਰ ’ਤੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਸੇਵਾ ਆਰੰਭ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਇਕਬਾਲ ਸਿੰਘ ਸਮੇਤ ਸੰਗਤਾਂ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gold washing sewaHarjinder Singh Dhamipro punjab tvpunjabi newsSachkhand Sri Harmandir SahibsgpcShiromani Committeesri darbar sahib
Share220Tweet137Share55

Related Posts

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025

ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ : ਐਡਵੋਕੇਟ ਧਾਮੀ

ਅਕਤੂਬਰ 3, 2025

AI ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ SGPC ਨੇ ਤਕਨੀਕੀ ਮਾਹਿਰਾਂ ਨਾਲ ਕੀਤੀ ਇਕੱਤਰਤਾ

ਅਕਤੂਬਰ 2, 2025

ਸ੍ਰੀ ਦਰਬਾਰ ਸਾਹਿਬ ਵਿਖੇ ਕੈਨਰਾ ਬੈਂਕ ਵੱਲੋਂ ਇੱਕ ਐਬੂਲੈਂਸ ਭੇਟ

ਅਕਤੂਬਰ 2, 2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੁਬਲੀ ਕਰਨਾਟਕਾ ਤੋਂ ਕੋਹਲਾਪੁਰ ਮਹਾਰਾਸ਼ਟਰ ਲਈ ਰਵਾਨਾ

ਅਕਤੂਬਰ 1, 2025

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸਤੰਬਰ 27, 2025
Load More

Recent News

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ : ਰਾਜਵੀਰ ਜਵੰਦੇ ਤੋਂ ਬਾਅਦ ਇਸ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਦਾ ਦੇਹਾਂਤ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.