Govt. Job Update: ਪੰਜਾਬ ਵਿੱਚ ਸਰਕਾਰੀ ਨੌਕਰੀ ਕਰਨ ਦੇ ਚਾਹਵਾਨ ਅਤੇ ਜੋ ਨੌਜਵਾਨ ਸਰਕਾਰੀ ਨੌਕਰੀ ਦੇ ਪੇਪਰ ਦੀ ਤਿਆਰੀ ਕਰ ਰਹੇ ਹਨ ਉਹਨਾਂ ਲਈ ਇੱਕ ਬੇਹੱਦ ਅਹਿਮ ਖਬਰ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਇੱਕ ਨਵਾਂ ਪੋਰਟਲ ਖੋਲਣ ਜਾ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਦੀ ਰੋਜਗਾਰ ਅਫਸਰ ਵੈਸ਼ਾਲੀ ਨੇ ਜਾਣਕਾਰੀ ਸਾਂਝੀ ਕਰਦਿਆਂ ਇਹ ਐਲਾਨ ਕੀਤਾ ਹੈ ਕਿ ਜੋ ਨੌਜਵਾਨ ਫੋਜ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ ਉਹਨਾਂ ਲਈ ਅਗਨੀਵੀਰ ਫੋਜ ਦੀ ਭਰਤੀ ਰੈਲੀ ਦਾ ਆਨਲਾਈਨ ਪੋਰਟਲ 10 ਅਪ੍ਰੈਲ ਤੱਕ ਖੁੱਲ੍ਹਾ ਹੈ। ਇਸਦਾ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ ਖਾਸ ਗੱਲ ਇਹ ਹੈ ਕਿ ਇਹ ਪੇਪਰ ਪੰਜਾਬੀ ਵਿੱਚ ਹੋਵੇਗਾ।
ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਜਿਹੜੇ ਨੌਜਵਾਨ ਭਰਤੀ ਹੋਣਾ ਚਾਹੁੰਦੇ ਹਨ ਉਹ ਆਪਣਾ ਨਾਮ www.joinindianarmy.nic ਪੋਰਟਲ ਤੇ ਦਾਖਲ ਕਰਵਾ ਸਕਦੇ ਹਨ।
ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਹੈ ਕਿ ਨੌਜਵਾਨ ਦੀ ਉਮਰ 17 ਸਾਲ ਤੋਂ ਉੱਤੇ ਹੋਵੇ, ਕੱਦ 5 ਫੁੱਟ 7 ਇੰਚ ਹੋਵੇ। ਛਾਤੀ 77 ਸੈਂਟੀਮੀਟਰ ਹੋਣੀ ਚਾਹੀਦੀ ਹੈ। ਨੌਜਵਾਨ ਦੇ ਘੱਟੋ ਘਟ ਦਸਵੀ ਜਮਾਨਤ ਵਿੱਚ 46% ਨੰਬਰ ਹੋਣੇ ਚਾਹੀਦੇ ਹਨ।