Fertilizer Prices: ਕੇਂਦਰੀ ਮੰਤਰੀ ਮੰਡਲ ਦੀ ਬੁੱਧਵਾਰ ਨੂੰ ਹੋਈ ਬੈਠਕ ‘ਚ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਸਰਕਾਰ ਖਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕਰੇਗੀ। ਮੰਤਰੀ ਮੰਡਲ ਨੇ ਸਾਉਣੀ ਸੀਜ਼ਨ ਲਈ 1.08 ਲੱਖ ਕਰੋੜ ਰੁਪਏ ਦੀ ਖਾਦ ਸਬਸਿਡੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਯੂਰੀਆ ਲਈ 70,000 ਕਰੋੜ ਰੁਪਏ ਅਤੇ ਡੀ-ਅਮੋਨੀਅਮ ਫਾਸਫੇਟ (ਡੀਏਪੀ) ਲਈ 38,000 ਕਰੋੜ ਰੁਪਏ ਖਰਚ ਕਰੇਗੀ।
ਮੰਤਰੀ ਮਨਸੁਖ ਮੰਡਾਵੀਆ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਲਈ ਇਹ ਜ਼ਰੂਰੀ ਹੈ ਕਿ ਦੇਸ਼ ਦੇ ਕਿਸਾਨਾਂ ਨੂੰ ਸਮੇਂ ਸਿਰ ਖਾਦ ਮਿਲੇ ਅਤੇ ਅੰਤਰਰਾਸ਼ਟਰੀ ਮੰਡੀ ਵਿੱਚ ਖਾਦਾਂ ਦੀਆਂ ਕੀਮਤਾਂ ਵਿੱਚ ਅੰਤਰ ਹੋਣ ਕਾਰਨ ਉਨ੍ਹਾਂ ਨੂੰ ਬੋਝ ਨਾ ਝੱਲਣਾ ਪਵੇ। ਦੱਸ ਦਈਏ ਕਿ ਪਿਛਲੇ ਸਾਲ ਸਰਕਾਰ ਦੇ ਬਜਟ ‘ਚ ਖਾਦ ਸਬਸਿਡੀ ‘ਤੇ 2.56 ਲੱਖ ਕਰੋੜ ਰੁਪਏ ਖਰਚ ਕੀਤੇ ਗਏ ਸੀ।
#WATCH | Cabinet has decided govt will not increase the price of fertiliser. Cabinet has approved Rs 1.08 lakh crore fertiliser subsidy for the Kharif season. The government will spend Rs 70,000 crores for urea, & Rs 38,000 crores for Di-ammonium Phosphate (DAP). It is essential… pic.twitter.com/QMWnqxX9la
— ANI (@ANI) May 17, 2023
ਨਹੀਂ ਵਧੇਗੀ ਖਾਦ ਦੀ ਕੀਮਤ
ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਦੇਸ਼ ਵਿੱਚ 325 ਤੋਂ 350 ਲੱਖ ਮੀਟ੍ਰਿਕ ਟਨ ਯੂਰੀਆ ਦੀ ਵਰਤੋਂ ਹੁੰਦੀ ਹੈ। 100 ਤੋਂ 125 ਲੱਖ ਮੀਟ੍ਰਿਕ ਟਨ ਡੀਏਪੀ ਅਤੇ ਐਨਪੀਕੇ ਦੀ ਵਰਤੋਂ ਕੀਤੀ ਜਾਂਦੀ ਹੈ। 50-60 ਲੱਖ ਮੀਟ੍ਰਿਕ ਟਨ ਐਮਓਪੀ ਦੀ ਵਰਤੋਂ ਕੀਤੀ ਜਾਂਦੀ ਹੈ। ਮੋਦੀ ਸਰਕਾਰ ਨੇ ਸਬਸਿਡੀ ਵਧਾ ਦਿੱਤੀ ਤਾਂ ਕਿ ਕਿਸਾਨਾਂ ਨੂੰ ਸਮੇਂ ਸਿਰ ਖਾਦ ਮਿਲ ਸਕੇ, ਪਰ ਐਮਆਰਪੀ ਨਹੀਂ ਵਧੀ। ਸਾਉਣੀ ਦੀਆਂ ਫਸਲਾਂ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਭਾਰਤ ਸਰਕਾਰ ਖਾਦਾਂ ਦੀ ਕੀਮਤ ਨਹੀਂ ਵਧਾਏਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h