ਗੁਰਦਾਸਪੁਰ: ਜਿਨ੍ਹਾਂ ਵਿਦਿਆਰਥੀਆਂ ਨੇ +2 ਜਾਂ ਗ੍ਰੈਜੂਏਸ਼ਨ ਕੀਤੀ ਹੋਈ ਹੈ ਅਤੇ ਉਹ ਨੌਕਰੀ ਦੀ ਤਲਾਸ਼ ਵਿਚ ਹਨ, ਉਨ੍ਹਾਂ ਦੀ ਨੌਕਰੀ ਦੀ ਤਲਾਸ਼ ਹੁਣ ਖਤਮ ਹੋਣ ਜਾ ਰਹੀ ਹੈ ਕਿਊਂਕਿ ਗੁਰਦਾਸਪੁਰ ਦੇ ਨਾਮਵਰ ਆਈ.ਟੀ. ਕੰਪਨੀ ਸੀ.ਬੀ.ਏ ਇਨਫੋਟੈਕ ਵਲੋਂ ਪੜੇ-ਲਿਖੇ ਹੋਣਹਾਰ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਇਕ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇ ਕਈ ਸੁਨਹਿਰੀ ਮੌਕੇ ਹਾਸਲ ਹੋਣਗੇਂ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ ਇੰਜੀ:ਸੰਦੀਪ ਕੁਮਾਰ ਨੇ ਦੱਸਿਆ ਕਿ ਸੀ.ਬੀ.ਏ ਇਨਫੋਟੈਕ ਵਲੋਂ ਇਕ ਜੌਬ ਪੋਰਟਲ ਸ਼ੁਰੂ ਕੀਤਾ ਗਿਆ ਹੈ, ਜਿਸ ਵਿਚ ਵੱਖ-ਵੱਖ ਨਾਮਵਰ ਕੰਪਨੀਆਂ ਨਾਲ ਸਮਝੋਤਾ ਹੋਇਆ ਅਤੇ ਸਾਡੇ ਕੋਸ਼ਿਸ਼ ਹੈ ਕਿ ਸਾਡੇ ਪੋਰਟਲ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਨੌਕਰੀਆਂ ਹਾਸਲ ਹੋ ਸਕਣ।
ਉਨ੍ਹਾਂ ਕਿਹਾ ਕਿ ਇਹ ਪੋਰਟ ਉਹਨਾਂ ਨੌਜਵਾਨ ਲੜਕੇ-ਲੜਕੀਆਂ ਲਈ ਬੇਹਦ ਲਾਹੇਵੰਦ ਹੋਵੇਗਾ ਜਿਹੜੇ ਨੌਕਰੀ ਦੀ ਭਾਲ ਕਰ ਰਹੇ ਹਨ ਪ੍ਰ੍ਰੰਤੂ ਉਹਨਾਂ ਨੂੰ ਅਜੇ ਤੱਕ ਨੌਕਰੀ ਨਹੀਂ ਮਿਲੀ। +2 ਅਤੇ ਗ੍ਰੈਜੂਏਸ਼ਨ ਪਾਸ ਲੜਕੇ-ਲੜਕੀਆਂ ਘਰ ਬੈਠੇ ਹੀ ਸਾਡਾ ਜੌਬ ਪੋਰਟਲ ਜੁਆਇੰਨ ਕਰਕੇ ਆਸਾਨੀ ਨਾਲ ਨੌਕਰੀ ਹਾਸਲ ਕਰ ਸਕਦੇ ਹਨ।
ਇਸ ਤੋਂ ਇਲਾਵਾ ਜੇਕਰ ਕੋਈ ਨੌਜਵਾਨ ਲੜਕੇ-ਲੜਕੀਆਂ ਕਈ ਵਾਰ ਵੱਖ-ਵੱਖ ਕੰਪਨੀਆਂ ਵਿਚ ਇਨਟਰਵਿਊ ਦੇ ਚੁੱਕੇ ਹਨ ਅਤੇ ਉਹਨਾਂ ਦੀ ਚੋਣ ਨਹੀਂ ਹੋ ਰਹੀ, ਉਨ੍ਹਾਂ ਵਾਸਤੇ ਸੀ.ਬੀ.ਏ ਇਨਫੋਟੈਕ ਵਲੋਂ ਪ੍ਰਸਨੈਲਟੀ ਡਿਵੈਲਪਮੈਂਟ ਕੋਰਸ ਵੀ ਕਰਵਾਇਆ ਜਾਂਦਾ ਹੈ। ਪ੍ਰਸਨੈਲਟੀ ਡਿਵੈਲਪਮੈਂਟ ਕੋਰਸ ਨੌਜਵਾਨਾਂ ਵਿਚ ਨਵਾਂ ਜੋਸ਼ ਪੈਦਾ ਕਰਦਾ ਹੈ ਅਤੇ ਉਹ ਕਿਸੇ ਵੀ ਤਰਾ ਦੀ ਇਨਟਰਵਿਊ ਨੂੰ ਆਸਾਨੀ ਨਾਲ ਪਾਰ ਕਰ ਸਕਦੇ ਹਨ।
ਇਸ ਤੋਂ ਇਲਾਵਾ ਸੀ.ਬੀ.ਏ ਇਨਫੋਟੈਕ ਵਲੋਂ ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਵੱਖ-ਵੱਖ ਕੋਰਸ ਕਰਵਾਏ ਜਾਂਦੇ ਹਨ ਜਿੰਨਾਂ ਦੇ ਬੈਚ ਲਗਾਤਾਰ ਚੱਲ ਰਹੇ ਹਨ। ਇਹਨਾਂ ਬੈਂਚਾਂ ਵਿੱਚ ਵਿਦਿਆਰਥੀਆਂ ਨੂੰ ਬੇਸਿਕ ਕੰਪਿਊਟਰ, ਸੀ/ਸੀ++, ਨੈਟਵਰਕਿੰਗ, ਪਾਇਥਨ, ਜਾਵਾ, ਅੰਡਰਾਇਡ, ਵੈਬ ਡਿਜਾਈਨਿੰਗ, ਵੈਬ ਡਿਵੈਲਪਮੈਂਟ ਤੋਂ ਇਲਾਵਾ ਕਈ ਕੋਰਸ ਕਰਵਾਏ ਜਾਦੇ ਹਨ ਚਾਹਵਾਨ ਵਿਦਿਆਰਥੀ ਅੱਜ ਹੀ ਦਾਖ਼ਲਾ ਲੈ ਕੇ ਸੁਨਹਿਰੀ ਬਨਾਉਣ।
ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੀ.ਬੀ.ਏ ਇਨਫੋਟੈਕ ਹੁਣ ਤੱਕ ਸੈਂਕੜੇ ਹੀ ਵਿਦਿਆਰਥੀਆਂ ਨੂੰ ਵੱਖ-ਵੱਖ ਕੰਪਨੀਆਂ ਵਿਚ ਨੌਕਰੀਆਂ ਦਿਵਾਈਆਂ ਜਾ ਚੁੱਕੀਆਂ ਹਨ। ਵਧੇਰੇ ਜਾਣਕਾਰੀ ਲਈ ਵਿਦਿਆਰਥੀ ਸਾਡੇ ਦਫ਼ਤਰ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਆ ਕੇ ਮਿਲ ਸਕਦੇ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h