Provincial Nominee Program In Canada: ਕੈਨੇਡਾ ਵਿੱਚ ਪੱਕੇ ਹੋਣ ਦਾ ਸੁਪਨਾ ਦੇਖ ਰਹੇ ਭਾਰਤੀਆਂ ਲਈ ਵੱਡੀ ਖੁਸ਼ਖਬਰੀ ਹੈ। ਕੈਨੇਡਾ ਸਰਕਾਰ ਨੇ 1,085 ਵਿਦੇਸ਼ੀ ਨਾਗਰਿਕਾਂ ਨੂੰ ਆਪਣੇ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PNP) ਅਧੀਨ ਸਥਾਈ ਨਿਵਾਸ (permanent residence) ਲਈ ਬਿਨੈ ਕਰਨ ਲਈ ਸੱਦਾ ਦਿੱਤਾ। ਐਕਸਪ੍ਰੈਸ ਐਂਟਰੀ ਡਰਾਅ 16 ਦਸੰਬਰ 2024 ਨੂੰ ਆਯੋਜਿਤ ਕੀਤਾ ਗਿਆ, ਜੋ ਪੀਐਨਪੀ ਦੁਆਰਾ ਕੈਨੇਡਾ ਵਿੱਚ ਪਰਵਾਸ ਕਰਨ ਦੇ ਚਾਹਵਾਨ ਲੋਕਾਂ ਲਈ ਇੱਕ ਵਧੀਆ ਮੌਕਾ ਪੇਸ਼ ਕਰ ਰਿਹਾ ਹੈ। ਇਸ ਤੋਂ ਪਹਿਲਾਂ 2 ਦਸੰਬਰ ਨੂੰ ਇਸ ਪੀਐਨਪੀ ਪ੍ਰੋਗਰਾਮ ਤਹਿਤ 676 ਲੋਕਾਂ ਨੂੰ ਸਥਾਈ ਨਿਵਾਸ ਲਈ ਸੱਦਾ ਦਿੱਤਾ ਗਿਆ ਸੀ।
ਫਾਈਨੈਂਸ਼ੀਅਲ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ ਕੈਨੇਡਾ ਵਿੱਚ ਸੈਟਲ ਹੋਣ ਦੇ ਚਾਹਵਾਨ ਵਿਦੇਸ਼ੀ ਨਾਗਰਿਕ ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (ਪੀਐਨਪੀ) ਰਾਹੀਂ ਸਥਾਈ ਨਿਵਾਸੀ ਦਾ ਦਰਜਾ ਪ੍ਰਾਪਤ ਕਰ ਸਕਦੇ ਹਨ। ਇਹ ਪ੍ਰੋਗਰਾਮ ਉਨ੍ਹਾਂ ਨੂੰ ਕਿਸੇ ਖਾਸ ਪ੍ਰਾਂਤ ਜਾਂ ਖੇਤਰ ਵਿੱਚ ਕੰਮ ਕਰਨ ਅਤੇ ਵਸਣ ਦੀ ਇਜਾਜ਼ਤ ਦਿੰਦਾ ਹੈ। PNP ਖਾਸ ਤੌਰ ਉਤੇ ਉਨ੍ਹਾਂ ਕਾਮਿਆਂ ਲਈ ਹੈ ਜਿਨ੍ਹਾਂ ਕੋਲ ਹੁਨਰ, ਸਿੱਖਿਆ ਅਤੇ ਕੰਮ ਦਾ ਤਜਰਬਾ ਹੈ। ਹਰੇਕ ਸੂਬੇ ਅਤੇ ਖੇਤਰ ਦੇ ਆਪਣੇ ਇਮੀਗ੍ਰੇਸ਼ਨ ਪ੍ਰੋਗਰਾਮ ਹੁੰਦੇ ਹਨ ਜੋ ਕਾਮਿਆਂ ਦੀਆਂ ਵੱਖ-ਵੱਖ ਲੋੜਾਂ ਨੂੰ ਪੂਰਾ ਕਰਦੇ ਹਨ।
ਐਕਸਪ੍ਰੈਸ ਐਂਟਰੀ ਸਿਸਟਮ ਕੈਨੇਡਾ ਸਰਕਾਰ ਦੀ ਇੱਕ ਪੁਆਇੰਟ-ਆਧਾਰਿਤ ਇਮੀਗ੍ਰੇਸ਼ਨ ਪ੍ਰਣਾਲੀ ਹੈ ਜੋ ਕੈਨੇਡਾ ਵਿੱਚ ਸਥਾਈ ਨਿਵਾਸ ਲਈ ਹੁਨਰਮੰਦ ਕਾਮਿਆਂ ਦੀ ਚੋਣ ਕਰਦੀ ਹੈ। ਇਹ ਪ੍ਰਣਾਲੀ ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਦੁਆਰਾ ਚਲਾਈ ਜਾਂਦੀ ਹੈ। ਇਹ ਪ੍ਰੋਗਰਾਮ ਮੁੱਖ ਤੌਰ ‘ਤੇ ਉਨ੍ਹਾਂ ਪ੍ਰਵਾਸੀਆਂ ਲਈ ਹੈ ਜੋ ਆਪਣੀ ਮੁਹਾਰਤ ਅਤੇ ਤਜ਼ਰਬੇ ਦੇ ਆਧਾਰ ‘ਤੇ ਕੈਨੇਡਾ ਵਿੱਚ ਸੈਟਲ ਹੋਣਾ ਅਤੇ ਕੰਮ ਕਰਨਾ ਚਾਹੁੰਦੇ ਹਨ।
ਫੈਡਰਲ ਸਕਿਲਡ ਵਰਕਰ ਪ੍ਰੋਗਰਾਮ (FSWP) ਉਨ੍ਹਾਂ ਪੇਸ਼ੇਵਰਾਂ ਲਈ ਹੈ ਜਿਨ੍ਹਾਂ ਕੋਲ ਉੱਚ ਸਿੱਖਿਆ, ਕੰਮ ਦਾ ਤਜਰਬਾ, ਅਤੇ ਭਾਸ਼ਾ ਦੀ ਮੁਹਾਰਤ ਹੈ। ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿੱਚ ਨੌਕਰੀ ਦੇ ਮੌਕਿਆਂ ਦਾ ਫਾਇਦਾ ਉਠਾਉਣ ਦਾ ਇਹ ਸਭ ਤੋਂ ਪ੍ਰਮੁੱਖ ਤਰੀਕਾ ਹੈ। ਫੈਡਰਲ ਸਕਿਲਡ ਟਰੇਡਜ਼ ਪ੍ਰੋਗਰਾਮ (FSTP) ਇਹ ਤਕਨੀਕੀ ਅਤੇ ਵਪਾਰਕ ਖੇਤਰਾਂ ਵਿੱਚ ਮਾਹਰ ਕਾਮਿਆਂ ਲਈ ਹੈ। ਜਿਵੇਂ, ਉਸਾਰੀ ਦਾ ਕੰਮ, ਮਸ਼ੀਨਰੀ, ਅਤੇ ਹੋਰ ਤਕਨੀਕੀ ਪੇਸ਼ੇ। ਪ੍ਰੋਵਿੰਸ਼ੀਅਲ ਨਾਮਜ਼ਦ ਪ੍ਰੋਗਰਾਮ (PNP) ਇਹ ਕੈਨੇਡਾ ਦੇ ਸੂਬਿਆਂ ਅਤੇ ਪ੍ਰਦੇਸ਼ਾਂ ਨੂੰ ਸਥਾਨਕ ਲੇਬਰ ਮਾਰਕੀਟ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਾਮਿਆਂ ਦੀ ਚੋਣ ਕਰਨ ਦਾ ਮੌਕਾ ਦਿੰਦਾ ਹੈ।